ਜੋਧਪੁਰ ਘਟਨਾ ਤੋਂ ਲੈ ਕੇ ਮੁਹੱਲਾ ਕਲੀਨਿਕ ਨੂੰ ਲੈ ਕੇ ਭਾਜਪਾ ਦੇ ਕੂੜ ਪ੍ਰਚਾਰ ਤੱਕ, ਪੜ੍ਹੋ ਰੋਜ਼ਾਨਾ ਸਪੋਕਸਮੈਨ ਦੇ Top 5 Fact Checks

ਸਪੋਕਸਮੈਨ ਸਮਾਚਾਰ ਸੇਵਾ

Fact Check

ਇਸ ਹਫਤੇ ਦੇ Top 5 Fact Checks

Fake from Jodhpur Violence to BJP fake spread for Mohalla Clinics, Read Our Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਜੋਧਪੁਰ ਘਟਨਾ 'ਚ ਜ਼ਖਮੀ ਹੋਏ ਪੁਲਿਸ ਮੁਲਾਜ਼ਮ ਨੂੰ ਲੈ ਕੇ ਫੈਲਾਇਆ ਜਾ ਰਿਹਾ ਝੂਠ, ਪੜ੍ਹੋ ਪੂਰੀ ਰਿਪੋਰਟ 

ਬੀਤੀ ਈਦ ਮੌਕੇ ਰਾਜਸਥਾਨ ਦੇ ਜੋਧਪੁਰ 'ਚ ਦੋ ਗੁਟਾਂ ਵਿਚਕਾਰ ਹਿੰਸਾ ਦੀ ਘਟਨਾ ਵਾਪਰੀ ਅਤੇ ਇਸ ਮੌਕੇ ਕਈ ਪੁਲਿਸਕਰਮੀ ਵੀ ਜ਼ਖਮੀ ਹੋਏ। ਇਸੇ ਘਟਨਾ ਨਾਲ ਜੋੜਕੇ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ। ਇਸ ਪੋਸਟ ਵਿਚ ਇੱਕ ਅਖਬਾਰ ਦੀ ਕਟਿੰਗ ਸੀ ਜਿਸਦੇ ਵਿਚ ਇੱਕ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਵੇਖਿਆ ਜਾ ਸਕਦਾ ਸੀ ਅਤੇ ਦੂਜੀ ਤਰਫ ਇਸ ਪੁਲਿਸ ਮੁਲਾਜ਼ਮ ਦਾ ਵੀਡੀਓ ਜਿਸਦੇ ਵਿਚ ਉਸਨੂੰ ਆਪਣੇ ਜ਼ਖਮੀ ਸਿਰ ਰੁਮਾਲ ਬੰਨ੍ਹਦੇ ਵੇਖਿਆ ਜਾ ਸਕਦਾ ਸੀ। 

ਹੁਣ ਇਸ ਪੋਸਟ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਜੋਧਪੁਰ ਹਿੰਸਾ 'ਚ ਇਹ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ ਸੀ ਬਲਕਿ ਇਸਨੇ ਲਾਲ ਰੰਗੇ ਰੁਮਾਲ ਨੂੰ ਬੰਨ੍ਹਕੇ ਫਰਜ਼ੀ ਚੋਟ ਲੋਕਾਂ ਨੂੰ ਦਿਖਾਈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਸ ਪੁਲਿਸ ਮੁਲਾਜ਼ਮ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਸੀ। ਸਾਡੇ ਨਾਲ ਗੱਲ ਕਰਦਿਆਂ ਪੁਲਿਸ ਮੁਲਾਜ਼ਮ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਅਤੇ ਆਪਣੀ ਚੋਟ ਦੀਆਂ ਤਸਵੀਰਾਂ ਵੀ ਸਾਂਝੀ ਕੀਤੀਆਂ ਸਨ। ਦੱਸ ਦਈਏ ਕਿ ਵਾਇਰਲ ਦਾਅਵੇ ਨੂੰ ਜੋਧਪੁਰ ਪੁਲਿਸ ਵੱਲੋਂ ਟਵੀਟ ਕਰ ਵੀ ਫਰਜ਼ੀ ਦੱਸਿਆ ਗਿਆ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.2- Fact Check: ਭਾਜਪਾ ਆਗੂਆਂ ਵੱਲੋਂ ਦਿੱਲੀ ਦੇ ਮੁਹੱਲਾ ਕਲੀਨਿਕ ਨੂੰ ਲੈ ਕੇ ਕੀਤਾ ਜਾ ਰਿਹਾ ਫਰਜੀ ਪ੍ਰਚਾਰ, ਪੜ੍ਹੋ ਪੂਰੀ ਰਿਪੋਰਟ

