ਉਸਾਰੀ ਅਧੀਨ ਢਹਿ-ਢੇਰੀ ਹੋਏ ਪੁਲ ਦਾ ਇਹ ਵੀਡੀਓ ਹਾਲੀਆ ਨਹੀਂ 2023 ਦਾ ਹੈ, Fact Check ਰਿਪੋਰਟ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਾਕੀ ਇੱਕ ਸਾਲ ਪੁਰਾਣਾ ਹੈ।
Claim
ਸੋਸ਼ਲ ਮੀਡੀਆ 'ਤੇ ਇੱਕ ਪੁਲ ਦੇ ਢਹਿ-ਢੇਰੀ ਹੋਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ ਜਿਥੇ ਉਦਘਾਟਨ ਤੋਂ ਪਹਿਲਾਂ ਇੱਕ ਉਸਾਰੀ ਅਧੀਨ ੧੨੦੦ ਕਰੋੜ ਦੀ ਲਾਗਤ ਵਾਲਾ ਪੁਲ ਡਿੱਗ ਪਿਆ।
ਫੇਸਬੁੱਕ ਪੇਜ ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਬਿਹਾਰ ‘ਚ ਉਸਾਰੀ ਅਧੀਨ ੧੨੦੦ ਕਰੋੜ ਦੀ ਲਾਗਤ ਵਾਲਾ ਪੁਲ਼ ਡਿੱਗਿਆ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਾਕੀ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਇੱਕ ਨਵੇਂ ਮਾਮਲੇ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਇਹ ਵੀਡੀਓ ਪੁਰਾਣਾ ਹੈ
ਸਾਨੂੰ ਇਸ ਵੀਡੀਓ ਦਾ ਸਕ੍ਰੀਨਸ਼ੋਟ ਗ੍ਰਾਫਿਕ ਪੰਜਾਬੀ ਮੀਡੀਆ ਅਦਾਰੇ ਪ੍ਰੋ ਪੰਜਾਬ ਟੀਵੀ ਦੇ ਪੋਸਟ ਵਿਚ ਸਾਂਝਾ ਮਿਲਿਆ। 4 ਜੂਨ 2023 ਨੂੰ ਨਿਊਜ਼ ਗ੍ਰਾਫਿਕ ਸਾਂਝਾ ਕਰਦਿਆਂ ਲਿਖਿਆ, "ਬਿਹਾਰ ਦੇ ਭਾਗਲਪੁਰ 'ਚ ਵੱਡਾ ਹਾਦਸਾ 1700 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣ ਰਿਹਾ ਪੁਲ ਡਿੱਗਿਆ ਗੰਗਾ ਨਦੀ 'ਚ"
ਹੁਣ ਇਸ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕਰਨ 'ਤੇ ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ ਵਿਚ ਸਾਂਝਾ ਮਿਲਿਆ। ਮੀਡੀਆ ਏਜੰਸੀ ANI ਨੇ 4 ਜੂਨ 2023 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Under construction Aguwani-Sultanganj bridge in Bihar’s Bhagalpur collapses. The moment when bridge collapsed was caught on video by locals. This is the second time the bridge has collapsed. Further details awaited."
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ।
"ਬੀਤੇ ਦਿਨਾਂ ਬਿਹਾਰ ਦੇ ਅਰਰਿਆ 'ਚ ਡਿੱਗਿਆ ਹੈ ਪੁਲ"
ਬੀਤੇ ਦਿਨ ਬਿਹਾਰ ਦੇ ਅਰਰਿਆ ਵਿਖੇ ਉਦਘਾਟਨ ਤੋਂ ਪਹਿਲਾਂ ਉਸਾਰੀ ਅਧੀਨ ਪੁਲ ਡਿੱਗਿਆ ਸੀ। ਇਸ ਮਾਮਲੇ ਨੂੰ ANI ਦਾ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ ਅਤੇ NDTV ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਾਕੀ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਇੱਕ ਨਵੇਂ ਮਾਮਲੇ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।
Result- Misleading
Our Sources
Meta Post Of Pro Punjab TV Published On 4 June 2023
Tweet Of ANI Published On 4 June 2023
Tweet Of ANI Published On 18th June 2024
News Report Of NDTV Published On 18th June 2024
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