Fact Check: ਹਾਲੀਆ ਕਿਸਾਨੀ ਸੰਘਰਸ਼ ਵਿਚ ਨਹੀਂ ਹੋਈ ਇਸ ਕਿਸਾਨ ਦੀ ਮੌਤ, ਵਾਇਰਲ ਤਸਵੀਰ ਪੁਰਾਣੀ

ਸਪੋਕਸਮੈਨ ਸਮਾਚਾਰ ਸੇਵਾ

Fact Check

ਕਿਸਾਨ ਦੀ ਮੌਤ ਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਤਸਵੀਰ ਵਿਚ ਦਿਖਾਈ ਦੇ ਰਹੇ ਕਿਸਾਨ ਦੀ ਮੌਤ ਜੁਲਾਈ 2020 ਵਿਚ ਹੋਈ ਸੀ।

This farmer did not die in the Farmers agitation

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ: ਸੋਸ਼ਲ ਮੀਡਿਆ 'ਤੇ ਇਕ ਬਜ਼ੁਰਗ ਦੀ ਲਾਸ਼ ਦੀ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿਚ ਇਕ ਹੋਰ ਕਿਸਾਨ ਨੇ ਆਪਣੀ ਜਾਨ ਗਵਾ ਦਿੱਤੀ ਹੈ।

ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਇਸ ਕਿਸਾਨ ਦੀ ਮੌਤ ਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਤਸਵੀਰ ਵਿਚ ਦਿਖਾਈ ਦੇ ਰਹੇ ਕਿਸਾਨ ਦੀ ਮੌਤ ਜੁਲਾਈ 2020 ਵਿਚ ਹੋਈ ਸੀ।

 

ਵਾਇਰਲ ਦਾਅਵਾ

ਫੇਸਬੁੱਕ ਯੂਜ਼ਰ Mandeep Sharma Kaloda ਨੇ ਇਕ ਮ੍ਰਿਤਕ ਬਜ਼ੁਰਗ ਦੀ ਤਸਵੀਰ ਨੂੰ ਅਪਲੋਡ ਕਰਦੇ ਹੋਏ ਕੈਪਸ਼ਨ ਲਿਖਿਆ: "आज एक और किसान आंदोलन में शहीद हो गया????????शहीद किसान को सत सत नमन ???????? जीतेगा किसान हारेगा अभिमान???????? जय जवान जय किसान।????????????????????????"

ਇਸ ਪੋਸਟ ਦਾ ਆਰਕਾਇਵਡ ਲਿੰਕ (https://archive.md/FsQzf ) ਇਥੇ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ ਰੋਜ਼ਾਨਾ ਸਪੋਕਸਮੈਨ ਦੀ 2 ਜੁਲਾਈ 2020 ਨੂੰ ਪ੍ਰਕਾਸ਼ਿਤ ਖਬਰ ਵਿਚ ਮਿਲੀ। ਇਸ ਖਬਰ ਨਾਲ ਹੈਡਲਾਈਨ ਲਿਖੀ ਗਈ: ਬਠਿੰਡਾ ਥਰਮਲ ਨੂੰ ਬੰਦ ਕਰਨ ਦੇ ਵਿਰੋਧ 'ਚ ਕਿਸਾਨ ਨੇ ਦਿੱਤੀ ਜਾਨ

ਖਬਰ ਅਨੁਸਾਰ: ਬਠਿੰਡਾ ਦੀ ਇਤਿਹਾਸਕ ਵਿਰਾਸਤ ਮੰਨੇ ਜਾਂਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਤੋਂ ਦੁਖੀ ਇਕ ਕਿਸਾਨ ਨੇ ਥਰਮਲ ਪਲਾਂਟ ਦੇ ਗੇਟ ਅੱਗੇ ਅਪਣੀ ਜਾਨ ਦੇ ਦਿੱਤੀ। ਹਾਲਾਂਕਿ ਪੋਸਟਮਾਰਟਮ ਨਾ ਹੋਣ ਕਾਰਨ ਹਾਲੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਮ੍ਰਿਤਕ ਕਿਸਾਨ ਨੇ ਕੋਈ ਜ਼ਹਿਰੀਲੀ ਵਸਤੂ ਖਾਧੀ ਹੈ ਜਾਂ ਫ਼ਿਰ ਉਸ ਨੂੰ ਗਰਮੀ ਕਾਰਨ ਦਿਲ ਦਾ ਦੌਰਾ ਪਿਆ ਹੈ। ਪਰ ਕਿਸਾਨ ਦੀ ਹੋਈ ਮੌਤ ਤੋਂ ਬਾਅਦ ਥਰਮਲ ਨੂੰ ਬੰਦ ਕਰਨ ਦਾ ਮਾਮਲਾ ਇਕ ਵਾਰ ਗਰਮਾ ਗਿਆ ਹੈ।

ਇਸ ਖਬਰ ਨੂੰ ਇਥੇ ਕਲਿੱਕ ਕਰ ਪੜ੍ਹਿਆ ਜਾ ਸਕਦਾ ਹੈ। 

https://www.rozanaspokesman.in/news/punjab/020720/guru-nanak-dev-thermal-plant-bathinda.html

ਸਾਡੀ ਪੜਤਾਲ ਵਿਚ ਸਾਫ ਹੋਇਆ ਕਿ ਇਸ ਕਿਸਾਨ ਦੀ ਮੌਤ ਦਾ ਹਾਲੀਆ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

 

ਨਤੀਜਾ : ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਇਸ ਕਿਸਾਨ ਦੀ ਮੌਤ ਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਤਸਵੀਰ ਵਿਚ ਦਿਖਾਈ ਦੇ ਰਹੇ ਕਿਸਾਨ ਦੀ ਮੌਤ ਜੁਲਾਈ 2020 ਵਿਚ ਹੋਈ ਸੀ।

Claim: ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

Claim By: Mandeep Sharma Kaloda

Fact Check: ਫਰਜ਼ੀ