ਸੋਸ਼ਲ ਮੀਡੀਆ 'ਤੇ ਦਿੱਲੀ ਦੇ ਮੁਹੱਲਾ ਕਲੀਨਿਕ ਦੇ ਬੋਰਡ ਦੀ ਇੱਕ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ ਬੋਰਡ ਹੇਠਾਂ ਕੁੜੇ ਦੇ ਢੇਰ ਨੂੰ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਨਜ਼ਾਰਾ ਦਿੱਲੀ ਦਾ ਹੈ ਜਿਥੇ ਮੁਹੱਲਾ ਕਲੀਨਿਕ ਦਾ ਬੋਰਡ ਤਾਂ ਹੈ ਪਰ ਮੁਹੱਲਾ ਕਲੀਨਿਕ ਨਹੀਂ। ਇਸ ਤਸਵੀਰ ਨੂੰ ਕਈ ਭਾਜਪਾ ਆਗੂਆਂ ਵੱਲੋਂ ਵਾਇਰਲ ਕੀਤਾ ਗਿਆ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਮੁਹੱਲਾ ਕਲੀਨਿਕ ਦੇ ਬਾਹਰ ਲੱਗੇ ਬੋਰਡ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਸੀ। ਇਸ ਬੋਰਡ ਤੋਂ ਕੁਝ ਦੂਰੀ 'ਤੇ ਮੁਹੱਲਾ ਕਲੀਨਿਕ ਮੌਜੂਦ ਹੈ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.3- Fact Check: ਕਿਸਾਨ ਨੂੰ ਬਚਾਉਂਦੇ ਨੌਜਵਾਨਾਂ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਕਿਸਾਨ ਕਰਜ਼ੇ ਤੋਂ ਮਜ਼ਬੂਰ ਹੋ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਦਾ ਹੈ ਅਤੇ ਕੁਝ ਨੌਜਵਾਨਾਂ ਵੱਲੋਂ ਕਿਸਾਨ ਨੂੰ ਬਚਾ ਲਿਆ ਜਾਂਦਾ ਹੈ। ਯੂਜ਼ਰਸ ਨੇ ਇਸ ਵੀਡੀਓ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਅਤੇ ਇਸਨੂੰ ਜਾਗਰੂਕ ਕਰਨ ਲਈ ਬਣਾਇਆ ਗਿਆ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.4- Fact Check: ਅਮਿਤ ਸ਼ਾਹ ਅਤੇ IAS ਪੂਜਾ ਸਿੰਘਲ ਦੀ ਵਾਇਰਲ ਹੋ ਰਹੀ ਇਹ ਤਸਵੀਰ ਹਾਲੀਆ ਨਹੀਂ 2017 ਦੀ ਹੈ

