Fact Check: ਅਮਰਿੰਦਰ ਰਾਜਾ ਵੜਿੰਗ ਤੇ CM ਭਗਵੰਤ ਮਾਨ ਦੀ ਵਾਇਰਲ ਹੋ ਰਹੀ ਇਹ ਤਸਵੀਰ ਪੁਰਾਣੀ ਹੈ
ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਮਿਲਕੇ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੱਤੀ ਸੀ।
RSFC (Team Mohali)- ਸੋਸ਼ਲ ਮੀਡਿਆ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸਨੂੰ ਹਾਲੀਆ ਦੱਸਿਆ ਜਾ ਰਿਹਾ ਹੈ। ਇਸ ਤਸਵੀਰ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਨਾਲ ਰਲੇ ਹੋਏ ਹਨ।
ਫੇਸਬੁੱਕ ਯੂਜ਼ਰ "Sukhwinder Singh Dhalio" ਨੇ ਅੱਜ 11 ਮਾਰਚ 2023 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਅੱਜ ਫਿਰ ਸਾਬਤ ਹੋ ਗਿਆ ਕੇ ਇਹ ਕਾਂਗਰਸੀ ਕੁੱਤੀ ਚੋਰਾਂ ਨਾਲ ਰਲ ਗਈ!"
"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਮਿਲਕੇ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੱਤੀ ਸੀ।"
ਪੜ੍ਹੋ ਸਪੋਕਸਮੈਨ ਦੀ ਪੜਤਾਲ;
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਲੈਂਸ ਟੂਲ ਦੀ ਮਦਦ ਨਾਲ ਸਰਚ ਕੀਤਾ।
ਵਾਇਰਲ ਤਸਵੀਰ ਪੁਰਾਣੀ ਹੈ
ਸਾਨੂੰ ਇਹ ਤਸਵੀਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਮਿਲੀ। ਆਗੂ ਨੇ 17 ਮਾਰਚ 2022 ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ ਸੀ, "ਅੱਜ ਮੈਂ ਅਤੇ ਮੇਰੀ ਪਤਨੀ ਅਮ੍ਰਿਤਾ ਵੜਿੰਗ ਨੇ ਸ੍ਰ @BhagwantMann ਜੀ ਨੂੰ ਮਿਲਕੇ ਉਨ੍ਹਾ ਦੇ ਮੁੱਖ ਮੰਤਰੀ ਪੰਜਾਬ ਬਣਨ ਤੇ ਵਧਾਈ ਦਿੱਤੀ।"
ਕੈਪਸ਼ਨ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਮਿਲਕੇ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੱਤੀ। ਦੱਸ ਦਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ 10 ਮਾਰਚ 2022 ਨੂੰ ਬਣੀ ਸੀ।
ਮਤਲਬ ਸਾਫ ਸੀ ਕਿ ਵਾਇਰਲ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਜਦੋਂ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਮਿਲਕੇ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੱਤੀ ਸੀ।