Fact Check: ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟੇਡ ਤਸਵੀਰ ਸ਼ੇਅਰ ਕਰ ਕੱਸਿਆ ਜਾ ਰਿਹਾ ਤੰਜ 

ਸਪੋਕਸਮੈਨ ਸਮਾਚਾਰ ਸੇਵਾ

Fact Check

ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਆਪ ਪ੍ਰਧਾਨ ਭਗਵੰਤ ਮਾਨ ਨੂੰ ਖੇਤਾਂ ਵਿਚ ਬੈਠੇ ਵੇਖਿਆ ਜਾ ਸਕਦਾ ਹੈ। 

Fact Check Morphed Image Of Arvind Kejriwal And Bhagwant Mann Viral

RSFC (Team Mohali)- 18 ਜਨਵਰੀ 2022 ਦਾ ਦਿਨ ਭਗਵੰਤ ਮਾਨ ਲਈ ਯਾਦਗਾਰ ਰਹੇਗਾ ਕਿਉਂਕਿ ਇਹ ਓਹੀ ਦਿਨ ਹੈ ਜਿਸ ਦਿਨ ਭਗਵੰਤ ਮਾਨ ਨੂੰ ਪੰਜਾਬ ਚੋਣਾਂ 2022 ਨੂੰ ਲੈ ਕੇ ਆਮ ਆਦਮੀ ਪਾਰਟੀ ਦਾ CM ਚਿਹਰਾ ਐਲਾਨਿਆ ਗਿਆ। ਹੁਣ ਪੰਜਾਬ ਚੋਣਾਂ ਦੇ ਮਾਹੌਲ ਵਿਚਕਾਰ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤੰਜ ਕੱਸਿਆ ਜਾ ਰਿਹਾ ਹੈ। ਇਸ ਪੋਸਟ ਵਿਚ ਇਨ੍ਹਾਂ ਦੋਵੇਂ ਆਗੂਆਂ ਦੀ ਕੱਠੇ ਬੈਠੇ ਦੀ ਤਸਵੀਰ ਹੈ। ਇਸ ਤਸਵੀਰ ਵਿਚ ਇਨ੍ਹਾਂ ਦੋਵੇਂ ਆਗੂਆਂ ਨੂੰ ਸ਼ਰਾਬ ਦੇ ਠੇਕੇ ਸਾਹਮਣੇ ਬੈਠੇ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਵਾਇਰਲ ਕਰਦਿਆਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤੰਜ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਆਪ ਪ੍ਰਧਾਨ ਭਗਵੰਤ ਮਾਨ ਨੂੰ ਖੇਤਾਂ ਵਿਚ ਬੈਠੇ ਵੇਖਿਆ ਜਾ ਸਕਦਾ ਹੈ। 

ਵਾਇਰਲ ਪੋਸਟ

ਅਕਾਲੀ ਦਲ ਸਮਰਥਕ ਫੇਸਬੁੱਕ ਅਕਾਊਂਟ Sad Binjon Sad Binjon ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਝਾੜੂ ਵਾਲਿਆਂ ਦੀ ਨੁੱਕੜ ਚਰਚਾ , ਟਿਕਾਣੇ ਬੈਠੇ ਵੈਸੇ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ। ਇਸ ਤਸਵੀਰ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਤਸਵੀਰ ਦੇ ਹੇਠਲੇਂ ਪਾਸੇ ਖੇਤਾਂ ਵਰਗੇ ਦ੍ਰਿਸ਼ ਨੂੰ ਵੇਖਿਆ ਜਾ ਸਕਦਾ ਹੈ। ਇਸ ਗੱਲ ਤੋਂ ਸਾਫ ਹੁੰਦਾ ਹੈ ਕਿ ਇਹ ਤਸਵੀਰ ਐਡੀਟੇਡ ਹੈ।

ਅੱਗੇ ਵਧਦੇ ਹੋਏ ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਸਾਫ ਹੋਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਸਾਨੂੰ The Tribune ਦੀ ਖਬਰ ਵਿਚ ਪ੍ਰਕਾਸ਼ਿਤ ਮਿਲੀ। ਅਸਲ ਤਸਵੀਰ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਆਪ ਪ੍ਰਧਾਨ ਭਗਵੰਤ ਮਾਨ ਨੂੰ ਖੇਤਾਂ ਵਿਚ ਬੈਠੇ ਵੇਖਿਆ ਜਾ ਸਕਦਾ ਹੈ। 

ਅਸਲ ਤਸਵੀਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਚਮਕੌਰ ਸਾਹਿਬ ਖਿੱਚੀ ਗਈ ਸੀ ਜਦੋਂ ਆਪ ਸੁਪਰੀਮੋ ਅਤੇ ਭਗਵੰਤ ਮਾਨ ਕਿਸਾਨਾਂ ਨਾਲ ਮਿਲਣ ਪੁੱਜੇ ਸਨ।

ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਆਪ ਪ੍ਰਧਾਨ ਭਗਵੰਤ ਮਾਨ ਨੂੰ ਖੇਤਾਂ ਵਿਚ ਬੈਠੇ ਵੇਖਿਆ ਜਾ ਸਕਦਾ ਹੈ।

Claim- Image defaming arvind kejriwal and bhagwant mann image
Claimed By- FB Account Sad Binjon Sad Binjon
Fact Check- Morphed