ਗੈਰ-ਕਾ ਨੂੰਨੀ ਮਾਈਨਿੰਗ ਮਾਮਲੇ 'ਚ ਈਡੀ ਨੇ ਕੁਝ ਦਿਨਾਂ ਪਹਿਲਾਂ ਝਾਰਖੰਡ ਦੀ ਸੀਨੀਅਰ ਆਈਏਐਸ ਅਧਿਕਾਰੀ ਪੂਜਾ ਸਿੰਘਲ ਅਤੇ ਉਸ ਨਾਲ ਜੁੜੇ ਸੱਤ ਲੋਕਾਂ ਦੇ 20 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਅਧਿਕਾਰੀ ਦੇ ਕਰੀਬੀ CA ਦੇ ਘਰੋਂ 25 ਕਰੋੜ ਰੁਪਏ ਨਕਦ ਮਿਲਣ ਦੀ ਖ਼ਬਰ ਸਾਹਮਣੇ ਆਈ। ਇਸ ਮਾਮਲੇ ਤੋਂ ਬਾਅਦ ਇੱਕ ਤਸਵੀਰ ਪੂਜਾ ਸਿੰਘਲ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣੀ ਸ਼ੁਰੂ ਹੋਈ ਜਿਸਦੇ ਵਿਚ ਉਨ੍ਹਾਂ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੰਨ 'ਚ ਕੁਝ ਕਹਿੰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਹਾਲੀਆ ਹੈ ਅਤੇ ਕੁਝ ਦਿਨਾਂ ਪਹਿਲਾਂ ਦੀ ਹੈ। ਤਸਵੀਰ ਨੂੰ ਵਾਇਰਲ ਕਰਦਿਆਂ ਦੇਸ਼ ਦੇ ਸਰਕਾਰੀ ਤੰਤਰ 'ਤੇ ਨਿਸ਼ਾਨੇ ਸਾਧੇ ਗਏ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਇਹ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਸੀ ਜਦੋਂ ਅਮਿਤ ਸ਼ਾਹ ਨੇ ਰਾਂਚੀ ਦਾ ਦੌਰਾ ਕੀਤਾ ਸੀ। ਸਾਡੇ ਨਾਲ ਗੱਲ ਕਰਦਿਆਂ ਤਸਵੀਰ ਦੇ ਫੋਟੋਗ੍ਰਾਫਰ ਨੇ ਵਾਇਰਲ ਤਸਵੀਰ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਸੀ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.5- Fact Check: ਵਾਇਰਲ ਵੀਡੀਓ ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦੇ ਪੁੱਤਰ ਦੀ ਕਾਰਾਂ ਦਾ ਨਹੀਂ ਹੈ

ਸ਼੍ਰੀਲੰਕਾ ਵਿਚ ਚੱਲ ਰਹੇ ਆਰਥਿਕ ਸੰਕਟ ਅਤੇ ਸਿਆਸੀ ਸੰਕਟ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਵਿਚਕਾਰ ਬੀਤੇ ਮੰਗਲਵਾਰ ਨੂੰ ਮਹਿੰਦਾ ਰਾਜਪਕਸ਼ੇ ਨੇ ਚੁਣੀ ਹੋਈ ਸਰਕਾਰ ਨੂੰ ਹਟਾ ਕੇ ਅਸਤੀਫ਼ਾ ਦੇ ਦਿੱਤਾ। ਅਸਤੀਫੇ ਤੋਂ ਬਾਅਦ ਰਾਨਿਲ ਵਿਕਰਮਸਿੰਘੇ ਸ੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਹੁਣ ਸੋਸ਼ਲ ਮੀਡੀਆ 'ਤੇ ਮਹਿੰਦਾ ਰਾਜਪਕਸ਼ੇ ਦੇ ਮੁੰਡੇ ਨੂੰ ਲੈ ਕੇ ਇੱਕ ਪੋਸਟ ਵਾਇਰਲ ਹੋਈ। ਇਸ ਪੋਸਟ ਵਿਚ ਇੱਕ ਵੀਡੀਓ ਹੈ ਜਿਸਦੇ ਵਿਚ ਪਹਿਲਾਂ ਲਗਜ਼ਰੀ ਕਾਰਾਂ ਦੇ ਗੈਰਾਜ ਨੂੰ ਵੇਖਿਆ ਜਾ ਸਕਦਾ ਸੀ ਅਤੇ ਦੂਜੇ ਪਾਸੇ ਉਨ੍ਹਾਂ ਕਰੋੜਾਂ ਦੀ ਗੱਡੀਆਂ ਨੂੰ ਸੜ ਕੇ ਸੁਆਹ ਹੁੰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਗੱਡੀਆਂ ਮਹਿੰਦਾ ਰਾਜਪਕਸ਼ੇ ਦੇ ਪੁੱਤਰ ਦੀਆਂ ਸਨ ਜਿਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਸਾੜ ਦਿੱਤਾ ਗਿਆ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਵਿਚ ਦਿੱਸ ਰਹੀਆਂ ਕਾਰਾਂ ਮਹਿੰਦਾ ਰਾਜਪਕਸ਼ੇ ਦੇ ਮੁੰਡੇ ਦੀਆਂ ਨਹੀਂ ਬਲਕਿ ਇੱਕ ਕਰੋੜਪਤੀ ਹੋਟਲ ਦੇ ਮਾਲਕ ਦੀਆਂ ਸਨ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।