Fact Check: ਵਾਇਰਲ ਤਸਵੀਰ ਵਿਚ ਅਖਿਲੇਸ਼ ਯਾਦਵ ਨਾਲ ਯੋਗੀ ਅਦਿਤਿਆਨਾਥ ਨਹੀਂ ਹਨ

ਸਪੋਕਸਮੈਨ ਸਮਾਚਾਰ ਸੇਵਾ

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਯੋਗੀ ਅਦਿਤਿਆਨਾਥ ਨਹੀਂ ਬਲਕਿ ਉਨ੍ਹਾਂ ਦਾ ਹਮਸ਼ਕਲ ਸੁਰੇਸ਼ ਠਾਕੁਰ ਹੈ।

Fact Check: Yogi Adityanath is not with Akhilesh Yadav in the viral picture

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਸਮਾਜਵਾਦੀ ਪਾਰਟੀ ਦੇ ਲੀਡਰ ਅਖਿਲੇਸ਼ ਯਾਦਵ ਨਾਲ ਇੱਕ ਵਿਅਕਤੀ ਨੂੰ ਖਾਣਾ ਖਾਂਦੇ ਵੇਖਿਆ ਜਾ ਸਕਦਾ ਹੈ। ਅਖਿਲੇਸ਼ ਯਾਦਵ ਨਾਲ ਦਿੱਸ ਰਿਹਾ ਵਿਅਕਤੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਵਰਗਾ ਦਿਖਾਈ ਦੇ ਰਿਹਾ ਹੈ।

ਤਸਵੀਰ ਨੂੰ ਵਾਇਰਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਖਿਲੇਸ਼ ਯਾਦਵ ਨਾਲ ਯੋਗੀ ਅਦਿਤਿਆਨਾਥ ਹਨ। ਤਸਵੀਰ ਨੂੰ ਵਾਇਰਲ ਕਰਦੇ ਹੋਏ ਸਿਆਸੀ ਚਾਲਾਂ ਦੱਸਦੇ ਹੋਏ ਤੰਜ਼ ਕੱਸਿਆ ਜਾ ਰਿਹਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਯੋਗੀ ਅਦਿਤਿਆਨਾਥ ਨਹੀਂ ਬਲਕਿ ਉਨ੍ਹਾਂ ਦਾ ਹਮਸ਼ਕਲ ਸੁਰੇਸ਼ ਠਾਕੁਰ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Munawwar Ali" ਨੇ 12 ਜੂਨ ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "आप सब लोग केवल लड़ते-झगड़ते रहिए, कौम के जज़्बाती लोग आप बस दरी चद्दर बिछाते रहिए"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਤਸਵੀਰ ਨੂੰ ਧਿਆਨ ਨਾਲ ਵੇਖਿਆ। ਤਸਵੀਰ ਨੂੰ ਧਿਆਨ ਨਾਲ ਵੇਖਣ 'ਤੇ ਸ਼ੱਕ ਹੋ ਜਾਂਦਾ ਹੈ ਕਿ ਅਖਿਲੇਸ਼ ਯਾਦਵ ਨਾਲ ਉੱਤਰ ਪ੍ਰਦੇਸ਼ ਦੇ ਮੁਖ ਮੰਤਰੀ ਯੋਗੀ ਅਦਿਤਿਆਨਾਥ ਨਹੀਂ ਹਨ।

ਅਸੀਂ ਅੱਗੇ ਵਧਦੇ ਹੋਏ ਤਸਵੀਰ ਨਾਲ ਸਬੰਧਿਤ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਹ ਤਸਵੀਰ NDTV ਦੀ ਇੱਕ ਖਬਰ ਵਿਚ ਪ੍ਰਕਾਸ਼ਿਤ ਮਿਲੀ। ਤਸਵੀਰ ਨੂੰ ਪ੍ਰਕਾਸ਼ਿਤ ਕਰਦਿਆਂ ਦੱਸਿਆ ਗਿਆ ਕਿ ਅਖਿਲੇਸ਼ ਯਾਦਵ ਨੇ ਯੋਗੀ ਦੇ ਹਮਸ਼ਕਲ ਨਾਲ ਪੂਰੀ ਖਾਂਦੀ। ਇਹ ਖਬਰ 16 ਮਈ 2019 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ, "General Election 2019: In Sharing Poori With Yogi Adityanath Lookalike, Akhilesh Yadav's Message"

ਖਬਰ ਅਨੁਸਾਰ ਅਖਿਲੇਸ਼ ਯਾਦਵ ਨੇ ਯੋਗੀ ਦੇ ਹਮਸ਼ਕਲ ਸੁਰੇਸ਼ ਠਾਕੁਰ ਨਾਲ ਪੂਰੀ ਖਾਂਦੀ। ਇਸ ਖਬਰ ਵਿਚ ਅਖਿਲੇਸ਼ ਯਾਦਵ ਦਾ ਟਵੀਟ ਇਸਤੇਮਾਲ ਕੀਤਾ ਗਿਆ ਸੀ ਜਿਸਦੇ ਵਿਚ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਸ਼ੇਅਰ ਕੀਤੀ ਗਈ ਸੀ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਅਖਿਲੇਸ਼ ਯਾਦਵ ਨੇ 15 ਮਈ 2019 ਨੂੰ ਸਭ ਤੋਂ ਪਹਿਲਾਂ ਇਹ ਵਾਇਰਲ ਤਸਵੀਰ ਸ਼ੇਅਰ ਕੀਤੀ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਖਿਲੇਸ਼ ਨੇ ਲਿਖਿਆ, "जब उन्होंने हमारे जाने के बाद मुख्यमंत्री आवास को गंगा जल से धोया था तब हमने भी तय कर लिया था कि हम उनको पूड़ी खिलाएँगे!"

ਇਹ ਟਵੀਟ ਹੇਠਾਂ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

 

 

ਇਸ ਮੁਲਾਕਾਤ ਦੀਆਂ ਹੋਰ ਤਸਵੀਰਾਂ ਹੇਠਾਂ ਟਵੀਟ ਵਿਚ ਕਲਿਕ ਕਰ ਵੇਖਿਆ ਜਾ ਸਕਦੀਆਂ ਹਨ।

 

 

ਨਤੀਜਾ- ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਯੋਗੀ ਅਦਿਤਿਆਨਾਥ ਨਹੀਂ ਬਲਕਿ ਉਨ੍ਹਾਂ ਦਾ ਹਮਸ਼ਕਲ ਸੁਰੇਸ਼ ਠਾਕੁਰ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Akhilesh yadav eating with UP CM Yogi Adityanath

Claimed By- FB User Munawwar Ali

Fact Check- Misleading