Fact Check: ਗੋਲ ਗੱਪਿਆਂ ਦੇ ਪਾਣੀ 'ਚ ਮਿਲਾ ਰਹੇ ਟਾਇਲਟ ਕਲੀਨਰ? ਨਹੀਂ, ਇਹ ਵਾਇਰਲ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ

ਸਪੋਕਸਮੈਨ ਸਮਾਚਾਰ ਸੇਵਾ

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ।

Fact Check Viral Of Man Putting Toilet Cleaner In Water Is Scripted Drama

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਇੱਕ ਪਾਣੀ 'ਚ ਟਾਈਲੇਟ ਕਲੀਨਰ ਮਿਲਾਉਂਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿੱਸ ਰਿਹਾ ਇਹ ਵਿਅਕਤੀ ਗੋਲ ਗੱਪਿਆਂ ਦੇ ਪਾਣੀ 'ਚ ਟਾਈਲੇਟ ਕਲੀਨਰ ਮਿਲਾ ਰਿਹਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਮੁਸਲਿਮ ਸਮੁਦਾਏ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਹੁਣ ਇੱਕ ਸਕ੍ਰਿਪਿਟਿਡ ਨਾਟਕ ਦੇ ਵੀਡੀਓ ਨੂੰ ਫਿਰਕੂ ਰੰਗ ਦੇ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Ram Kumar Singh" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "जुबेर नाम का जिहादी, पानी पताशे के पानी में हार्पिक मिलाकर लोगों को खिला रहा था...जिहादियों से कुछ भी सामान खरीदेंगे तो आपकी जान जाने का रिस्क रहेगा।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਦੱਸ ਦਈਏ ਸਾਨੂੰ ਇਸ ਵੀਡੀਓ ਦੇ 3 ਮਿੰਟ 54 ਸੈਕੰਡ ਨੇੜੇ ਇਸ ਵੀਡੀਓ ਦਾ ਡਿਸਕਲੇਮਰ ਦਿੱਸਿਆ। ਡਿਸਕਲੇਮਰ ਅਨੁਸਾਰ ਇਹ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। ਇਸ ਵੀਡੀਓ 'ਤੇ ਆਏ ਡਿਸਕਲੇਮਰ ਦਾ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ। 

ਅਸੀਂ ਅੱਗੇ ਵਧਦੇ ਹੋਏ ਇਸ ਵੀਡੀਓ ਅਧਿਕਾਰਿਕ ਸੋਰਸ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਆਪਣੀ ਸਰਚ ਦੌਰਾਨ ਇਹ ਵੀਡੀਓ Youtube 'ਤੇ ज्ञान भंडार ਨਾਂਅ ਦੇ ਅਕਾਊਂਟ ਤੋਂ 7 ਜੁਲਾਈ 2022 ਨੂੰ ਸ਼ੇਅਰ ਕੀਤਾ ਮਿਲਿਆ। ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਗਿਆ ਸੀ, "बच्चों की सेहत से हो रहा खिलवाड़"

ਅਸੀਂ ਇਸ ਕੈਪਸ਼ਨ ਨੂੰ Facebook ਸਰਚ ਕੀਤਾ। ਸਾਨੂੰ ਇਹ ਵੀਡੀਓ 7 ਜੁਲਾਈ 2022 ਨੂੰ Gyan Bhandar ਨਾਂਅ ਦੇ ਫੇਸਬੁੱਕ ਪੇਜ 'ਤੇ ਅਪਲੋਡ ਮਿਲਿਆ। ਇਸ ਵੀਡੀਓ ਨਾਲ ਕੈਪਸ਼ਨ ਵਿਚ ਉਨ੍ਹਾਂ ਵੱਲੋਂ ਸਾਫ ਕੀਤਾ ਗਿਆ ਕਿ ਵਾਇਰਲ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ। 

ਪੇਜ ਵੱਲੋਂ ਡਿਸਕ੍ਰਿਪਸ਼ਨ ਲਿਖਿਆ ਗਿਆ, "डिस्क्लेमर यह वीडियो एक पूर्ण कल्पना है, वीडियो में सभी घटनाओं को स्क्रिप्ट किया गया है और मनोरंजन के उद्देश्य से बनाया गया है, यह किसी भी तरह की गतिविधि को बढ़ावा नहीं देता है या किसी भी तरह के अनुष्ठान को बदनाम नहीं करता है। वास्तविक व्यक्तियों, जीवित या मृत, या वास्तविक घटनाओं के साथ कोई समानता, विशुद्ध रूप से संयोग है।"

"ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਉਦੇਸ਼ ਨਾਲ ਬਣਾਇਆ ਗਿਆ ਸੀ। ਹੁਣ ਇੱਕ ਸਕ੍ਰਿਪਿਟਿਡ ਨਾਟਕ ਦੇ ਵੀਡੀਓ ਨੂੰ ਫਿਰਕੂ ਰੰਗ ਦੇ ਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Muslim Pani Puri Seller Mixing Toilet Cleaner In Pani Puri Water
Claimed By- FB User Ram Kumar Singh
Fact Check- Fake