ਗੁਰੂ ਸਾਹਿਬ ਦੀ ਬੇਅਦਬੀ ਤੋਂ ਲੈ ਕੇ ਪੰਜਾਬ ਦੇ ਸਿਆਸੀ ਮਾਹੌਲ ਤੱਕ, ਇਸ ਹਫਤੇ ਦੇ Top 5 Fact Checks

ਸਪੋਕਸਮੈਨ ਸਮਾਚਾਰ ਸੇਵਾ

ਇਸ ਹਫਤੇ ਦੇ Top 5 Fact Checks

Read Our 6th Edition Of Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਹਰਸਿਮਰਤ ਕੌਰ ਬਾਦਲ ਦੀ ਗੱਡੀ 'ਤੇ ਹੋਇਆ ਹਮਲਾ? ਜਾਣੋ ਵੀਡੀਓ ਦਾ ਅਸਲ ਸੱਚ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਕਿਸਾਨਾਂ ਦੇ ਸਮੂਹ ਨੂੰ ਇੱਕ ਕਾਫਲੇ ਦਾ ਵਿਰੋਧ ਕਰਦੇ ਵੇਖਿਆ ਜਾ ਸਕਦਾ ਸੀ। ਵੀਡੀਓ ਵਿਚ ਅੱਗੇ ਕਿਸਾਨ ਇੱਕ ਗੱਡੀ ਸਾਹਮਣੇ ਆ ਜਾਂਦੇ ਹਨ ਅਤੇ ਗੱਡੀ ਚਾਲਕ ਕਿਸਾਨਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਗਿਆ ਕਿ ਫਿਰੋਜ਼ਪੁਰ ਵਿਚ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਡੀ 'ਤੇ ਹਮਲਾ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਵੀਡੀਓ ਵਿਚ ਹਰਸਿਮਰਤ ਕੌਰ ਬਾਦਲ ਦੀ ਗੱਡੀ 'ਤੇ ਹਮਲਾ ਨਹੀਂ ਹੋ ਰਿਹਾ ਸੀ। ਵੀਡੀਓ ਹਰਸਿਮਰਤ ਕੌਰ ਬਾਦਲ ਦੇ ਕਾਫ਼ਿਲੇ ਦਾ ਹੀ ਹੈ ਪਰ ਜਿਹੜੀ ਗੱਡੀ 'ਤੇ ਹਮਲਾ ਕੀਤਾ ਜਾ ਰਿਹਾ ਸੀ ਉਸਦੇ ਵਿਚ ਅਕਾਲੀ ਆਗੂ ਨੋਨੀ ਮਾਨ ਬੈਠੇ ਸਨ। ਰੋਜ਼ਾਨਾ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਨੋਨੀ ਮਾਨ ਨੇ ਸਾਫ ਕਿਹਾ ਕਿ ਹਮਲਾ ਕਰਨ ਵਾਲੇ ਲੋਕ ਕਿਸਾਨ ਨਹੀਂ ਸਨ ਬਲਕਿ ਵਿਰੋਧੀ ਪਾਰਟੀ ਦੇ ਲੋਕਾਂ ਵੱਲੋਂ ਸਾਜ਼ਿਸ਼ ਤਹਿਤ ਇਹ ਹਮਲਾ ਉਨ੍ਹਾਂ 'ਤੇ ਕਰਵਾਇਆ ਗਿਆ ਹੈ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.2- Fact Check: ਗੁਰੂ ਸਾਹਿਬ ਦੀ ਹਜੂਰੀ 'ਚ ਵਜਾਏ ਗਏ ਗਾਣੇ? ਵੀਡੀਓ ਹਾਲੀਆ ਨਹੀਂ 2018 ਦਾ ਹੈ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਉੱਚੀ-ਉੱਚੀ ਗਾਣੇ ਵਜਾਏ ਜਾਂਦੇ ਵੇਖੇ ਜਾ ਸਕਦੇ ਸਨ। ਵੀਡੀਓ ਵਿਆਹ ਸਮਾਗਮ ਵਰਗਾ ਜਾਪਦਾ ਸੀ। ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰ ਰਹੇ ਸਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.3- Fact Check: ਨਾਅਰੇ ਲਾਉਂਦੇ ਪੁਲਿਸ ਵਾਲੇ ਦੀ ਇਸ ਵੀਡੀਓ ਦਾ ਤ੍ਰਿਪੁਰਾ ਹਿੰਸਾ ਨਾਲ ਕੋਈ ਸਬੰਧ ਨਹੀਂ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਰੈਲੀ ਦਾ ਸਮਰਥਨ ਕਰਦੇ ਹੋਏ ਜੈ ਸ਼੍ਰੀ ਰਾਮ ਦੇ ਨਾਅਰੇ ਲਾਉਂਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਵੀਡੀਓ ਤ੍ਰਿਪੁਰਾ ਦਾ ਹੈ ਜਿਥੇ ਹਿੰਸਾ ਦੌਰਾਨ ਪੁਲਿਸ ਕਰਮੀਆਂ ਨੇ ਮੁਸਲਿਮ ਵਿਰੋਧੀ ਰੈਲੀ ਨੂੰ ਸਮਰਥਨ ਦਿੱਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਾਏ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਇਹ ਵੀਡੀਓ ਪੁਰਾਣਾ ਸੀ ਅਤੇ ਬਿਹਾਰ ਦੇ ਸਮਸਤੀਪੂਰ ਦਾ ਸੀ ਜਿਥੇ ਰਾਮ ਨਵਮੀ ਮੌਕੇ ਇੱਕ ਰੈਲੀ ਦੌਰਾਨ ਪੁਲਿਸ ਕਰਮੀ ਨੇ ਜੈ ਸ਼੍ਰੀ ਰਾਮ ਦੇ ਨਾਅਰੇ ਲਾਏ ਸਨ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.4- Fact Check: ਪਾਕਿਸਤਾਨ ਦੇ ਵੀਡੀਓ ਨੂੰ ਤ੍ਰਿਪੁਰਾ ਹਿੰਸਾ ਨਾਲ ਜੋੜ ਕੀਤਾ ਜਾ ਰਿਹਾ ਵਾਇਰਲ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਪੈਟ੍ਰੋਲ ਪੰਪ ਨੇੜੇ ਅੱਗ ਲੱਗੀ ਵੇਖੀ ਜਾ ਸਕਦੀ ਸੀ। ਵੀਡੀਓ ਵਿਚ ਕਈ ਲੋਕਾਂ ਦੀਆਂ ਲਾਸ਼ਾਂ ਨੂੰ ਵੀ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਤ੍ਰਿਪੁਰਾ ਹਿੰਸਾ ਦਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਤ੍ਰਿਪੁਰਾ ਦੀ ਪੁਲਿਸ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਸੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਤ੍ਰਿਪੁਰਾ ਦਾ ਨਹੀਂ ਹੈ। ਇਹ ਵੀਡੀਓ ਪਾਕਿਸਤਾਨ ਦੇ ਕਰਾਚੀ ਵਿਖੇ ਇੱਕ ਪੈਟ੍ਰੋਲ ਪੰਪ 'ਤੇ ਹੋਏ ਧਮਾਕੇ ਨਾਲ ਸਬੰਧਿਤ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No. 5- Fact Check: ਕੀ ਪੰਜਾਬ 'ਚ ਰਾਤ 12 ਵਜੇ ਤੋਂ ਬਾਅਦ 4 ਰੁਪਏ ਸਸਤਾ ਹੋਏਗਾ ਪੈਟਰੋਲ? ਜਾਣੋ ਪੂਰਾ ਸੱਚ

