ਕਿਸਾਨਾਂ ਦੀ ਜਿੱਤ ਤੋਂ ਲੈ ਕੇ ਪੰਜਾਬੀ ਗਾਇਕਾਂ ਤੱਕ, ਪੜ੍ਹੋ ਇਸ ਹਫਤੇ ਦੇ Top 5 Fact Checks
ਕਿਸਾਨਾਂ ਦੀ ਜਿੱਤ ਤੋਂ ਲੈ ਕੇ ਪੰਜਾਬੀ ਗਾਇਕਾਂ ਤੱਕ, ਪੜ੍ਹੋ ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
No.1- Fact Check: ਗਾਇਕ ਸਿੱਧੂ ਮੂਸੇਵਾਲੇ ਦੇ ਮਾਰੀ ਜਾ ਰਹੀ ਕੜਛੀ ਦੇ ਵੀਡੀਓ ਦਾ ਜਾਣੋ ਪੂਰਾ ਸੱਚ
ਸੋਸ਼ਲ ਮੀਡੀਆ 'ਤੇ ਕਾਂਗਰੇਸ ਦੇ ਨਵੇਂ ਲੀਡਰ ਅਤੇ ਗਾਇਕ ਸਿੱਧੂ ਮੂਸੇਵਾਲੇ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਵੀਡੀਓ ਵਿਚ ਇੱਕ ਵਿਅਕਤੀ ਸਿੱਧੂ ਮੂਸੇਵਾਲੇ ਨੂੰ ਕੜਛੀ ਮਾਰਨ ਦੀ ਕੋਸ਼ਿਸ਼ ਕਰਦਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਸਿੱਧੂ ਮੂਸੇਵਾਲੇ 'ਤੇ ਤੰਜ ਕੱਸਿਆ ਗਿਆ। ਯੂਜ਼ਰਸ ਨੇ ਇਸ ਵੀਡੀਓ ਨੂੰ ਅਸਲੀ ਸਮਝ ਕੇ ਤੇਜ਼ੀ ਨਾਲ ਵਾਇਰਲ ਕੀਤਾ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਸਿੱਧੂ ਮੂਸੇਵਾਲੇ ਦੀ ਫ਼ਿਲਮ Yes I Am Student ਦਾ ਇੱਕ ਸੀਨ ਸੀ। ਫ਼ਿਲਮ ਦੇ ਸੀਨ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.2- Fact Check: ਗਾਇਕ ਬੱਬੂ ਮਾਨ ਦੀ ਪੁਰਾਣੀ ਤਸਵੀਰ ਸ਼ੇਅਰ ਕਰ ਲੋਕਾਂ ਨੂੰ ਕੀਤਾ ਜਾ ਰਿਹਾ ਗੁੰਮਰਾਹ
ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਇੱਕ ਤਸਵੀਰ ਵਾਇਰਲ ਹੋਏ। ਇਸ ਤਸਵੀਰ ਵਿਚ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ-ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਣੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਾਲ ਬੈਠਿਆਂ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਪੰਜਾਬੀ ਗਾਇਕ ਬੱਬੂ ਮਾਨ ਵੀ ਕਾਂਗਰਸ ਪਾਰਟੀ ਦੇ ਸਮਰਥਕ ਹਨ। ਤਸਵੀਰ ਸ਼ੇਅਰ ਕਰਦਿਆਂ ਗਾਇਕ ਬੱਬੂ ਮਾਨ 'ਤੇ ਤੰਜ ਕੱਸਿਆ ਗਿਆ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਸੀ। ਪੁਰਾਣੀ ਤਸਵੀਰ ਨੂੰ ਸ਼ੇਅਰ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.3- Fact Check: ਸਿੱਧੂ ਮੂਸੇਵਾਲੇ ਨੇ ਨਹੀਂ ਕਹੀ ਰਾਜਾ ਵੜਿੰਗ ਨੂੰ ਲੈ ਕੇ ਇਹ ਗੱਲ, ਫਰਜ਼ੀ ਪੋਸਟ ਵਾਇਰਲ
ਸੋਸ਼ਲ ਮੀਡੀਆ 'ਤੇ ਹਾਲੀਆ ਕਾਂਗਰੇਸ ਪਾਰਟੀ ਵਿਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਵਾਇਰਲ ਹੋਇਆ। ਇਹ ਵੀਡੀਓ ਕਿਸੇ ਇੰਟਰਵਿਊ ਦੀ ਕਲਿਪ ਸੀ। ਵੀਡੀਓ ਵਿਚ ਸਿੱਧੂ ਬੋਲ ਰਿਹਾ ਹੈ ਕਿ ਬੰਦੇ ਨੂੰ ਆਪਣੇ ਹਿਸਾਬ ਨਾਲ ਚਲਣਾ ਚਾਹੀਦਾ ਹੈ। ਇਸ ਕਲਿਪ ਨਾਲ ਦਾਅਵਾ ਕੀਤਾ ਗਿਆ ਕਿ ਸਿੱਧੂ ਮੂਸੇਵਾਲਾ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੰਦਿਆਂ ਇਹ ਗੱਲਾਂ ਕਹੀ ਸਨ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਜਨਵਰੀ 2020 ਦਾ ਸੀ। ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.4- Fact Check: Time ਨੇ ਆਪਣੇ Magazine ਕਵਰ 'ਚ ਕੀਤਾ ਕਿਸਾਨਾਂ ਦੀ ਜਿੱਤ ਦਾ ਜ਼ਿਕਰ? ਨਹੀਂ, ਵਾਇਰਲ ਕਵਰ ਐਡੀਟੇਡ
