Fact Check: ਬੇਰੁਜ਼ਗਾਰ ਨੌਜਵਾਨਾਂ ਨੇ ਘੇਰਿਆ ਕਾਂਗਰਸ ਆਗੂ ਰਾਜਾ ਵੜਿੰਗ? 2019 ਦਾ ਵੀਡੀਓ ਵਾਇਰਲ

ਸਪੋਕਸਮੈਨ ਸਮਾਚਾਰ ਸੇਵਾ

Fact Check

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਪੁਰਾਣਾ ਵੀਡੀਓ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Fact Check: 2019 video of Congress leader Raja Warring goes viral

RSFC (Team Mohali)- ਸੋਸ਼ਲ ਮੀਡੀਆ 'ਤੇ ਕਾਂਗਰਸ ਆਗੂ ਰਾਜਾ ਵੜਿੰਗ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਝ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰੁਜ਼ਗਾਰ ਨੂੰ ਲੈ ਕੇ ਰਾਜਾ ਵੜਿੰਗ ਤੋਂ ਸਵਾਲ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਰਾਜਾ ਵੜਿੰਗ ਨੌਜਵਾਨਾਂ ਦੇ ਸਵਾਲਾਂ ਤੋਂ ਬਚਦੇ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਰਾਜਾ ਵੜਿੰਗ ਨੂੰ ਘੇਰਿਆ ਗਿਆ ਹੈ। ਵੀਡੀਓ ਨੂੰ ਯੂਜ਼ਰ ਹਾਲੀਆ ਦੱਸ ਸ਼ੇਅਰ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਪੁਰਾਣਾ ਵੀਡੀਓ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਸਮਰਥਕ ਪੇਜ ਵੱਲੋਂ ਸ਼ੇਅਰ ਕੀਤਾ ਗਿਆ ਵੀਡੀਓ

ਫੇਸਬੁੱਕ ਪੇਜ We Support Sukhbir Singh Badal ਨੇ 23 ਜੂਨ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਆਹ ਘੇਰ ਲਿਆ ਇਨੋਵਾ ਗੱਡੀਆਂ ਦੇਣ ਵਾਲਾ ਤੇ ਤੜਾਗੀਆਂ ਵਾਲਾ ਵੀ???????? ਨੌਜਵਾਨਾਂ ਨੇ ਬਣਾਈ ਰੇਲ ਤੇ ਦੇਖੋ ਕਿਵੇਂ ਭੱਜਿਆ????????"

ਵਾਇਰਲ ਪੋਸਟ ਦਾ ਫੇਸਬੁੱਕ ਲਿੰਕ

ਵਾਇਰਲ ਵੀਡੀਓ ਹਾਲੀਆ ਨਹੀਂ 2019 ਦਾ ਹੈ

ਕੀਵਰਡ ਸਰਚ ਨਾਲ ਲੱਭਣ 'ਤੇ ਸਾਨੂੰ ਇਹ ਵੀਡੀਓ ਅਪ੍ਰੈਲ 2019 ਦਾ ਅਪਲੋਡ ਮਿਲਿਆ। ਫੇਸਬੁੱਕ ਪੇਜ → ਜੱਟਵਾਦ ← ਨੇ 25 ਅਪ੍ਰੈਲ 2019 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਸੀ, "ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਰ ਰਾਜਾ ਵੜਿੰਗ ਨੂੰ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੇ ਕਾਂਗਰਸ ਪਾਰਟੀ ਦੇ ਹਰ ਘਰ ਨੌਕਰੀ ਦੇਣ ਜਾਂ ਹਰ ਮਹੀਨੇ 2500 ਰੂਪਏ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਦਾ ਜਵਾਬ ਮੰਗਿਆਂ ਤਾਂ ਰਾਜਾ ਵੜਿੰਗ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਜਵਾਬ ਦੇਣ ਦੀ ਬਜਾਏ ਬਹਾਨਾ ਬਣਾ ਕੇ ਉੱਥੋਂ ਖਿਸਕਣ ਵਿੱਚ ਭਲਾ ਸਮਝਿਆ।"

ਇਹ ਵੀਡੀਓ Shiromani Akali Dal Maur ਨਾਂਅ ਦੇ ਪੇਜ ਦੁਆਰਾ ਵੀ 25 ਅਪ੍ਰੈਲ 2019 ਨੂੰ ਸ਼ੇਅਰ ਕੀਤਾ ਗਿਆ ਸੀ।

ਮਤਲਬ ਸਾਫ ਹੋਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ।

ਅੱਗੇ ਵਧਦੇ ਹੋਏ ਅਸੀਂ ਇਹ ਲੱਭਣਾ ਸ਼ੁਰੂ ਕੀਤਾ ਕਿ ਕੀ ਰਾਜਾ ਵੜਿੰਗ ਨੂੰ ਹਾਲ ਦੇ ਸਮੇਂ ਵਿਚ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਘੇਰਿਆ ਗਿਆ ਹੈ ਜਾਂ ਨਹੀਂ? ਸਾਨੂੰ ਆਪਣੀ ਸਰਚ ਦੌਰਾਨ ਨੌਜਵਾਨਾਂ ਵੱਲੋਂ ਰਾਜਾ ਵੜਿੰਗ ਨੂੰ ਘੇਰਨ ਦੀ ਕੋਈ ਖਬਰ ਨਹੀਂ ਮਿਲੀ ਪਰ 11 ਜੂਨ ਨੂੰ KTV ਦੇ ਅਧਿਕਾਰਿਕ Youtube ਚੈਨਲ 'ਤੇ ਅਪਲੋਡ ਇੱਕ ਵੀਡੀਓ ਮਿਲਿਆ ਜਿਸ ਵਿਚ ਕਿਸਾਨਾਂ ਵੱਲੋਂ ਰਾਜਾ ਵੜਿੰਗ ਦੇ ਘਿਰਾਓ ਦੇ ਮਾਮਲੇ ਨੂੰ ਸ਼ੇਅਰ ਕੀਤਾ ਗਿਆ ਸੀ। ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਪੁਰਾਣਾ ਵੀਡੀਓ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।