ਸੋਸ਼ਲ ਮੀਡੀਆ 'ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋਈ। ਪੋਸਟ ਜ਼ਰੀਏ ਦਾਅਵਾ ਕੀਤਾ ਗਿਆ ਕਿ ਰਾਤ 12 ਵਜੇ ਤੋਂ ਬਾਅਦ ਪੈਟਰੋਲ 4 ਰੂਪਏ ਅਤੇ ਡੀਜ਼ਲ 5 ਰੁਪਏ ਸਸਤਾ ਹੋ ਜਾਵੇਗਾ। ਯੂਜ਼ਰ ਇਸ ਪੋਸਟ ਨੂੰ ਪੰਜਾਬ ਸਰਕਾਰ ਦਾ ਫੈਸਲਾ ਸਮਝ ਸ਼ੇਅਰ ਕਰ ਰਹੇ ਸਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਪੈਟਰੋਲ-ਡੀਜ਼ਲ ਦੇ ਦਾਮਾਂ ਵਿਚ ਕਟੌਤੀ ਪੰਜਾਬ ਸਰਕਾਰ ਨਹੀਂ ਬਲਕਿ ਰਾਜਸਥਾਨ ਸਰਕਾਰ ਨੇ ਕੀਤਾ ਸੀ। ਰਾਜਸਥਾਨ ਸਰਕਾਰ ਦੇ ਫੈਸਲੇ ਨੂੰ ਪੰਜਾਬ ਦੇ ਨਾਂਅ ਤੋਂ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।