Fact Check: PM ਮੋਦੀ ਨੇ ਨਹੀਂ ਫੜ੍ਹੀ ਮਰਹੂਮ ਸਿੱਧੂ ਮੂਸੇਵਾਲੇ ਦੀ ਤਸਵੀਰ, ਵਾਇਰਲ ਤਸਵੀਰ ਐਡੀਟੇਡ ਹੈ 

ਸਪੋਕਸਮੈਨ ਸਮਾਚਾਰ ਸੇਵਾ

Fact Check

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਫਰੇਮ ਵਿਚ ਸਿੱਧੂ ਮੂਸੇਵਾਲਾ ਦੀ ਤਸਵੀਰ ਨਹੀਂ ਸੀ।

Fact Check Morphed image of PM Modi holding Sidhu Moosewala Image viral on social media

Mohali, 10 November (Team RSFC)- ਸੋਸ਼ਲ ਮੀਡੀਆ ਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਉਨ੍ਹਾਂ ਨੂੰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲਾ ਦੀ ਤਸਵੀਰ ਦਾ ਫਰੇਮ ਹੱਥ ਵਿਚ ਫੜ੍ਹੇ ਹੋਏ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਯੂਜ਼ਰਸ ਅਸਲ ਮਨ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਫਰੇਮ ਵਿਚ ਸਿੱਧੂ ਮੂਸੇਵਾਲਾ ਦੀ ਤਸਵੀਰ ਨਹੀਂ ਸੀ।

ਵਾਇਰਲ ਪੋਸਟ 

ਟਵਿੱਟਰ ਯੂਜ਼ਰ "kaur" ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, "No doubt...he is the king of Panjabi music industry...hun ta ene v man lya..but still"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਸਾਨੂੰ ਅਸਲ ਤਸਵੀਰ NDTV ਦੁਆਰਾ 5 ਨਵੰਬਰ 2015 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿਚ ਅਪਲੋਡ ਮਿਲੀ। 

ਇਸ ਆਰਟੀਕਲ ਮੁਤਾਬਕ ਇਹ ਤਸਵੀਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਨੇ ਕਈ ਸੋਨੇ ਦੀਆਂ ਸਕੀਮਾਂ ਅਤੇ ਸੋਨੇ ਦੇ ਸਿੱਕੇ ਜਿਨ੍ਹਾਂ ਵਿਚ ਅਸ਼ੋਕ ਚਕ੍ਰ ਛਪਿਆ ਸੀ ਨੂੰ ਲਾਂਚ ਕਰਨ ਦੌਰਾਨ ਦੀ ਹੈ। ਇਸ ਤਸਵੀਰ ਵਿਚ ਉਨ੍ਹਾਂ ਨਾਲ ਮਰਹੂਮ ਸਾਬਕਾ ਮੰਤਰੀ ਅਰੁਣ ਜੇਤਲੀ ਅਤੇ ਦੇਸ਼ ਦੀ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਵੀ ਦੇਖਿਆ ਜਾ ਸਕਦਾ ਹੈ।

ਦੱਸ ਦਈਏ ਕਿ ਸਾਨੂੰ ਆਪਣੀ ਸਰਚ ਦੌਰਾਨ ਅਸਲ ਤਸਵੀਰ ਨਰਿੰਦਰ ਮੋਦੀ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਵੀ 5 ਨਵੰਬਰ 2015 ਨੂੰ ਸ਼ੇਅਰ ਕੀਤੀ ਮਿਲੀ।

ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਕੋਲਾਜ ਨੂੰ ਤੁਸੀਂ ਹੇਠਾਂ ਵੇਖ ਸਕਦੇ ਹੋ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਫਰੇਮ ਵਿਚ ਸਿੱਧੂ ਮੂਸੇਵਾਲਾ ਦੀ ਤਸਵੀਰ ਨਹੀਂ ਸੀ।

Claim- Image of PM Modi holding picture of Sidhu Moosewala
Claimed By- Twitter User Kaur
Fact Check- Morphed