Fact Check: ਸਿੱਧੂ ਮੂਸੇਵਾਲਾ ਦੇ ਘਰ ਨਹੀਂ ਪਹੁੰਚੇ ਅਮਿਤਾਭ ਬੱਚਨ, ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ

ਸਪੋਕਸਮੈਨ ਸਮਾਚਾਰ ਸੇਵਾ

Fact Check

ਵੀਡੀਓ ਵਿਚ ਅਮਿਤਾਭ ਬੱਚਨ ਸਿੱਧੂ ਮੁਸੇਵਾਲਾ ਦੇ ਘਰ ਨਹੀਂ ਸਗੋਂ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਘਰ ਪਹੁੰਚੇ ਸਨ।

Fact Check No Amitabh Bacchan Did Not Went To Sidhu Moosewala House

RSFC (Team Mohali)- ਸੋਸ਼ਲ ਮੀਡੀਆ 'ਤੇ ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੁਸੇਵਾਲਾ ਦੇ ਘਰ ਅਫਸੋਸ ਕਰਨ ਦੇ ਲਈ ਪਹੁੰਚੇ। ਇਸ ਵੀਡੀਓ ਵਿਚ ਅਮਿਤਾਭ ਬੱਚਨ ਨਾਲ ਉਨ੍ਹਾਂ ਦੀ ਪਤਨੀ ਜਯਾ ਬੱਚਨ ਨੂੰ ਵੀ ਦੇਖਿਆ ਜਾ ਸਕਦਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਵੀਡੀਓ ਵਿਚ ਅਮਿਤਾਭ ਬੱਚਨ ਸਿੱਧੂ ਮੁਸੇਵਾਲਾ ਦੇ ਘਰ ਨਹੀਂ ਸਗੋਂ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਘਰ ਪਹੁੰਚੇ ਸਨ।

ਵਾਇਰਲ ਪੋਸਟ

ਸਾਨੂੰ ਇਹ ਵੀਡੀਓ Whatsapp 'ਤੇ ਜਾਂਚ ਕਰਨ ਲਈ ਮਿਲਿਆ। ਇਸ ਵੀਡੀਓ ਦਾ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ 'ਤੇ "Voompla" ਲਿਖਿਆ ਹੋਇਆ ਹੈ। ਅੱਗੇ ਵੱਧੀਆ ਅਸੀਂ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਜਾਣਕਾਰੀ ਲਭਨੀ ਸ਼ੁਰੂ ਕੀਤੀ।

ਸਾਨੂੰ ਵਾਇਰਲ ਹੋ ਰਿਹਾ ਵੀਡੀਓ Voompla ਦੇ ਫੇਸਬੁੱਕ ਪੇਜ 'ਤੇ 11 ਮਈ 2022 ਨੂੰ ਸ਼ੇਅਰ ਕੀਤਾ ਮਿਲਿਆ। ਵਾਇਰਲ ਹੋ ਰਹੇ ਵੀਡੀਓ ਦੇ ਭਾਗ ਨੂੰ 33 ਸਕਿੰਟ ਤੋਂ ਲੈ ਕੇ 40 ਸਕਿੰਟ ਤਕ ਦੇਖਿਆ ਜਾ ਸਕਦਾ ਹੈ। ਇਥੇ ਮੌਜੂਦ ਕੈਪਸ਼ਨ ਅਨੁਸਾਰ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਦਰਸ਼ਨਾਂ ਦੀ ਮੌਕੇ ਤੇ ਤਬਲਾ ਵਾਦਕ ਜ਼ਾਕਿਰ ਹੁਸੈਨ ਸਮੇਤ ਅਮਿਤਾਭ ਬੱਚਨ ਅਤੇ ਜਯਾ ਬੱਚਨ ਪਹੁੰਚੇ। ਪੰਡਿਤ ਸ਼ਿਵ ਕੁਮਾਰ ਸ਼ਰਮਾ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋ ਗਈ ਸੀ।

ਦੱਸ ਦਈਏ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ ਅਤੇ ਇਹ ਵਾਇਰਲ ਵੀਡੀਓ 11 ਮਈ ਤੋਂ ਇੰਟਰਨੈੱਟ 'ਤੇ ਮੌਜੂਦ ਹੈ। ਮਤਲਬ ਸਾਫ ਸੀ ਕਿ ਵਾਇਰਲ ਪੋਸਟ ਫਰਜ਼ੀ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਵੀਡੀਓ ਵਿਚ ਅਮਿਤਾਭ ਬੱਚਨ ਸਿੱਧੂ ਮੁਸੇਵਾਲਾ ਦੇ ਘਰ ਨਹੀਂ ਸਗੋਂ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਘਰ ਪਹੁੰਚੇ ਸਨ।

Claim- Amitabh Bachchan Went To Sidhu Moosewala Home
Claimed By- Whatsapp Circulate
Fact Check- Fake