ਡੇਰਾ ਸੌਦਾ ਸਾਧ ਦੇ ਮੁਖੀ ਨਾਲ ਵਾਇਰਲ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਐਡੀਟੇਡ ਹੈ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੌਦਾ ਸਾਧ ਮੁਖੀ ਨਹੀਂ ਸੀ।
RSFC (Team Mohali)- ਬਲਾਤਕਾਰ ਦੇ ਆਰੋਪੀ ਡੇਰਾ ਸੌਦਾ ਸਾਧ ਦੇ ਨਾਲ ਸਾਬਕਾ ਕੈਬਿਨੇਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਕਰਦਿਆਂ ਉਨ੍ਹਾਂ 'ਤੇ ਅਤੇ ਉਨ੍ਹਾਂ ਦੀ ਪਾਰਟੀ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਫੇਸਬੁੱਕ ਯੂਜ਼ਰ "Karan Sharma" ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਚੇਤੇ ਰੱਖਿਓ,, ਸ਼ੇਅਰ ਕਰਿਓ,,"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੌਦਾ ਸਾਧ ਮੁਖੀ ਨਹੀਂ ਸੀ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਤਸਵੀਰ ਐਡੀਟੇਡ ਹੈ
ਅਸਲ ਤਸਵੀਰ 27 ਫਰਵਰੀ 2007 ਦੀ ਹੈ ਅਤੇ ਅਸਲ ਤਸਵੀਰ ਵਿਚ ਹਰਸਿਮਰਤ ਕੌਰ ਨਾਲ ਡੇਰਾ ਸੌਦਾ ਸਾਧ ਦਾ ਮੁਖੀ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਸਨ। ਇਹ ਤਸਵੀਰ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪਾਰਟੀ ਦੀ ਮੁੜ ਸੱਤਾ ਵਿਚ ਐਂਟਰੀ ਮਗਰੋਂ ਖਿੱਚੀ ਗਈ ਸੀ।
The Hindu ਦੀ ਤਸਵੀਰ ਗੈਲਰੀ ਵਿਚ ਇਹ ਤਸਵੀਰ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੌਦਾ ਸਾਧ ਮੁਖੀ ਨਹੀਂ ਸੀ।
Our Sources:
Original Image Shared In The Image Gallery Of Media Outlet The Hindu With Description