19 ਨਵੰਬਰ 2021 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਘੋਸ਼ਣਾ ਕੀਤੀ ਸੀ ਅਤੇ ਪਾਰਲੀਮੈਂਟ ਦੇ ਸਿਆਲਾਂ ਦੇ ਸੈਸ਼ਨ ਵਿਚ ਇਹ ਕਾਨੂੰਨ ਕਾਨੂੰਨੀ ਰੂਪ ਤੋਂ ਰੱਦ ਕੀਤੇ ਗਏ। ਇਹ ਕਿਸਾਨਾਂ ਦੀ ਸਭਤੋਂ ਵੱਡੀ ਜਿੱਤ ਵੱਜੋਂ ਇਤਿਹਾਸ ਦੇ ਪੰਨਿਆਂ ਵਿਚ ਦਰਜ ਹੋਈ ਅਤੇ 9 ਦਿਸੰਬਰ ਨੂੰ ਕਿਸਾਨਾਂ ਨੇ ਫਤਿਹ ਮਾਰਚ ਕੱਢ ਦਿੱਲੀ ਦੀਆਂ ਬਰੂਹਾਂ ਨੂੰ ਅਲਵਿਦਾ ਕਿਹਾ। ਹੁਣ ਇਸ ਜਿੱਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਮਸ਼ਹੂਰ Time Magazine ਦਾ ਕਵਰ ਵਾਇਰਲ ਹੋਇਆ। ਇਸ ਕਵਰ ਵਿਚ ਜਸ਼ਨ ਮਨਾਉਂਦੇ ਕਿਸਾਨਾਂ ਦੀ ਤਸਵੀਰ ਨੂੰ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ Time ਮੈਗਜ਼ੀਨ ਨੇ ਕਿਸਾਨਾਂ ਦੀ ਜਿੱਤ ਨੂੰ ਆਪਣੀ ਮੈਗਜ਼ੀਨ ਦੇ ਫਰੰਟ ਪੇਜ 'ਚ ਸ਼ਾਮਿਲ ਕੀਤਾ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਕਵਰ ਐਡੀਟੇਡ ਸੀ। ਅਸਲ ਕਵਰ ਵਿਚ ਕਿਸਾਨਾਂ ਦੇ ਜਸ਼ਨ ਦੀ ਨਹੀਂ ਬਲਕਿ ਉਦਯੋਗਪਤੀ ਏਲਨ ਮਸਕ ਦੀ ਤਸਵੀਰ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.5- Fact Check: ਇਹ ਵਾਇਰਲ ਹੋ ਰਹੀ ਤਸਵੀਰ ਕਿਸਾਨ ਫਤਿਹ ਮਾਰਚ ਦੀ ਨਹੀਂ ਹੈ
19 ਨਵੰਬਰ 2021 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਘੋਸ਼ਣਾ ਕੀਤੀ ਸੀ ਅਤੇ ਪਾਰਲੀਮੈਂਟ ਦੇ ਸਿਆਲਾਂ ਦੇ ਸੈਸ਼ਨ ਵਿਚ ਇਹ ਕਾਨੂੰਨ ਕਾਨੂੰਨੀ ਰੂਪ ਤੋਂ ਰੱਦ ਕੀਤੇ ਗਏ। ਇਹ ਕਿਸਾਨਾਂ ਦੀ ਸਭਤੋਂ ਵੱਡੀ ਜਿੱਤ ਵੱਜੋਂ ਇਤਿਹਾਸ ਦੇ ਪੰਨਿਆਂ ਵਿਚ ਦਰਜ ਹੋਈ ਅਤੇ 9 ਦਿਸੰਬਰ ਨੂੰ ਕਿਸਾਨਾਂ ਨੇ ਫਤਿਹ ਮਾਰਚ ਕੱਢ ਦਿੱਲੀ ਦੀਆਂ ਬਰੂਹਾਂ ਨੂੰ ਅਲਵਿਦਾ ਕਿਹਾ। ਹੁਣ ਸੋਸ਼ਲ ਮੀਡੀਆ 'ਤੇ ਇਸ ਮਾਰਚ ਦੀ ਤਸਵੀਰ ਕਹਿਕੇ ਇੱਕ ਤਸਵੀਰ ਵਾਇਰਲ ਕੀਤੀਗਈ। ਇਸ ਤਸਵੀਰ ਵਿਚ ਵੱਡੀ ਗਿਣਤੀ 'ਚ ਟਰੈਕਟਰਾਂ, ਕਾਰਾਂ ਅਤੇ ਜੀਪਾਂ ਨੂੰ ਕਾਫ਼ਲੇ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਦਿੱਲੀ ਫਤਿਹ ਮਾਰਚ ਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਕਿਸਾਨਾਂ ਦੇ ਫਤਿਹ ਮਾਰਚ ਦੀ ਨਹੀਂ ਸੀ। ਇਹ ਤਸਵੀਰ 26 ਜਨਵਰੀ 2021 ਟ੍ਰੈਕਟਰ ਰੈਲੀ ਨਾਲ ਸਬੰਧ ਰੱਖਦੀ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।