ਲਖੀਮਪੁਰ 'ਚ ਭਾਜਪਾ ਆਗੂ ਨਾਲ ਕੁੱਟਮਾਰ ਤੋਂ ਲੈ ਕੇ UP PET ਪ੍ਰੀਖਿਆ ਤੱਕ, ਪੜ੍ਹੋ ਰੋਜ਼ਾਨਾ ਸਪੋਕਸਮੈਨ ਦੇ Top 5 Fact Checks 

ਸਪੋਕਸਮੈਨ ਸਮਾਚਾਰ ਸੇਵਾ

ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ Top 5 Fact Checks

From Lakhimpur To UP PET Exam Read Our Top 5 Fact Checks Of The Week

Mohali, 22 October (Team RSFC)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਤਰਨ ਤਾਰਨ ਦੇ ਪਿੰਡ ਸਿਧਵਾਂ ਵਿਖੇ ਹੋਈ ਪਾਵਨ ਸਰੂਪਾਂ ਦੀ ਬੇਅਦਬੀ ਨੂੰ ਲੈ ਕੇ ਵਾਇਰਲ ਇਹ ਤਸਵੀਰ ਪੁਰਾਣੀ ਹੈ

19 ਅਕਤੂਬਰ 2022 ਨੂੰ ਪੰਜਾਬ ਦੇ ਤਰਨ ਤਾਰਨ ਤੋਂ ਪਾਵਨ ਸਰੂਪਾਂ ਦੀ ਬੇਅਦਬੀ ਦੀ ਖਬਰ ਸਾਹਮਣੇ ਆਈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸਮੁਦਾਏ ਵਿਚ ਰੋਸ਼ ਦਾ ਮਾਹੌਲ ਬਣਿਆ। 

ਇਸੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇੱਕ ਤਸਵੀਰ ਵਾਇਰਲ ਹੋਈ। ਤਸਵੀਰ ਵਿਚ ਪਾਵਨ ਸਰੂਪ ਦੀ ਬੇਅਦਬੀ ਕੀਤੀ ਦੇਖੀ ਜਾ ਸਕਦੀ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਤਰਨਤਾਰਨ ਦੇ ਪਿੰਡ ਸਿਧਵਾਂ ਦੀ ਹੈ ਜਿੱਥੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2018 ਦੀ ਸੀ ਜਦੋਂ ਰੂਪਨਗਰ ਦੇ ਪਿੰਡ ਡੰਗੋਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.2- Fact Check: ਟਰੇਨ 'ਚ ਲਟਕਦੀ ਭੀੜ੍ਹ ਦੇ ਇਸ ਵੀਡੀਓ ਦਾ ਹਾਲੀਆ UP PET ਪ੍ਰੀਖਿਆ ਨਾਲ ਕੋਈ ਸਬੰਧ ਨਹੀਂ ਹੈ

ਪਿਛਲੇ ਦਿਨਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਖੂਬ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਟਰੇਨ 'ਚ ਲਟਕਦੀ ਭੀੜ੍ਹ ਨੂੰ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਯੂਪੀ-ਪੀਈਟੀ ਇਮਤਿਹਾਨ ਦੇਣ ਜਾ ਰਹੀ ਭੀੜ ਦਾ ਸੀ। ਵੀਡੀਓ ਨੂੰ ਸ਼ੇਅਰ ਕਰਦਿਆਂ ਭਾਜਪਾ ਸਰਕਾਰ 'ਤੇ ਤਨਜ਼ ਕੱਸਿਆ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ ਅਤੇ ਇਸਦਾ ਹਾਲੀਆ ਯੂਪੀ-ਪੀਈਟੀ ਪ੍ਰੀਖਿਆ ਨਾਲ ਕੋਈ ਸਬੰਧ ਨਹੀਂ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.3- Fact Check: ਰਾਗੀਆਂ ਉੱਤੇ ਨੋਟ ਉਡਾਉਂਦੇ ਦਿੱਸ ਰਹੇ ਵਿਅਕਤੀ ਦਾ ਵਾਇਰਲ ਹੋ ਰਿਹਾ ਵੀਡੀਓ ਘੱਟੋ-ਘੱਟ 5 ਸਾਲ ਪੁਰਾਣਾ ਹੈ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਕੀਰਤਨ ਕਰਦੇ ਰਾਗੀਆਂ ਉੱਤੇ ਨੋਟ ਉਡਾਉਂਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਘੱਟੋ-ਘੱਟ 5 ਸਾਲ ਪੁਰਾਣਾ ਸੀ। ਹੁਣ ਮੁੜ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.4- Fact Check: ਗੁਜਰਾਤ 'ਚ ਭਗਵੰਤ ਮਾਨ ਦੀ ਦਿੱਤੀ ਸਪੀਚ ਦੇ ਵੀਡੀਓ ਦੇ ਇੱਕ ਅਧੂਰੇ ਭਾਗ ਨੂੰ ਫਰਜ਼ੀ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ 

ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਕਲਿਪ ਵਾਇਰਲ ਹੋਇਆ। ਇਸ ਵੀਡੀਓ ਕਲਿਪ ਵਿਚ ਉਨ੍ਹਾਂ ਨੂੰ ਬੋਲਦੇ ਸੁਣਿਆ ਜਾ ਸਕਦਾ ਸੀ ਕਿ ਸਭ ਕੁਝ ਸਰਕਾਰ ਨੇ ਵੇਚ ਦਿੱਤਾ ਬੱਸ ਮੀਡੀਆ ਖਰੀਦ ਲਿਆ। ਯੂਜ਼ਰਸ ਦਾਅਵਾ ਕਰ ਰਹੇ ਸਨ ਕਿ ਭਗਵੰਤ ਮਾਨ ਆਪਣੀ ਸਰਕਾਰ ਬਾਰੇ ਇਹ ਗੱਲ ਕਰ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਅਸਲ ਵੀਡੀਓ ਦਾ ਇੱਕ ਅਧੂਰਾ ਭਾਗ ਸੀ ਜਿਸਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਗਿਆ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.5- Fact Check: BJP ਆਗੂ ਦੇ ਵਿਰੋਧ ਦਾ ਇਹ ਵੀਡੀਓ UP ਦੇ ਲਖੀਮਪੁਰ ਦਾ ਨਹੀਂ ਬਲਕਿ ਪੰਜਾਬ ਦੇ ਰਾਜਪੁਰਾ ਦਾ ਪੁਰਾਣਾ ਮਾਮਲਾ ਹੈ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਭੱਜਦਿਆਂ ਵੇਖਿਆ ਜਾ ਸਕਦਾ ਸੀ। ਉਸ ਵਿਅਕਤੀ ਨਾਲ ਪੁਲਿਸ ਵੀ ਭੱਜ ਰਹੀ ਹੈ ਅਤੇ ਮੌਜੂਦਾ ਲੋਕ ਨਾਅਰੇਬਾਜ਼ੀ ਕਰਦੇ ਸੁਣਾਈ ਦੇ ਰਹੇ ਸਨ। ਹੁਣ ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਮਾਮਲਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਦਾ ਹੈ ਜਿਥੇ ਆਮ ਜਨਤਾ ਨੇ ਭਾਜਪਾ ਆਗੂ ਨਾਲ ਕੁੱਟਮਾਰ ਕੀਤੀ ਗਈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ ਅਤੇ ਉੱਤਰ ਪ੍ਰਦੇਸ਼ ਦਾ ਨਹੀਂ ਬਲਕਿ ਪੰਜਾਬ ਦੇ ਰਾਜਪੁਰਾ ਦਾ ਹੈ ਜਿਥੇ ਭਾਜਪਾ ਦੇ ਬੁਲਾਰੇ ਭੁਪੇਸ਼ ਅਗਰਵਾਲ ਦਾ ਵਿਰੋਧ ਕੀਤਾ ਗਿਆ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।