ਸੁੰਡਰਾ ਘਟਨਾ ਤੋਂ ਲੈ ਕੇ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਤੱਕ, ਪੜ੍ਹੋ ਇਸ ਹਫਤੇ ਰੋਜ਼ਾਨਾ ਸਪੋਕਸਮੈਨ ਵਲੋਂ ਕੀਤੇ ਗਏ Top 5 Fact Checks 

ਸਪੋਕਸਮੈਨ ਸਮਾਚਾਰ ਸੇਵਾ

ਇਸ ਹਫਤੇ ਦੇ Top 5 Fact Checks

From Sundra Case to Navjot Sidhu Case Read Our Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਸੁੰਡਰਾ ਘਟਨਾ 'ਚ ਵਿਛੜੀ ਧੀ ਦੇ ਨਾਂਅ ਤੋਂ ਵਾਇਰਲ ਹੋ ਰਹੀ ਕਿਸੇ ਹੋਰ ਬੱਚੀ ਦੀ ਤਸਵੀਰ

ਕੁਝ ਦਿਨਾਂ ਪਹਿਲਾਂ ਡੇਰਾ ਬੱਸੀ ਦੇ ਪਿੰਡ ਸੁੰਡਰਾ ਵਿਖੇ ਝੁੱਗੀਆਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਜਿਸਦੇ ਵਿਚ ਇੱਕ ਛੋਟੀ ਬੱਚੀ ਦੀ ਮੌਤ ਵੀ ਹੋਈ ਸੀ। ਇਸ ਘਟਨਾ ਦੇ ਨਾਂਅ ਤੋਂ ਇੱਕ ਤਸਵੀਰਾਂ ਦਾ ਕੋਲਾਜ ਵਾਇਰਲ ਹੋਇਆ। ਇਸ ਵਿਚ ਇੱਕ ਪਾਸੇ ਬੱਚੀ ਦੀ ਦੇਹ ਸੀ ਅਤੇ ਦੂਜੇ ਪਾਸੇ ਬੱਚੀ ਦੀ ਜਿਉਂਦੀ ਦੀ ਤਸਵੀਰ। ਇਸ ਪੋਸਟ ਜ਼ਰੀਏ ਦਾਅਵਾ ਕੀਤਾ ਗਿਆ ਕਿ ਦੋਵੇਂ ਤਸਵੀਰਾਂ ਇੱਕੋ ਬੱਚੀ ਦੀਆਂ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਇਹ ਦੋਵੇਂ ਤਸਵੀਰਾਂ ਇੱਕੋ ਬੱਚੀ ਦੀਆਂ ਨਹੀਂ ਸਨ। ਜਿਹੜੀ ਤਸਵੀਰ ਨੂੰ ਸੁੰਡਰਾ ਘਟਨਾ 'ਚ ਮਾਰੀ ਗਈ ਬੱਚੀ ਦਾ ਦੱਸਿਆ ਗਿਆ ਉਹ ਕਿਸੇ ਹੋਰ ਬੱਚੀ ਦੀ ਤਸਵੀਰ ਸੀ ਜੋ ਬਿਲਕੁਲ ਸਹੀ ਸਲਾਮਤ ਹੈ। ਸਾਡੇ ਨਾਲ ਗੱਲ ਕਰਦਿਆਂ ਬੱਚੀ ਦੇ ਪਿਤਾ ਬਲਜੀਤ ਗੁਮਤੀ ਨੇ ਸਾਨੂੰ ਪੂਰੀ ਜਾਣਕਾਰੀ ਦਿੱਤੀ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.2- Fact Check: ਅਸਾਮ 'ਚ ਆਏ ਹੜ੍ਹ ਨੂੰ ਲੈ ਕੇ ਵਾਇਰਲ ਹੋ ਰਹੀਆਂ ਇਹ ਤਸਵੀਰਾਂ ਹਾਲੀਆ ਨਹੀਂ ਪੁਰਾਣੀਆਂ ਹਨ

ਅਸਾਮ 'ਚ ਕਈ ਦਿਨਾਂ ਤੋਂ ਤੇਜ਼ ਮੀਂਹ ਕਾਰਣ ਹੜ੍ਹ ਆਇਆ ਹੋਇਆ ਹੈ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੋਈ ਹੈ। ਇਸ ਹੜ੍ਹ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਕੁਝ ਤਸਵੀਰਾਂ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਤਸਵੀਰਾਂ ਹਾਲੀਆ ਅਸਮ ਹੜ੍ਹ ਦੀਆਂ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਵਿਚ ਇਸਤੇਮਾਲ ਕੀਤੀ ਗਈਆਂ 5 ਵਿਚੋਂ ਦੀ 4 ਤਸਵੀਰਾਂ ਹਾਲੀਆ ਨਹੀਂ ਬਲਕਿ ਪੁਰਾਣੀਆਂ ਸਨ। ਪੁਰਾਣੀਆਂ ਤਸਵੀਰਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.3- Fact Check: ਹੜ੍ਹ 'ਚ ਪੁਲ ਦੇ ਰੁੜ੍ਹਨ ਦਾ ਇਹ ਵੀਡੀਓ ਅਸਾਮ ਦਾ ਨਹੀਂ ਇੰਡੋਨੇਸ਼ੀਆ ਦਾ ਹੈ

ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਲੋਹੇ ਦੇ ਪੁਲ ਨੂੰ ਹੜ੍ਹ ਕਾਰਣ ਰੁੜ੍ਹਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਨਜ਼ਾਰਾ ਅਸਾਮ ਦਾ ਸੀ ਜਿਥੇ ਹੜ੍ਹ ਕਾਰਨ ਇੱਕ ਲੋਹੇ ਦਾ ਪੁਲ ਟੁੱਟ ਕੇ ਰੁੜ੍ਹ ਗਿਆ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਅਸਾਮ ਦਾ ਨਹੀਂ ਬਲਕਿ ਇੰਡੋਨੇਸ਼ੀਆ ਦਾ ਸੀ। ਇੰਡੋਨੇਸ਼ੀਆ ਦੇ ਵੀਡੀਓ ਨੂੰ ਅਸਾਮ ਦਾ ਦੱਸਕੇ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.4- Fact Check: ਨਵਜੋਤ ਸਿੱਧੂ ਨੂੰ ਜੇਲ੍ਹ ਭੇਜਣ ਦੇ ਫੈਸਲੇ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਵੰਡੇ ਲੱਡੂ? ਵੀਡੀਓ ਪੰਜਾਬ ਚੋਣਾਂ 2022 ਨਾਲ ਸਬੰਧਿਤ ਹੈ

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿਚ 1 ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡਿਆ 'ਤੇ ਇੱਕ ਪੁਲਿਸ ਮੁਲਾਜ਼ਮ ਦਾ ਲੱਡੂ ਵੰਡਦੇ ਦਾ ਵੀਡੀਓ ਵਾਇਰਲ ਹੋਣਾ ਸ਼ੁਰੂ ਹੋਇਆ। ਵੀਡੀਓ ਨਾਲ ਦਾਅਵਾ ਕੀਤਾ ਗਿਆ ਕਿ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖੁਸ਼ੀ ਪ੍ਰਗਟਾਈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ ਅਤੇ ਇਸਦੇ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਨਾਲ ਕੋਈ ਸਬੰਧ ਨਹੀਂ ਹੈ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.5- Fact Check: ਕਾਂਗਰਸ ਦੇ ਚਿੰਤਨ ਸ਼ਿਵਿਰ ਦੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ

ਰਾਜਸਥਾਨ ਦੇ ਉਦੇਪੁਰ ਵਿਖੇ ਕਾਂਗਰਸ ਨੇ 3 ਦਿਨਾਂ ਦੇ ਆਪਣੇ ਚਿੰਤਨ ਸ਼ਿਵਿਰ ਦੀ ਸ਼ੁਰੁਆਤ ਕੀਤੀ ਸੀ। ਇਸ ਸ਼ਿਵਿਰ ਵਿਚ ਕਾਂਗਰੇਸ ਕਈ ਦਿੱਗਜ ਨੇਤਾ ਸ਼ਾਮਲ ਹੋਏ ਅਤੇ ਕਾਂਗਰਸ ਦੇ ਭਵਿੱਖ ਨੂੰ ਲੈ ਕੇ ਚਰਚਾਵਾਂ ਕੀਤੀਆਂ। ਇਸ ਸ਼ਿਵਿਰ ਨੂੰ ਲੈ ਕੇ ਇੱਕ ਤਸਵੀਰ ਵਾਇਰਲ ਕੀਤੀ ਗਈ। ਇਸ ਤਸਵੀਰ ਨਾਲ ਦਾਅਵਾ ਕੀਤਾ ਗਿਆ ਕਿ ਕਾਂਗਰਸ ਦੇ ਇਸ ਸ਼ਿਵਿਰ ਕੈੰਪ ਦੇ ਉਪਰਿਲੀ ਚਾਦਰਾਂ ਪਾਕਿਸਤਾਨ ਦੇ ਝੰਡੇ ਨਾਲ ਮੇਚਦੀਆਂ ਹਨ ਅਤੇ ਹੇਠਾਂ ਭਗਵਾ ਰੰਗੀ ਕਾਰਪੈਟ ਵਿਛਾਇਆ ਹੋਇਆ ਹੈ। ਇਸ ਪੋਸਟ ਨੂੰ ਵਾਇਰਲ ਕਰਦਿਆਂ ਫਿਰਕੂ ਰੰਗਤ ਦਿੱਤੀ ਗਈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਸ਼ਿਵਿਰ ਦੇ ਉਪਰਲੀਆਂ ਚਾਦਰਾਂ ਭਾਰਤੀ ਝੰਡੇ ਦੇ ਰੰਗ ਦੀਆਂ ਸਨ ਨਾ ਕਿ ਪਾਕਿਸਤਾਨੀ ਝੰਡੇ ਦੀਆਂ। ਇਸ ਪੋਸਟ ਜਰੀਏ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।