Fact Check: ਲੰਡਨ ਵਿਚ ਹੋਏ ਪਾਕਿਸਤਾਨ ਦੇ ਵਿਰੋਧ ਦਾ ਪੁਰਾਣਾ ਵੀਡੀਓ ਹਾਲੀਆ ਦੱਸ ਵਾਇਰਲ

ਸਪੋਕਸਮੈਨ ਸਮਾਚਾਰ ਸੇਵਾ

Fact Check

ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਜਦੋਂ ਪੁਲਵਾਮਾ ਹਮਲੇ ਤੋਂ ਬਾਅਦ ਲੰਡਨ ਵਿਚ ਬ੍ਰਿਟਿਸ਼-ਭਾਰਤੀ ਲੋਕਾਂ ਵੱਲੋਂ ਪਾਕਿਸਤਾਨ ਦਾ ਵਿਰੋਧ ਕੀਤਾ ਗਿਆ ਸੀ।

Fact Check Old video of protest in London against Pakistan shared as recent

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਲੋਕਾਂ ਦੀ ਭੀੜ ਨੂੰ ਪਾਕਿਸਤਾਨ ਖਿਲਾਫ ਨਾਅਰੇਬਾਜ਼ੀ ਅਤੇ ਉਨ੍ਹਾਂ ਦੀ ਦੁਕਾਨਾਂ, ਸਮਾਨ ਆਦਿ ਚੀਜ਼ਾਂ ਦਾ ਵਿਰੋਧ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਲੰਡਨ ਦਾ ਹੈ ਜਿਥੇ ਪਾਕਿਸਤਾਨ ਦਾ ਵਿਰੋਧ ਕੀਤਾ ਗਿਆ ਹੈ। ਪੋਸਟ ਦੁਆਰਾ ਅਪੀਲ ਕੀਤੀ ਜਾ ਰਹੀ ਹੈ ਕਿ ਭਾਰਤ ਵਿਚ ਵੀ ਪਾਕਿਸਤਾਨ ਦਾ ਵਿਰੋਧ ਕੀਤਾ ਜਾਵੇ। ਇਸ ਪੋਸਟ ਜਰੀਏ ਵਿਸ਼ੇਸ਼ ਧਰਮ ਖਿਲਾਫ ਬੋਲ ਬੋਲੇ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਜਦੋਂ ਪੁਲਵਾਮਾ ਹਮਲੇ ਤੋਂ ਬਾਅਦ ਲੰਡਨ ਵਿਚ ਬ੍ਰਿਟਿਸ਼-ਭਾਰਤੀ ਲੋਕਾਂ ਵੱਲੋਂ ਪਾਕਿਸਤਾਨ ਦਾ ਵਿਰੋਧ ਕੀਤਾ ਗਿਆ ਸੀ।

ਵਾਇਰਲ ਪੋਸਟ

ਟਵਿੱਟਰ ਯੂਜ਼ਰ Shefali Tiwari ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "लंदन में #पाकिस्तानी रेस्तरां, दुकान, का #बहिष्कार करने की अपील भारतीयों से की जा रही है हमें भी जेहादियों का पूर्ण आर्थिक बहिष्कार करना है #भारत में भी #जेहादियों का इस तरह से बहिष्कार हुआ तो हम पूर्ण समर्थन देंगे"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਦੇ ਲਿੰਕ ਨੂੰ InVID ਟੂਲ ਵਿਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਐਕਸਟ੍ਰੈਕਟ ਕਰ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਸਾਨੂੰ ਇਹ ਵੀਡੀਓ Outlook Magazine ਦੇ ਅਧਿਕਾਰਿਕ Youtube ਅਕਾਊਂਟ ਦੁਆਰਾ 17ਫਰਵਰੀ 2019 ਨੂੰ ਅਪਲੋਡ ਕੀਤਾ ਮਿਲਿਆ। Outlook ਨੇ ਵੀਡੀਓ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ, "Pulwama Terror Attack: British Indians Stage Demonstration Against Pakistan"

ਇਸ ਖਬਰ ਅਨੁਸਾਰ 14 ਫਰਵਰੀ 2019 ਨੂੰ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ਖਿਲਾਫ ਲੰਡਨ ਵਿਚ ਪਾਕਿਸਤਾਨ ਖਿਲਾਫ ਬ੍ਰਿਟਿਸ਼-ਭਾਰਤੀ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ  ਸੀ। ਇਹ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਇਸ ਪ੍ਰਦਰਸ਼ਨ ਨੂੰ ਲੈ ਕੇ Times Of India ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਵੀਡੀਓ ਨੂੰ ANI ਨੇ ਆਪਣੀ ਖਬਰ ਵਿਚ ਸ਼ੇਅਰ ਕੀਤਾ ਸੀ ਜਿਸਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਮਤਲਬ ਸਾਫ ਕਿ ਲੰਡਨ ਵਿਚ ਪਾਕਿਸਤਾਨ ਖਿਲਾਫ ਹੋਏ ਪ੍ਰਦਰਸ਼ਨ ਦੇ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਜਦੋਂ ਪੁਲਵਾਮਾ ਹਮਲੇ ਤੋਂ ਬਾਅਦ ਲੰਡਨ ਵਿਚ ਬ੍ਰਿਟਿਸ਼-ਭਾਰਤੀ ਲੋਕਾਂ ਵੱਲੋਂ ਪਾਕਿਸਤਾਨ ਦਾ ਵਿਰੋਧ ਕੀਤਾ ਗਿਆ ਸੀ।

Claim- British-Indians protest against Pakistan in London
Claimed By- Twitter User Shefali Tiwari
Fact Check- Misleading