Fact Check: ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਸਬੰਧੀ ਫਰਜ਼ੀ ਪੱਤਰ ਵਾਇਰਲ

ਸਪੋਕਸਮੈਨ ਸਮਾਚਾਰ ਸੇਵਾ

AICC ਦੇ ਸੰਚਾਰ ਪ੍ਰਮੁੱਖ ਨੇ ਸਾਡੇ ਨਾਲ ਗੱਲ ਕਰਦੇ ਹੋਏ ਸਾਫ ਕਿਹਾ ਕਿ ਹਾਲੇ ਕਾਂਗਰਸ ਵੱਲੋਂ ਨਵਜੋਤ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ।

Fact Check: Fake letter going viral in the name of navjot singh sidhu

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਪੱਤਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਪੱਤਰ ਵਿਚ ਰਾਸ਼ਟਰੀ ਕਾਂਗਰਸ ਦੇ ਨਾਂਅ ਤੋਂ ਪ੍ਰੈਸ ਰਿਲੀਜ਼ ਜਾਰੀ ਕਰਦੇ ਹੋਏ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਪੱਤਰ ਫਰਜ਼ੀ ਹੈ। ਕਾਂਗਰਸ ਦੇ ਸੰਚਾਰ ਪ੍ਰਮੁੱਖ ਨੇ ਸਾਡੇ ਨਾਲ ਗੱਲ ਕਰਦੇ ਹੋਏ ਸਾਫ ਕਿਹਾ ਹੈ ਕਿ ਫਿਲਹਾਲ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।

ਵਾਇਰਲ ਪੱਤਰ

ਵਾਇਰਲ ਪੱਤਰ ਵਿਚ ਰਾਸ਼ਟਰੀ ਕਾਂਗਰਸ ਦੇ ਨਾਂਅ ਤੋਂ ਪ੍ਰੈਸ ਰਿਲੀਜ਼ ਜਾਰੀ ਕਰਦੇ ਹੋਏ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

ਪੱਤਰ ਦਾ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਪੱਤਰ ਨੂੰ ਧਿਆਨ ਨਾਲ ਵੇਖਿਆ। ਇਸ ਪੱਤਰ ਵਿਚ ਸਾਨੂੰ ਕਈ ਗਲਤੀਆਂ ਨਜ਼ਰ ਆਈਆਂ।

1. ਇਸ ਪੱਤਰ ਦਾ ਫੋਂਟ ਸਹੀ ਨਹੀਂ
2. ਸ਼ਬਦਾਂ ਦੀ ਗਲਤੀ

ਅੱਗੇ ਵਧਦੇ ਹੋਏ ਅਸੀਂ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੰਚਾਰ ਪ੍ਰਮੁੱਖ ਪ੍ਰਣਵ ਝਾ ਨਾਲ ਸੰਪਰਕ ਕੀਤਾ। ਪ੍ਰਣਵ ਝਾ ਨੇ ਸਾਨੂੰ ਦੱਸਿਆ, "ਇਹ ਪੱਤਰ ਬਿਲਕੁਲ ਫਰਜ਼ੀ ਹੈ। AICC ਵੱਲੋਂ ਅਜੇ ਤੱਕ ਅਜਿਹਾ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।"

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸੂਤਰਾਂ ਤੋਂ ਖਬਰਾਂ ਆ ਰਹੀਆਂ ਨੇ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇਗਾ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਪੱਤਰ ਫਰਜ਼ੀ ਹੈ। ਕਾਂਗਰਸ ਦੇ ਸੰਚਾਰ ਪ੍ਰਮੁੱਖ ਨੇ ਸਾਡੇ ਨਾਲ ਗੱਲ ਕਰਦੇ ਹੋਏ ਸਾਫ ਕਿਹਾ ਹੈ ਕਿ ਹਾਲੇ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਨੂੰ ਲੈ ਕੇ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ।

Claim- Letter released by congress on sidhu appointment as PPCC president
Claimed By- SM Users
Fact Check- Fake