Fact Check: ਅਕਾਲੀ ਆਗੂ ਦੀ ਤਸਵੀਰ ਨੂੰ ਐਡਿਟ ਕਰ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

Fact Check

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਤਸਵੀਰ ਅਕਾਲੀ ਦਲ ਸੇ ਆਗੂ ਸੁੱਚਾ ਸਿੰਘ ਲੰਗਾਹ ਦੀ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।

Fact Check: Edited image going viral to defame farmers protest

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇੱਕ ਵਿਅਕਤੀ ਦੇ ਕੁੜਤੇ ਦੀ ਜੇਬ 'ਚ ਕੰਡੋਮ ਦਾ ਪੈਕੇਟ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਇੱਕ ਕਿਸਾਨ ਹੈ ਅਤੇ ਇਸ ਤਸਵੀਰ ਕਿਸਾਨ ਅੰਦੋਲਨ ਵਿਚ ਖਿੱਚੀ ਗਈ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਤਸਵੀਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਸੁੱਚਾ ਸਿੰਘ ਲੰਗਾਹ ਦੀ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Rahul Sharma ਨੇ 19 ਜੁਲਾਈ ਨੂੰ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, "यह कैसा किसान आंदोलन है भाई जेब में जरूरी कागजात की बजाए मियां खलीफा का गिफ्ट कंडोम के पैकेट"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਤਸਵੀਰ ਨੂੰ ਸਭ ਤੋਂ ਪਹਿਲਾਂ ਗੂਗਲ ਰਿਵਰਸ ਇਮੇਜ ਸਰਚ ਟੂਲ ਵਿਚ ਅਪਲੋਡ ਕਰ ਲੱਭਣਾ ਸ਼ੁਰੂ ਕੀਤਾ। 

ਇਹ ਸਾਬਕਾ ਅਕਾਲੀ ਆਗੂ ਦੀ ਐਡੀਟੇਡ ਤਸਵੀਰ ਹੈ

ਰਿਵਰਸ ਇਮੇਜ ਸਰਚ ਤੋਂ ਸਾਨੂੰ ਅਜਿਹੇ ਕਈ ਨਿਊਜ਼ ਆਰਟੀਕਲ ਮਿਲੇ ਜਿਨ੍ਹਾਂ ਵਿਚ ਅਸਲ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਸੀ। ਅਸਲ ਤਸਵੀਰ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਹੈ ਅਤੇ ਇਸ ਤਸਵੀਰ ਵਿਚ ਕੀਤੇ ਵੀ ਕੰਡੋਮ ਦਾ ਪੈਕੇਟ ਨਹੀਂ ਵੇਖਿਆ ਜਾ ਸਕਦਾ ਹੈ। ਮਤਲਬ ਸਾਫ ਹੈ ਕਿ ਵਾਇਰਲ ਤਸਵੀਰ ਨੂੰ ਐਡਿਟ ਕਰਕੇ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਅਸਲ ਤਸਵੀਰ ਨੂੰ Tribune ਦੀ ਖਬਰ ਵਿਚ ਵੇਖਿਆ ਜਾ ਸਕਦਾ ਹੈ।

ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਤਸਵੀਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਸੁੱਚਾ ਸਿੰਘ ਲੰਗਾਹ ਦੀ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Image of farmer having Condom in his pocket
Claimed By- FB User Rahul Sharma
Fact Check- Fake