ਨੂੰਹ ਹਿੰਸਾ ਤੋਂ ਲੈ ਕੇ ਪਿੰਜਰੇ 'ਚ ਬੰਦ ਕੁੜੀ ਤਕ, ਪੜ੍ਹੋ Top 5 Fact Checks

ਸਪੋਕਸਮੈਨ ਸਮਾਚਾਰ ਸੇਵਾ

Fact Check

ਇਸ ਹਫਤੇ ਦੇ Top 5 Fact Checks

From Nuh violence to girl captured in steel cage read top 5 fact checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No. 1- Fact Check: ਪਿੰਜਰੇ 'ਚ ਬੰਦ ਕੁੜੀ ਦਾ ਇਹ ਵੀਡੀਓ ਸਕ੍ਰਿਪਟਿਡ ਨਾਟਕ ਦਾ ਹਿੱਸਾ ਸੀ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਪਿਛਲੇ ਦਿਨਾਂ ਵਾਇਰਲ ਹੋਇਆ ਹੈ। ਇਸ ਵੀਡੀਓ ਵਿਚ ਇੱਕ ਕੁੜੀ ਨੂੰ ਇੱਕ ਪਿੰਜਰੇ 'ਚ ਬੰਦ ਚਿੱਟੇ ਦੀ ਮੰਗ ਕਰਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਸਿਆਸੀ ਆਗੂਆਂ ਸਣੇ ਕਈ ਯੂਜ਼ਰਸ ਨੇ ਵਾਇਰਲ ਕੀਤਾ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਵਾਇਰਲ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਦਾ ਹਿੱਸਾ ਸੀ। ਹੁਣ ਨਾਟਕ ਦੇ ਵੀਡੀਓ ਨੂੰ ਅਸਲ ਸਮਝ ਸ਼ੇਅਰ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No. 2- Fact Check: CJI ਡੀ.ਵਾਈ ਚੰਦਰਚੂੜ ਨੇ ਲੋਕਾਂ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ? ਨਹੀਂ, ਇਹ ਦਾਅਵਾ ਫਰਜ਼ੀ ਹੈ

ਸੋਸ਼ਲ ਮੀਡਿਆ 'ਤੇ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਤਸਵੀਰ ਨਾਲ ਉਨ੍ਹਾਂ ਦੇ ਨਾਂਅ ਤੋਂ ਇੱਕ ਬਿਆਨ ਵਾਇਰਲ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਡੀ.ਵਾਈ ਚੰਦਰਚੂੜ ਨੇ ਲੋਕਾਂ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਸੀ। ਭਾਰਤੀ ਸੁਪਰੀਮ ਕੋਰਟ ਨੇ ਇਸ ਬਿਆਨ ਨੂੰ ਲੈ ਕੇ ਪ੍ਰੈਸ ਰਿਲੀਜ਼ ਜਾਰੀ ਕਰ ਇਸਦਾ ਖੰਡਨ ਕੀਤਾ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No. 3- Fact Check: ਮੇਵਾਤ 'ਚ ਹਿੰਸਾ ਦੇ ਦੋਸ਼ੀਆਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ? ਨਹੀਂ, ਇਹ ਪਟਨਾ ਦਾ ਮਾਮਲਾ ਹੈ

ਪੁਲਿਸ ਦੇ ਲਾਠੀਚਾਰਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਾਅਵਾ ਕੀਤਾ ਗਿਆ ਕਿ ਪੁਲਿਸ ਨੇ ਮੇਵਾਤ ਵਿਚ ਹਿੰਸਾ ਭੜਕਾਉਣ ਵਾਲੇ ਲੋਕਾਂ ਨੂੰ ਭਜਾ-ਭਜਾ ਕੇ ਕੁੱਟਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁੰਨ ਪਾਇਆ ਸੀ। ਇਹ ਵਾਇਰਲ ਵੀਡੀਓ ਪਟਨਾ ਦਾ ਸੀ ਜਦੋਂ ਭਾਜਪਾ ਵੱਲੋਂ ਬਿਹਾਰ ਸਰਕਾਰ ਖਿਲਾਫ ਕੱਢੀ ਗਈ ਰੈਲੀ ਦੌਰਾਨ ਪੁਲਸ ਨੇ ਵਰਕਰਾਂ 'ਤੇ ਲਾਠੀਚਾਰਜ ਕੀਤਾ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No. 4- Fact Check: ਕੀ ਗਦਰ ਦੌਰਾਨ ਸਿਨੇਮਾ ਹਾਲ 'ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ? ਨਹੀਂ, ਹੁਣ ਜਾਣੋ ਅਸਲ ਸੱਚ

ਸੋਸ਼ਲ ਮੀਡੀਆ 'ਤੇ ਸਿਨੇਮਾ ਹਾਲ 'ਚ ਹੋ ਰਹੇ ਝਗੜੇ ਦਾ ਵੀਡੀਓ ਇਸ ਦਾਅਵੇ ਨਾਲ ਵਾਇਰਲ ਕੀਤਾ ਗਿਆ ਕਿ 'ਗਦਰ 2' ਦੇਖਦੇ ਦੌਰਾਨ ਇੱਕ ਵਿਅਕਤੀ ਨੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਾਏ ਅਤੇ ਫਿਰ ਉਥੇ ਮੌਜੂਦ ਲੋਕਾਂ ਨੇ ਵਿਅਕਤੀ ਦੀ ਕੁੱਟਮਾਰ ਕੀਤੀ। ਇਸ ਵੀਡੀਓ ਨੂੰ ਵਾਇਰਲ ਕਰ ਫਿਰਕੂ ਨਫਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ। ਇਸ ਮਾਮਲੇ ਵਿੱਚ ਕੋਈ ਫਿਰਕੂ ਰੰਗ ਨਹੀਂ ਸੀ। ਸਾਡੇ ਨਾਲ ਗੱਲ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No. 5- Fact Check: ਔਰਤਾਂ 'ਤੇ ਡਾਂਗ ਮਾਰਨ ਦਾ ਇਹ ਵੀਡੀਓ ਨੂੰਹ ਹਿੰਸਾ ਨਾਲ ਸਬੰਧਿਤ ਨਹੀਂ ਹੈ

ਪੁਲਿਸ ਵੱਲੋਂ ਦੋ ਔਰਤਾਂ 'ਤੇ ਡਾਂਗ ਮਾਰਨ ਅਤੇ ਉਨ੍ਹਾਂ ਨੂੰ ਪੁਲਿਸ ਦੀ ਜਿਪਸੀ 'ਚ ਬਿਠਾਉਣ ਦਾ ਵੀਡੀਓ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਨੂਹ ਹਿੰਸਾ ਨਾਲ ਸਬੰਧਤ ਹੈ। ਇਸ ਵੀਡੀਓ ਨੂੰ ਵਾਇਰਲ ਕਰ ਕੇ ਕੁਝ ਯੂਜ਼ਰ ਇਨ੍ਹਾਂ ਔਰਤਾਂ ਨੂੰ ਪੱਥਰਬਾਜ਼ ਦੱਸ ਰਹੇ ਹਨ ਅਤੇ ਕੁਝ ਯੂਜ਼ਰ ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਪੁਲਸ 'ਤੇ ਸਵਾਲ ਵੀ ਚੁੱਕ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਵੀਡੀਓ ਨੂੰ ਗੁੰਮਰਾਹਕੁੰਨ ਪਾਇਆ ਹੈ। ਵਾਇਰਲ ਇਹ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਜਿਸ ਨੂੰ ਹੁਣ ਨੂਹ ਹਿੰਸਾ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।