ਫਰਜ਼ੀ ਖਬਰਾਂ ਤੋਂ ਬਚੋ: ਗੱਡੀਆਂ ਨੂੰ ਆਪਣੀ ਚਪੇਟ 'ਚ ਲੈ ਰਹੇ ਪਾਣੀ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਹਿਮਾਚਲ ਪ੍ਰਦੇਸ਼ ਦਾ ਹੈ

ਸਪੋਕਸਮੈਨ ਸਮਾਚਾਰ ਸੇਵਾ

Fact Check

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਹਿਮਾਚਲ ਪ੍ਰਦੇਸ਼ ਦੇ ਸੋਲਨ ਦਾ ਹੈ।

Fact Check Videos of cars washed away in Himachal shared as Punjab

ਪੰਜਾਬ 'ਚ ਹੜ੍ਹ ਦੀ ਸਥਿਤੀ ਲਗਾਤਾਰ ਬਣੀ ਹੋਈ ਹੈ ਅਤੇ ਇਸੇ ਵਿਚਕਾਰ ਹੁਣ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੜ੍ਹ 'ਚ ਰੁੜ੍ਹ ਰਹੀ ਗੱਡੀਆਂ ਦਾ ਇਹ ਵੀਡੀਓ ਪੰਜਾਬ ਦਾ ਹੈ। ਇਸ ਵੀਡੀਓ ਨੂੰ ਹਾਲੀਆ ਪੰਜਾਬ 'ਚ ਹੜ੍ਹ ਦੀ ਸਥਿਤੀ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

ਫੇਸਬੁੱਕ ਪੇਜ "Sapphireindia" ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ "ਪੰਜਾਬ ਲੈ ਦੁਆ ਕਰੋ" ਆਪਣੇ ਕੈਪਸ਼ਨ 'ਚ ਲਿਖਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਹਿਮਾਚਲ ਪ੍ਰਦੇਸ਼ ਦੇ ਸੋਲਨ ਦਾ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵੀਡੀਓ ਹਾਲੀਆ ਪਰ ਪੰਜਾਬ ਦਾ ਨਹੀਂ

ਸਾਨੂੰ ਵੀਡੀਓ ਨੂੰ ਲੈ ਕੇ ਕਈ ਰਿਪੋਰਟਾਂ ਮਿਲੀਆਂ। ABP News ਨੇ 10 ਜੁਲਾਈ 2023 ਨੂੰ ਮਾਮਲੇ ਨੂੰ ਲੈ ਕੇ ਖਬਰ ਸਾਂਝੀ ਕਰਦਿਆਂ ਸਿਰਲੇਖ ਲਿਖਿਆ, "Weather Updates: Parked cars gets washed away with floods in Parwanoo, Solan | Abp news"

ਖਬਰ ਅਨੁਸਾਰ ਹਾਲੀਆ ਪੈ ਰਹੇ ਮੀਂਹ ਕਾਰਣ ਹੜ੍ਹ ਦੀ ਸਥਿਤੀ ਨੇ ਆਪਣਾ ਭਿਆਨਕ ਰੂਪ ਦਿਖਾਉਂਦੇ ਹਿਮਾਚਲ ਦੇ ਸੋਲਨ ਵਿਖੇ ਕਈ ਕਾਰਾਂ ਨੂੰ ਆਪਣੇ ਵਹਾਅ ਦੇ ਚਪੇਟ 'ਚ ਲੈ ਲਿਆ।

ਇਸ ਮਾਮਲੇ ਨੂੰ ਲੈ ਕੇ News 18 ਦਾ ਵੀਡੀਊ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਹਿਮਾਚਲ ਪ੍ਰਦੇਸ਼ ਦੇ ਸੋਲਨ ਦਾ ਹੈ।