ਮਰਹੂਮ ਗਾਇਕ ਸ਼ੁੱਭਦੀਪ ਸਿੱਧੂ ਦੇ ਪਿੰਡ ਪੁੱਜੇ ਅਦਾਕਾਰ ਸੰਜੇ ਦੱਤ?
ਵਾਇਰਲ ਵੀਡੀਓ ਵਿਚ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਤਰ-ਪੱਛਮੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਭਾਰੀ ਸੁਰੱਖਿਆ ਨਾਲ ਗੱਡੀ ਤੋਂ ਉੱਤਰਦੇ ਵੇਖਿਆ ਜਾ ਸਕਦਾ ਹੈ। ਵਿਅਕਤੀ ਦੇ ਨੇੜੇ ਮੀਡੀਆ ਪੱਤਰਕਾਰਾਂ ਦੀ ਭੀੜ ਵੀ ਵੇਖੀ ਜਾ ਸਕਦੀ ਹੈ। ਹੁਣ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ਹੂਰ ਅਦਾਕਾਰ ਸੰਜੇ ਦੱਤ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ ਹਨ।
ਫੇਸਬੁੱਕ ਪੇਜ 'Fateh vlog' ਨੇ 9 ਅਕਤੂਬਰ 2023 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ ,"ਸੱਜੇ ਦੱਤ ਪਿੰਡ ਮੁਸੇ ਵਿਚ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਵਿਚ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਤਰ-ਪੱਛਮੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਇਸ ਵੀਡੀਓ ਵਿਚ ਸੂਫੀ ਗਾਇਕ ਹੰਸਰਾਜ ਹੰਸ ਨਜ਼ਰ ਆ ਰਹੇ ਹਨ।
ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਵੀਡੀਓ ਦਾ ਮੂਲ ਸਰੋਤ ਲੱਭਣਾ ਸ਼ੁਰੂ ਕੀਤਾ।
ਸਾਨੂੰ ਵੀਡੀਓ ਨਾਲ ਮਿਲਦੀ-ਜੁਲਦੀ ਵੀਡੀਓ ਮੀਡੀਆ ਅਦਾਰੇ Dainik Savera ਦੁਆਰਾ 9 ਜੂਨ 2022 ਦੀ ਸਾਂਝੀ ਕੀਤੀ ਮਿਲੀ। ਜਾਣਕਾਰੀ ਮੁਤਾਬਕ ਭਾਜਪਾ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ।
ਇਸ ਸਰਚ ਦੌਰਾਨ ਸਾਨੂੰ ਹੰਸਰਾਜ ਹੰਸ ਦੇ ਸਿੱਧੂ ਦੇ ਘਰ ਪਹੁੰਚਣ ਨੂੰ ਲੈ ਕੇ ਕਈ ਵੀਡੀਓ ਆਰਟੀਕਲ ਵੀ ਮਿਲੇ।
ਹੁਣ ਤਕ ਦੀ ਪੜਤਾਲ ਤੋਂ ਇਹ ਤਾਂ ਸਾਫ ਹੋਇਆ ਕਿ ਵੀਡੀਓ ਵਿਚ ਹੰਸਰਾਜ ਹੰਸ ਹਨ।
ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਸਰਚ ਕੀਤਾ ਕਿ ਕੀ ਬਾਲੀਵੁਡ ਐਕਟਰ ਸੰਜੇ ਦੱਤ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ ਸਨ। ਦੱਸ ਦਈਏ ਸਰਚ ਦੌਰਾਨ ਸਾਨੂੰ ਕੋਈ ਪੁਖਤਾ ਰਿਪੋਰਟ ਨਹੀਂ ਮਿਲੀ। ਹਾਲਾਂਕਿ, ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੰਜੇ ਦੱਤ ਦੇ ਮੂਸਾ ਪਿੰਡ ਪਹੁੰਚਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਵਿਚ ਸੰਜੇ ਦੱਤ ਨਹੀਂ ਸਗੋਂ ਸੂਫੀ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਉੱਤਰ-ਪੱਛਮੀ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਹਨ।