ਹਰਸਿਮਰਤ ਬਾਦਲ ਦੀ ਵਾਇਰਲ ਇਹ ਤਸਵੀਰ ਐਡੀਟੇਡ ਹੈ, Fact Check ਰਿਪੋਰਟ
ਅਸਲ ਤਸਵੀਰ ਵਿਚ ਸਾਲ 2021 ਦੀ ਹੈ ਜਦੋਂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਚ 3 ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
Claim
ਸੋਸ਼ਲ ਮੀਡੀਆ 'ਤੇ ਅਕਾਲੀ ਦਲ ਤੋਂ ਬਠਿੰਡਾ ਲੋਕ ਸਭ ਹਲਕੇ ਲਈ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਦੇਸ਼ ਦੀ ਪਾਰਲੀਮੈਂਟ ਅੰਦਰ ਇੱਕ ਕਾਰਡ ਫੜ੍ਹਿਆ ਵੇਖਿਆ ਜਾ ਸਕਦਾ ਹੈ। ਇਸ ਕਾਰਡ ਉੱਤੇ ਲਿਖਿਆ ਹੈ, "ਕਿਸਾਨ ਹਨ ਖੇਤੀ ਬਿੱਲ ਦੇ ਵਿਰੋਧ 'ਚ, ਮੈਂ ਨਹੀਂ : ਹਰਸਿਮਰਤ ਬਾਦਲ"
ਹੁਣ ਯੂਜ਼ਰਸ ਇਸ ਤਸਵੀਰ ਨੂੰ ਅਸਲ ਦੱਸਦਿਆਂ ਵਾਇਰਲ ਕਰ ਰਹੇ ਹਨ ਅਤੇ ਹਰਸਿਮਰਤ ਬਾਦਲ ਅਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧ ਰਹੇ ਹਨ।
ਫੇਸਬੁੱਕ ਯੂਜ਼ਰ "ਰਣਜੀਤ ਸੰਧੂ ਰਣਜੀਤ ਸੰਧੂ" ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਹਰਸਿਮਰਤ ਬਾਦਲ 'ਤੇ ਨਿਸ਼ਾਨੇ ਸਾਧੇ। ਵਾਇਰਲ ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਸਾਲ 2021 ਦੀ ਹੈ ਜਦੋਂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਚ 3 ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ।
"ਵਾਇਰਲ ਤਸਵੀਰ ਐਡੀਟੇਡ ਹੈ"
ਦੱਸ ਦਈਏ ਕਿ ਇਹ ਤਸਵੀਰ ਸਾਲ 2021 ਦੀ ਹੈ ਜਦੋਂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਚ 3 ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਸਾਨੂੰ ਇਹ ਅਸਲ ਤਸਵੀਰ PTC News ਦੀ 30 ਜੁਲਾਈ 2021 ਦੀ ਖਬਰ ਵਿਚ ਪ੍ਰਕਾਸ਼ਿਤ ਮਿਲੀ। PTC News ਨੇ ਇਹ ਖਬਰ ਸਾਂਝੀ ਕਰਦਿਆਂ ਸਿਰਲੇਖ ਲਿਖਿਆ ਸੀ, "Won't give up till the anti-farmer laws are repealed: Harsimrat Kaur Badal"
ਖਬਰ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਖੇ ਕਿਸਾਨਾਂ ਦੇ ਹੱਕ 'ਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ ਅਤੇ ਬਿਆਨ ਦਿੱਤਾ ਸੀ ਕਿ ਜਦੋਂ ਤਕ ਇਹ ਕਾਨੂੰਨ ਵਾਪਿਸ ਨਹੀਂ ਹੁੰਦੇ ਓਦੋਂ ਤੱਕ ਆਗੂ ਹਾਰ ਨਹੀਂ ਮੰਨੇਗੀ।
ਦੱਸ ਦਈਏ ਕਿ ਇਹ ਤਸਵੀਰ ਆਗੂ ਹਰਸਿਮਰਤ ਬਾਦਲ ਨੇ ਵੀ 30 ਜੁਲਾਈ 2021 ਨੂੰ ਸਾਂਝੀ ਕੀਤੀ ਸੀ। ਹੇਠਾਂ ਤੁਸੀਂ ਹਰਸਿਮਰਤ ਬਾਦਲ ਦਾ ਤਸਵੀਰ ਸਾਂਝੀ ਕਰਦਿਆਂ ਟਵੀਟ ਵੇਖ ਸਕਦੇ ਹੋ।
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਸਾਲ 2021 ਦੀ ਹੈ ਜਦੋਂ ਹਰਸਿਮਰਤ ਬਾਦਲ ਨੇ ਦੇਸ਼ ਦੀ ਪਾਰਲੀਮੈਂਟ ਵਿਚ 3 ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।
Result- Fake
Our Sources
PTC News Report Shared On 30 July 2021
Tweet Of Harsimrat Kaur Badal Shared On 30 July 2024
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