ਕੈਪਟਨ ਅਮਰਿੰਦਰ ਸਿੰਘ ਦਾ ਹਰਿਆਣਾ ਸਰਕਾਰ ਨੂੰ ਲਤਾੜਨ ਦਾ ਇਹ ਵੀਡੀਓ ਹਾਲੀਆ ਨਹੀਂ ਹੈ, Fact Check ਰਿਪੋਰਟ

ਸਪੋਕਸਮੈਨ Fact Check

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 3 ਸਾਲ ਤੋਂ ਵੱਧ ਪੁਰਾਣਾ ਹੈ

Fact Check Old Video Of Captain Amarinder Singh Questing Haryana Government Over Farmers Protest Shared As Recent

RSFC (Team Mohali)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਹਾਲੀਆ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਚਲ ਰਹੇ ਕਿਸਾਨ ਸੰਘਰਸ਼ 'ਤੇ ਚੁੱਪੀ ਤੋੜਦਿਆਂ ਆਗੂ ਨੇ ਭਾਜਪਾ ਦੀ ਹਰਿਆਣਾ ਸਰਕਾਰ ਨੂੰ ਲਤਾੜਿਆ ਹੈ। ਇਸ ਵੀਡੀਓ ਵਿਚ ਆਗੂ ਕਿਸਾਨਾਂ 'ਤੇ ਪੁਲਿਸ ਵੱਲੋਂ ਕੀਤੇ ਜਾ ਰਹੇ ਹਮਲੇ ਦੀ ਨਿੰਦਾ ਕਰਦੇ ਵੇਖਿਆ ਜਾ ਸਕਦਾ ਹੈ।

ਮੀਡਿਆ ਅਦਾਰੇ ਪੰਜਾਬੀ ਨੈਸ਼ਨਲ ਟੀਵੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,' 'ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣਾ ਸੰਵਿਧਾਨ ਦੇ ਖਿਲਾਫ਼'
ਕਿਸਾਨਾਂ 'ਤੇ ਪੁਲਿਸ ਵੱਲੋਂ ਕੀਤੇ ਹਮਲਿਆਂ 'ਤੇ BJP ਲੀਡਰ ਤੇ ਸਾਬਕਾ CM ਕੈਪਟਨ ਅਮਰਿੰਦਰ ਨੇ ਤੋੜੀ ਚੁੱਪੀ!||PNTV||"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 3 ਸਾਲ ਤੋਂ ਵੱਧ ਪੁਰਾਣਾ ਹੈ ਜਦੋਂ ਸਾਲ 2020 ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ ਜਿਸ ਤੋਂ ਬਾਅਦ ਟਵਿੱਟਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਸ਼ਬਦੀ ਜੰਗ ਦੇਖਣ ਨੂੰ ਮਿਲੀ ਸੀ। 

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਊਂਟਸ ਵੱਲ ਰੁੱਖ ਕੀਤਾ। ਦੱਸ ਦਈਏ ਸਾਨੂੰ ਉਨ੍ਹਾਂ ਦੇ ਅਕਾਊਂਟ ਤੇ ਹਾਲੀਆ ਦਿੱਤਾ ਅਜਿਹਾ ਕੋਈ ਬਿਆਨ ਜਾਂ ਵੀਡੀਓ ਨਹੀਂ ਮਿਲਿਆ। 

ਇਸਤੋਂ ਬਾਅਦ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ ਤੇ ਸਾਨੂੰ ਇਹ ਵੀਡੀਓ Youtube 'ਤੇ 26 ਨਵੰਬਰ 2020 ਦਾ ਸਾਂਝਾ ਮਿਲਿਆ। ਮੀਡੀਆ ਅਦਾਰੇ ਜਗਬਾਣੀ ਨੇ 26 ਨਵੰਨਰ 2020 ਨੂੰ ਇਹ ਵੀਡੀਓ ਸਾਂਝਾ ਕੀਤਾ ਸੀ ਅਤੇ ਕੈਪਸ਼ਨ ਲਿਖਿਆ ਸੀ, "ਕੈਪਟਨ ਦੀ ਖੱਟਰ ਨੂੰ ਨਸੀਹਤ 'ਕਿਸਾਨਾਂ ਨੂੰ ਰੋਕਿਆ ਤਾਂ ਕਰਣਗੇ ਜਵਾਬੀ ਹਮਲ।' ਅਸੀਂ ਪਾਇਆ ਕਿ ਇਹ ਵੀਡੀਓ ਅਤੇ ਵਾਇਰਲ ਵੀਡੀਓ ਹੁਬੂਹੁ ਹੈ"

ਦੱਸ ਦਈਏ ਕਿ ਸਾਲ 2020 ਵਿਚ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ ਜਿਸ ਤੋਂ ਬਾਅਦ ਟਵਿੱਟਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਸ਼ਬਦੀ ਜੰਗ ਦੇਖਣ ਨੂੰ ਮਿਲੀ ਸੀ। ਇਹ ਵੀਡੀਓ ਵੀ ਓਸੇ ਸਮੇਂ ਕੈਪਟਨ ਦੁਆਰਾ ਜਾਰੀ ਕੀਤਾ ਗਿਆ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 3 ਸਾਲ ਤੋਂ ਵੱਧ ਪੁਰਾਣਾ ਹੈ ਜਦੋਂ ਸਾਲ 2020 ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ ਜਿਸ ਤੋਂ ਬਾਅਦ ਟਵਿੱਟਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਸ਼ਬਦੀ ਜੰਗ ਦੇਖਣ ਨੂੰ ਮਿਲੀ ਸੀ। 

Our Sources:

Youtube Video Report Of Jagbani News, Dated 26 Nov 2020