BJP ਦੇ ਝੂਠ ਤੋਂ ਲੈ ਕੇ PM ਮੋਦੀ ਦੇ 1998 ਦੇ ਇੰਟਰਵਿਊ ਤੱਕ, ਪੜ੍ਹੋ Top 5 Fact Checks
ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
1. AAP ਸੁਪਰੀਮੋ ਤੇ CM ਭਗਵੰਤ ਮਾਨ ਦੀ ਛੱਤੀਸਗੜ੍ਹ ਰੈਲੀ ਦੌਰਾਨ ਨਹੀਂ ਲੱਗੇ PM ਮੋਦੀ ਦੇ ਨਾਅਰੇ, BJP ਨੇ ਫੈਲਾਇਆ ਝੂਠ
ਸੋਸ਼ਲ ਮੀਡਿਆ 'ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਦੀ ਰੈਲੀ ਦਾ ਇੱਕ ਵੀਡੀਓ ਵਾਇਰਲ ਹੋਇਆ। ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਛੱਤੀਸਗੜ੍ਹ ਵਿਖੇ ਹੋਏ ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਨਾਅਰੇ ਲੱਗੇ। ਵਾਇਰਲ ਵੀਡੀਓ ਵਿਚ ਭਗਵੰਤ ਮਾਨ ਨੂੰ ਬੋਲਦਿਆਂ ਸੁਣਿਆ ਜਾ ਸਕਦਾ ਸੀ ਅਤੇ ਇਸ ਦੌਰਾਨ ਨਰਿੰਦਰ ਮੋਦੀ ਦੇ ਹੱਕ ਵਿਚ ਨਾਅਰੇ ਵੀ ਸੁਣਾਈ ਦੇ ਰਹੇ ਸਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਸੀ। ਵਾਇਰਲ ਹੋ ਰਿਹਾ ਇਹ ਵੀਡੀਓ ਐਡੀਟੇਡ ਸੀ ਤੇ ਵੀਡੀਓ ਵਿਚ ਮੋਦੀ-ਮੋਦੀ ਦੇ ਨਾਅਰੇ ਵਾਲਾ ਆਡੀਓ ਕੱਟ ਕੇ ਜੋੜਿਆ ਗਿਆ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
2. ਮੀਆਂਵਾਲੀ ਏਅਰਬੇਸ 'ਤੇ ਹੋਏ ਅੱਤਵਾਦੀ ਹਮਲੇ ਦਾ ਨਹੀਂ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
4 ਨਵੰਬਰ 2023 ਨੂੰ ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ 'ਤੇ ਅੱਤਵਾਦੀ ਹਮਲੇ ਦੀ ਖਬਰ ਆਈ। ਇਸ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਸੈਨਾ ਵੱਲੋਂ 9 ਅੱਤਵਾਦੀਆਂ ਨੂੰ ਮਾਰ ਗਿਰਾਇਆ ਗਿਆ। ਇਸੇ ਹਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸਦੇ ਵਿਚ ਇੱਕ ਹਵਾਈ ਜਹਾਜ ਨੂੰ ਸੜਦੇ ਵੇਖਿਆ ਜਾ ਸਕਦਾ ਸੀ। ਹੁਣ ਦਾਅਵਾ ਕੀਤਾ ਗਿਆ ਕਿ ਹਵਾਈ ਜਹਾਜ ਦੇ ਸੜਨ ਦਾ ਇਹ ਵੀਡੀਓ ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ 'ਤੇ ਕੀਤੇ ਗਏ ਹਮਲੇ ਦਾ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਸੀ। ਵਾਇਰਲ ਹੋਇਆ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕਾਂ ਵੱਲੋਂ ਚੀਨ ਵੱਲੋਂ ਪਾਕਿਸਤਾਨ ਨੂੰ ਦਿੱਤੇ ਡਮੀ ਏਅਰਕ੍ਰਾਫਟ ਨੂੰ ਸਾੜਿਆ ਗਿਆ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
3. ਫਿਲਿਸਤਿਨ ਲੋਕਾਂ ਦੀ ਵਾਇਰਲ ਇਹ ਤਸਵੀਰ AI Generated ਹੈ, Fact Check ਰਿਪੋਰਟ
ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੇ ਯੁੱਧ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਹਜ਼ਾਰਾਂ ਵੀਡੀਓ-ਤਸਵੀਰਾਂ ਵਾਇਰਲ ਹੋਈਆਂ। ਲਾਜ਼ਮੀ ਸੀ ਕਿ ਇਸ ਲੜੀ ਵਿਚ ਗੁੰਮਰਾਹਕੁਨ ਤੇ ਫਰਜ਼ੀ ਦਾਅਵੇ ਵੀ ਵਾਇਰਲ ਹੋਏ। ਹੁਣ ਇਸ ਜੰਗ ਵਿਚਕਾਰ ਇੱਕ ਤਸਵੀਰ ਵਾਇਰਲ ਹੋਈ ਜਿਸਦੇ ਵਿਚ ਇੱਕ ਪਰਿਵਾਰ ਨੂੰ ਟੁੱਟੀਆਂ ਇਮਾਰਤਾਂ ਵਿਚਕਾਰ ਬੈਠ ਕੇ ਖਾਣਾ ਖਾਂਦੇ ਵੇਖਿਆ ਜਾ ਸਕਦਾ ਸੀ। ਇਸ ਤਸਵੀਰ ਨੂੰ ਫਿਲਿਸਤਿਨ ਦਾ ਦੱਸਕੇ ਫਿਲਿਸਤਿਨ ਲੋਕਾਂ ਦੇ ਜਜ਼ਬੇ ਦੀ ਤਰੀਫ ਕੀਤੀ ਗਈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ AI ਦੀ ਮਦਦ ਨਾਲ ਬਣਾਈ ਗਈ ਸੀ ਕੋਈ ਅਸਲ ਤਸਵੀਰ ਨਹੀਂ। ਵਾਇਰਲ ਹੋਇਆ ਪੋਸਟ ਗੁੰਮਰਾਹਕੁਨ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
4. Fact Check: ਸਾਰਾ ਤੇਂਦੁਲਕਰ ਤੇ ਸ਼ੁਭਮਨ ਗਿੱਲ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ
ਸੋਸ਼ਲ ਮੀਡੀਆ 'ਤੇ ਭਾਰਤੀ ਸਲਾਮੀ ਬੱਲੇਬਾਜ ਸ਼ੁਭਮਨ ਗਿੱਲ ਤੇ ਸਾਬਕਾ ਭਾਰਤੀ ਕ੍ਰਿਕੇਟਰ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਦੀ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ ਦੋਹਾਂ ਨੂੰ ਇੱਕ ਦੂਜੇ ਨਾਲ ਵੇਖਿਆ ਜਾ ਸਕਦਾ ਸੀ। ਇਸ ਤਸਵੀਰ ਨੂੰ ਵਾਇਰਲ ਕਰ ਯੂਜ਼ਰਸ ਇਨ੍ਹਾਂ ਦੇ ਰਿਸ਼ਤੇ ਆਦਿ ਦੀਆਂ ਗੱਲਾਂ ਕਰ ਰਹੇ ਸਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਸੀ। ਅਸਲ ਤਸਵੀਰ ਸਾਰਾ ਤੇਂਦੁਲਕਰ ਤੇ ਉਸਦੇ ਭਰਾ ਅਰਜੁਨ ਤੇਂਦੁਲਕਰ ਦੀ ਸੀ ਜਿਸਨੂੰ ਐਡਿਟ ਕਰਕੇ ਸ਼ੁਭਮਨ ਗਿੱਲ ਦਾ ਚੇਹਰਾ ਚਿਪਕਾਇਆ ਗਿਆ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
5. ਹਿੰਦੂਤਵ ਬਾਰੇ ਬੋਲ ਰਹੇ PM ਮੋਦੀ ਦਾ ਇਹ ਵਾਇਰਲ ਵੀਡੀਓ ਕਲਿੱਪ ਐਡੀਟੇਡ ਹੈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੱਕ ਪੁਰਾਣੇ ਇੰਟਰਵਿਊ ਦਾ ਇੱਕ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਜਿਸਦੇ ਵਿਚ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਸੀ, "ਹਿੰਦੂਤਵ ਕਦੇ ਵੀ ਭਾਰਤੀ ਜਨਤਾ ਪਾਰਟੀ ਦਾ ਚੋਣ ਨਾਅਰਾ ਨਹੀਂ ਰਿਹਾ, ਹਿੰਦੂਤਵ ਸਾਡੇ ਲਈ ਵਿਸ਼ਵਾਸ ਦਾ ਲੇਖ ਹੈ, ਇਹ ਚੋਣ ਖੇਡ ਖੇਡਣ ਲਈ ਇੱਕ ਕਾਰਡ ਹੈ।"
ਇਸ ਵੀਡੀਓ ਨੂੰ ਵਾਇਰਲ ਕਰਕੇ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਸਾਧਿਆ ਗਿਆ ਅਤੇ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨੇ ਹਿੰਦੂਤਵ ਨੂੰ ਚੋਣਾਂ ਜਿੱਤਣ ਲਈ ਭਾਜਪਾ ਦਾ ਖੇਡ ਰਣਨੀਤੀ ਕਿਹਾ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ ਸੀ। ਵਾਇਰਲ ਹੋ ਰਿਹਾ ਇਹ ਵੀਡੀਓ ਐਡਿਟ ਕੀਤਾ ਗਿਆ ਸੀ। ਅਸਲ ਵੀਡੀਓ 'ਚ ਪੀਐੱਮ ਮੋਦੀ ਨੇ ਕਿਹਾ ਸੀ ਕਿ ਹਿੰਦੂਤਵ ਭਾਜਪਾ ਦਾ ਚੋਣ ਗੇਮ ਖੇਡਣ ਦਾ ਹਿੱਸਾ ਨਹੀਂ ਹੈ। ਹੁਣ ਪੁਰਾਣੇ ਇੰਟਰਵਿਊ ਦਾ ਵੀਡੀਓ ਐਡਿਟ ਕਰਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।