RBI ਵੱਲੋਂ ਨੋਟਾਂ ਨੂੰ ਲੈ ਕੇ ਬਦਲਾਅ ਤੋਂ ਲੈ ਕੇ ਸੌਰਵ ਗਾਂਗੁਲੀ ਦੇ ਅਸਤੀਫੇ ਤੱਕ, ਪੜ੍ਹੋ ਰੋਜ਼ਾਨਾ ਸਪੋਕਸਮੈਨ ਦੇ Top 5 Fact Checks

ਸਪੋਕਸਮੈਨ ਸਮਾਚਾਰ ਸੇਵਾ

ਇਸ ਹਫਤੇ ਦੇ Top 5 Fact Checks

From RBIs decision to Saurav Gangulis Resignation Read Our Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਨੋਟਾਂ 'ਤੇ ਨਹੀਂ ਲੱਗਣ ਜਾ ਰਹੀ ਰਬਿੰਦਰ ਨਾਥ ਟੈਗੋਰ ਅਤੇ ਅਬਦੁਲ ਕਲਾਮ ਦੀ ਤਸਵੀਰ, ਵਾਇਰਲ ਦਾਅਵੇ ਸਿਰਫ ਅਫ਼ਵਾਹ

ਸੋਸ਼ਲ ਮੀਡੀਆ 'ਤੇ ਇੱਕ ਦਾਅਵਾ ਤੇਜ਼ੀ ਨਾਲ ਵਾਇਰਲ ਹੋਇਆ। ਦਾਅਵਾ ਕੀਤਾ ਗਿਆ ਕਿ RBI ਜਲਦ ਹੀ ਨਵੇਂ ਨੋਟਾਂ ਨੂੰ ਰਿਲੀਜ਼ ਕਰਨ ਜਾ ਰਹੀ ਹੈ ਜਿਨ੍ਹਾਂ ਉੱਤੇ ਰਬਿੰਦਰ ਨਾਥ ਟੈਗੋਰ ਅਤੇ ਅਬਦੁਲ ਕਲਾਮ ਦੀ ਤਸਵੀਰ ਲੱਗੀ ਹੋਵੇਗੀ। ਇਸ ਦਾਅਵੇ ਨੂੰ ਸੋਸ਼ਲ ਮੀਡੀਆ ਯੂਜ਼ਰ ਸਣੇ ਮੀਡੀਆ ਅਦਾਰਿਆਂ ਨੇ ਵੀ ਵਾਇਰਲ ਕੀਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਸੀ। RBI ਨੇ ਵਾਇਰਲ ਦਾਅਵੇ ਨੂੰ ਆਪਣੀ ਪ੍ਰੈਸ ਰਿਲੀਜ਼ ਜਾਰੀ ਕਰ ਸਿਰਫ ਅਫ਼ਵਾਹ ਦੱਸਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.2- Fact Check: ਹਾਰਦਿਕ ਪਟੇਲ ਨੂੰ ਥੱਪੜ ਮਾਰਨ ਦੀ ਇਹ ਘਟਨਾ 2019 ਦੀ ਹੈ, ਇਸਦਾ ਹਾਰਦਿਕ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਕੋਈ ਸਬੰਧ ਨਹੀਂ

ਗੁਜਰਾਤ ਕਾਂਗਰੇਸ ਦੇ ਦਿੱਗਜ ਆਗੂ ਹਾਰਦਿਕ ਪਟੇਲ ਨੇ ਕੁਝ ਦਿਨਾਂ ਪਹਿਲਾਂ ਭਾਜਪਾ ਦਾ ਪੱਲਾ ਫੜ੍ਹ ਆਪਣੇ ਆਪ ਨੂੰ ਨਰੇਂਦਰ ਮੋਦੀ ਦਾ ਸੇਵਕ ਐਲਾਨ ਕਰ ਦਿੱਤਾ। ਹੁਣ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਭਾਜਪਾ ਵਿਚ ਸ਼ਾਮਿਲ ਹੋਣ ਮਗਰੋਂ ਸਟੇਜ 'ਤੇ ਇੱਕ ਵਿਅਕਤੀ ਨੇ ਥੱਪੜ ਮਾਰ ਕੇ ਉਸਦਾ ਭਾਜਪਾ ਵਿਚ ਸਵਾਗਤ ਕੀਤਾ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਸੀ ਜਦੋਂ ਉਹ ਕਾਂਗਰੇਸ ਆਗੂ ਸਨ ਅਤੇ ਚੋਣ ਪ੍ਰਚਾਰ ਦੌਰਾਨ ਇੱਕ ਰੈਲੀ ਨੂੰ ਗੁਜਰਾਤ ਵਿਚ ਸੰਬੋਧਿਤ ਕਰ ਰਹੇ ਸਨ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.3- Fact Check: ਸੋਸ਼ਲ ਮੀਡੀਆ 'ਤੇ CM ਭਗਵੰਤ ਮਾਨ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ

ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਕਲਿਪ ਵਾਇਰਲ ਹੋਇਆ। ਇਸ ਵੀਡੀਓ ਵਿਚ ਉਨ੍ਹਾਂ ਨੂੰ ਸਰਕਾਰ 'ਤੇ ਤੰਜ ਕਸਦਿਆਂ ਸੁਣਿਆ ਜਾ ਸਕਦਾ ਸੀ। ਹੁਣ ਇਸ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਹਾਲੀਆ ਹੈ ਅਤੇ ਭਗਵੰਤ ਮਾਨ ਨੇ ਆਪਣੀ ਸਰਕਾਰ 'ਤੇ ਨਿਸ਼ਾਨੇ ਸਾਧੇ।।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ। ਇਹ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਸੀ ਜਦੋਂ ਉਨ੍ਹਾਂ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਸਨ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.4- Fact Check: ਉੱਤਰ ਪ੍ਰਦੇਸ਼ ਵਿਖੇ ਗੁਰੂ ਘਰ ਨੇੜੇ ਨਜਾਇਜ਼ ਕਬਜ਼ਿਆਂ 'ਤੇ ਕਾਰਵਾਈ ਦੇ ਮਾਮਲੇ ਨੂੰ ਦਿੱਤਾ ਜਾ ਰਿਹਾ ਫਿਰਕੂ ਰੰਗ, ਗੁਰੂ ਘਰ ਬਿਲਕੁਲ ਸੁਰੱਖਿਅਤ

ਸੋਸ਼ਲ ਮੀਡੀਆ 'ਤੇ ਇੱਕ ਤੋੜੀ ਗਈ ਇਮਾਰਤ ਦਾ ਵੀਡੀਓ ਵਾਇਰਲ ਕਰ ਦਾਅਵਾ ਕੀਤਾ ਗਿਆ ਕਿ ਦਿੱਲੀ ਦੇ ਮੁਰਾਦਾਬਾਦ ਹਾਈਵੇਅ ਨਜਦੀਕ ਬਣਿਆ ਗੁਰੂ ਘਰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ। ਇਸ ਵੀਡੀਓ ਨੂੰ ਵਾਇਰਲ ਕਰ ਕੇਜਰੀਵਾਲ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਸੀ ਜਿਥੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਅਵੈਧ ਕਬਜ਼ਿਆਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ SGPC ਨੇ ਸਖ਼ਤ ਨੋਟਿਸ ਲਿਆ ਹਾਲਾਂਕਿ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਉੱਤਰ ਪ੍ਰਦੇਸ਼ ਪੁਲਿਸ ਨੇ ਸਾਫ ਕਿਹਾ ਹੈ ਕਿ ਗੁਰੂ ਘਰ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.5- Fact Check: ਸੌਰਵ ਗਾਂਗੁਲੀ ਨੇ ਨਹੀਂ ਦਿੱਤਾ BCCI ਦੇ ਪ੍ਰਧਾਨ ਵੱਜੋਂ ਅਸਤੀਫਾ, ਵਾਇਰਲ ਦਾਅਵਾ ਫ਼ਰਜ਼ੀ ਹੈ

ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋਇਆ। ਪੋਸਟ ਵਿਚ ਸਾਬਕਾ ਭਾਰਤੀ ਕ੍ਰਿਕੇਟਰ ਸੌਰਵ ਗਾਂਗੁਲੀ ਦੀ ਤਸਵੀਰ ਦਾ ਇਸਤੇਮਾਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਸੌਰਵ ਗਾਂਗੁਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸੌਰਵ ਗਾਂਗੁਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਸੀ। ਵਾਇਰਲ ਇਹ ਪੋਸਟ ਫ਼ਰਜ਼ੀ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।