Fact Check: ਕਾਨੂੰਨ ਰੱਦ ਦਾ ਐਲਾਨ... ਜਸ਼ਨ ਮਨਾਇਆ ਗਿਆ, ਪਰ ਇਹ ਵਾਇਰਲ ਵੀਡੀਓ ਪੁਰਾਣਾ ਹੈ

ਸਪੋਕਸਮੈਨ ਸਮਾਚਾਰ ਸੇਵਾ

Fact Check

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਿਸੰਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

Fact Check: Old video of farmers dancing viral as recent

RSFC (Team Mohali)- 19 ਨਵੰਬਰ 2021 ਦਾ ਦਿਨ ਕਿਸਾਨਾਂ ਦੇ ਦਿਨ ਵੱਜੋਂ ਜਾਣਿਆ ਜਾਵੇਗਾ। ਸਵੇਰੇ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦਾ ਸੰਬੋਧਨ ਕੀਤਾ ਤਾਂ ਕਿਸੇ ਨੂੰ ਵੀ ਇਸ ਗੱਲ ਦਾ ਇਹਸਾਸ ਨਹੀਂ ਸੀ ਕਿ ਅੱਜ ਖੇਤੀ ਕਾਨੂੰਨਾਂ ਦਾ ਵਾਪਸ ਹੋਣ ਦਾ ਐਲਾਨ PM ਵੱਲੋਂ ਕੀਤਾ ਜਾਵੇਗਾ। ਕਾਨੂੰਨ ਵਾਪਸ ਹੋਣ ਤੋਂ ਬਾਅਦ ਜਸ਼ਨ ਦਾ ਮਾਹੌਲ ਦਿੱਲੀ ਬਾਰਡਰਾਂ 'ਤੇ ਸ਼ੁਰੂ ਹੋਇਆ। ਇਸੇ ਜਸ਼ਨ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਕੀਤਾ ਗਿਆ ਜਿਸਦੇ ਵਿਚ ਟਰੈਕਟਰਾਂ 'ਤੇ ਚੜ੍ਹ ਕੇ ਕੁਝ ਨੌਜਵਾਨਾਂ ਵੱਲੋਂ ਨੱਚ ਕੇ ਜਸ਼ਨ ਮਨਾਇਆ ਜਾ ਰਿਹਾ ਸੀ। ਦਾਅਵਾ ਕੀਤਾ ਗਿਆ ਕਿ ਇਹ ਵੀਡੀਓ ਹਾਲੀਆ ਹੈ ਅਤੇ ਕਾਨੂੰਨ ਰੱਦ ਹੋਣ ਦੇ ਬਾਅਦ ਦਾ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਿਸੰਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਇਸ ਵੀਡੀਓ ਨੂੰ ਇੱਕ ਪੰਜਾਬੀ ਮੀਡੀਆ ਅਦਾਰੇ ਵੱਲੋਂ ਵਾਇਰਲ ਕੀਤਾ ਗਿਆ। ਇਸ ਮੀਡੀਆ ਅਦਾਰੇ ਦੀ ਇਸ ਵੀਡੀਓ ਰਿਪੋਰਟ ਨੂੰ 4 ਲੱਖ ਤੋਂ ਵੱਧ ਲੋਕਾਂ ਵੱਲੋਂ ਵੇਖਿਆ ਗਿਆ।

ਇਸ ਰਿਪੋਰਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ

ਸਰਚ ਦੋਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਯੂਜ਼ਰ 'Jagjivan Jot Singh Anand' ਦੁਆਰਾ 12 ਦਿਸੰਬਰ 2020 ਨੂੰ ਅਪਲੋਡ ਕੀਤਾ ਮਿਲਿਆ। ਯੂਜ਼ਰ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, 'ਹਿੰਸਕ ਗ਼ੈਰ ਜ਼ਿਮੇਦਾਰ ਗੱਲਾਂ! ਇਹ ਕਿਸ ਤਰ੍ਹਾਂ ਦਾ ਕਿਸਾਨ ਅੰਦੋਲਨ? 

ਹੋਰ ਸਰਚ ਕਰਨ 'ਤੇ ਸਾਨੂੰ ਵਾਇਰਲ ਵੀਡੀਓ ਇੱਕ ਹੋਰ ਫੇਸਬੁੱਕ ਯੂਜ਼ਰ 'Mñîsh Møûñ' ਦੁਆਰਾ 8 ਦਸੰਬਰ 2020 ਨੂੰ ਅਪਲੋਡ ਕੀਤਾ ਮਿਲਿਆ।

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਹੈ। 

"ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਨੂੰ ਲੈ ਕੇ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵਾਇਰਲ ਵੀਡੀਓ ਖੇਤੀ ਕਾਨੂੰਨ ਰੱਦ ਹੋਣ ਦੇ ਬਾਅਦ ਮਨਾਏ ਗਏ ਜਸ਼ਨ ਦਾ ਨਹੀਂ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਿਸੰਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Recent video of farmers celebrations at Delhi Border
Claimed By- Web Media Channel OnAir
Fact Check- Misleading