Fast Fact Check: AAP ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ

ਸਪੋਕਸਮੈਨ ਸਮਾਚਾਰ ਸੇਵਾ

Fact Check

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

Fast Fact Check Old video of AAP leader faced protest shared as recent

RSFC (Team Mohali)- ਸੰਗਰੂਰ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸੇ ਮਾਹੌਲ ਵਿਚਕਾਰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਲੋਕਾਂ ਵੱਲੋਂ ਇੱਕ ਵਿਅਕਤੀ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਦੇ ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਿੰਡੋ ਧੱਕੇ ਮਾਰਕੇ ਭਜਾਇਆ ਗਿਆ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 
 

ਵਾਇਰਲ ਪੋਸਟ

ਫੇਸਬੁੱਕ ਪੇਜ "Desi Janta ਦੇਸੀ ਜਨਤਾ" ਨੇ 19 ਜੂਨ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਆਪ ਦੇ MLA ਸਾਹਿਬਾਨ ਦਾ ਸੰਗਰੂਰ ਹਲਕੇ ਵਿੱਚ ਹੋ ਰਿਹਾ ਭਰਵਾਂ ਸੁਆਗਤ ।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵਾਇਰਲ ਵੀਡੀਓ ਜੁਲਾਈ 2021 ਦਾ ਹੈ

ਸਾਨੂੰ ਆਪਣੀ ਸਰਚ ਦੌਰਾਨ ਕਈ ਪੁਰਾਣੇ ਪੋਸਟਾਂ 'ਤੇ ਵਾਇਰਲ ਵੀਡੀਓ ਸ਼ੇਅਰ ਕੀਤਾ ਮਿਲਿਆ। ਫੇਸਬੁੱਕ ਪੇਜ Jaspal Singh Jajju ਨੇ ਵਾਇਰਲ ਵੀਡੀਓ 17 ਜੁਲਾਈ 2021 ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵਲੋ ਵਿਰੋਧ ਕਰ ਵਾਪਸ ਭੇਜਿਆ"

ਇਸੇ ਤਰ੍ਹਾਂ ਇਸ ਵੀਡੀਓ ਨੂੰ ਫੇਸਬੁੱਕ ਪੇਜ "Kartik Sharma" ਨੇ ਵੀ 17 ਜੁਲਾਈ 2021 ਨੂੰ ਸ਼ੇਅਰ ਕੀਤਾ ਅਤੇ ਕੈਪਸ਼ਨ ਲਿਖਿਆ, "ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵਲੋ…"

ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ ਅਤੇ ਸੰਗਰੂਰ ਹਲਕੇ ਦਾ ਨਹੀਂ ਹੈ।

ਦੱਸ ਦਈਏ ਕਿ ਇਹ ਵੀਡੀਓ ਫਰਵਰੀ 2022 ਵਿਚ ਵੀ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਹੋਇਆ ਸੀ ਅਤੇ ਉਸ ਸਮੇਂ ਅਸੀਂ ਵੀਡੀਓ ਨੂੰ ਲੈ ਕੇ ਸਿੱਧਾ ਆਪ ਆਗੂ ਸੁਖਵੀਰ ਸਿੰਘ ਮਾਈਸਰ ਖਾਨਾ ਨਾਲ ਸੰਪਰਕ ਕੀਤਾ ਸੀ। ਸਾਡੇ ਨਾਲ ਗੱਲ ਕਰਦਿਆਂ ਸੁਖਵੀਰ ਸਿੰਘ ਮਾਈਸਰ ਖਾਨਾ ਨੇ ਕਿਹਾ ਸੀ, "ਇਹ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ ਜਦੋਂ ਕਿਸਾਨਾਂ ਵੱਲੋਂ ਮੇਰਾ ਵਿਰੋਧ ਹੋਇਆ ਸੀ। ਵਿਰੋਧ ਦਾ ਕਾਰਣ ਸਿਰਫ ਇਹ ਸੀ ਕਿ ਪਿੰਡਾਂ ਵਿਚ ਕਿਸਾਨੀ ਅੰਦੋਲਨ ਕਰਕੇ ਮਤਾ ਪਾਸ ਹੋਇਆ ਸੀ ਕਿ ਕੋਈ ਵੀ ਸਿਆਸੀ ਆਗੂ ਪਿੰਡ ਵਿਚ ਨਹੀਂ ਆਊਗਾ। ਕਿਓਂਕਿ ਇਸ ਗੱਲ ਬਾਰੇ ਮੈਨੂੰ ਤਤਕਾਲ ਜਾਣਕਾਰੀ ਨਹੀਂ ਸੀ ਇਸ ਕਾਰਣ ਮੈਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

Claim- Recent video Sangrur people protesting against AAP Leader Sukhveer Maiser Khana
Claimed By- FB Page "Desi Janta ਦੇਸੀ ਜਨਤਾ"
Fact Check- Misleading