ਭਗਵੰਤ ਮਾਨ ਦੇ ਸ਼ਰਾਬ ਛੱਡਣ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵੱਲੋਂ ਤਰੀਫਾਂ ਭਰਿਆ ਇਹ ਵੀਡੀਓ ਪੁਰਾਣਾ ਹੈ
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਦੇ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਵਿਚ ਆਪ ਪੰਜਾਬ ਪ੍ਰਭਾਰੀ ਅਤੇ ਆਉਣ ਵਾਲੇ ਪੰਜਾਬ ਚੋਣਾਂ 'ਚ ਆਪ ਦੇ ਪੰਜਾਬ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੀ ਤਰੀਫ ਕਰ ਰਹੇ ਹਨ। ਬਿਆਨ ਵਿਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ ਕਿ ਭਗਵੰਤ ਮਾਨ ਨੇ ਆਪਣੀ ਜ਼ਿੰਦਗੀ ਦਾ ਸਭਤੋਂ ਵੱਡਾ ਫੈਸਲਾ ਲਿਆ ਹੈ। ਭਗਵੰਤ ਨੇ ਕਿਹਾ ਹੈ ਕਿ ਉਸਨੇ 1 ਜਨਵਰੀ ਤੋਂ ਸ਼ਰਾਬ ਛੱਡ ਦਿੱਤੀ ਹੈ।
ਹੁਣ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਹਾਲੀਆ ਦੱਸਕੇ ਵਾਇਰਲ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਤੰਜ ਕੱਸਿਆ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਟਵਿੱਟਰ ਅਕਾਊਂਟ MeghUpdates ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Bhagwant Mann has given the biggest sacrifice in political history for people of Punjab. He has promised not to touch liquor for 1st Jan"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਇਨ੍ਹਾਂ ਸਾਰੀਆਂ ਖਬਰਾਂ ਤੋਂ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ ਜਨਵਰੀ 2019 ਦਾ ਹੈ।
ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। Youtube 'ਤੇ ਮੀਡੀਆ ਅਦਾਰੇ India TV ਦੀ ਇੱਕ ਰਿਪੋਰਟ ਸਾਨੂੰ 21 ਜਨਵਰੀ 2019 ਦੀ ਅਪਲੋਡ ਮਿਲੀ ਜਿਸਦੇ ਵਿਚ ਵਾਇਰਲ ਵੀਡੀਓ ਦੇ ਅੰਸ਼ ਅਤੇ ਪੂਰੇ ਮਾਮਲੇ ਦੇ ਬਾਰੇ ਦੱਸਿਆ ਹੋਇਆ ਸੀ।
ਰਿਪੋਰਟ ਅਨੁਸਾਰ ਮਾਮਲਾ 20 ਜਨਵਰੀ 2019 ਦਾ ਹੈ ਜਦੋਂ ਪੰਜਾਬ ਦੇ ਬਰਨਾਲਾ ਸਥਿਤ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਭਗਵੰਤ ਮਾਨ ਨੇ ਆਪਣੀ ਮਾਤਾ ਦੀ ਸਹੁੰ ਖਾ ਕੇ ਵਾਦਾ ਕੀਤਾ ਸੀ ਕਿ ਉਨ੍ਹਾਂ ਏਂ 1 ਜਨਵਰੀ ਤੋਂ ਸ਼ਰਾਬ ਛੱਡ ਦਿੱਤੀ ਹੈ ਨਾਲ ਅੱਗੇ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੀ ਤਰੀਫ ਕਰਦਿਆਂ ਇਸ ਫੈਸਲੇ ਨੂੰ ਇੱਕ ਬਲੀਦਾਨ ਦੱਸਿਆ ਸੀ।
ਇਹ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।
ਇਸ ਸਪੀਚ ਤੋਂ ਬਾਅਦ ਭਗਵੰਤ ਮਾਨ ਦੀ ਮਾਤਾ ਅਤੇ ਅਰਵਿੰਦ ਕੇਜਰੀਵਾਲ ਦੀ ਮੀਡੀਆ ਨਾਲ ਗੱਲਬਾਤ ਨੂੰ Jagbani ਦੀ 20 ਜਨਵਰੀ 2019 ਦੀ ਰਿਪੋਰਟ ਨੂੰ ਹੇਠਾਂ ਕਲਿਕ ਕਰ ਸੁਣਿਆ ਜਾ ਸਕਦਾ ਹੈ।
ਹੋਰ ਸਰਚ ਕਰਨ ਤੇ ਸਾਨੂੰ ਇਸ ਸਪੀਚ ਅਤੇ ਭਗਵੰਤ ਮਾਨ ਦੇ ਫੈਸਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਟਵੀਟ ਵੀ ਮਿਲਿਆ। 20 ਜਨਵਰੀ 2019 ਨੂੰ ਭਗਵੰਤ ਦੇ ਫੈਸਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਸੀ, "ਅੱਜ ਦੇ ਜ਼ਮਾਨੇ ਵਿੱਚ ਆਪਣੇ ਸਮਾਜ ਤੇ ਲੋਕਾਂ ਲਈ ਏਨਾ ਵੱਡਾ ਸੰਕਲਪ ਹਰ ਬੰਦਾ ਨਹੀਂ ਲੈ ਸਕਦਾ। ਪਰਮਾਤਮਾ ਭਗਵੰਤ ਮਾਨ ਨੂੰ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ੇ।"
ਅਰਵਿੰਦ ਕੇਜਰੀਵਾਲ ਦੇ ਟਵੀਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਇਸ ਮਾਮਲੇ ਨੂੰ ਲੈ ਕੇ The Tribune, DNA ਅਤੇ The Scroll ਦੀ ਖਬਰ ਕਲਿਕ ਕਰ ਪੜ੍ਹੀ ਜਾ ਸਕਦੀਆਂ ਹਨ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Claim- Recent Video Of Arvind Kejriwal Praising Bhagwant Mann For Quitting Alcohol
Claimed By- Twitter Accounr MeghUpdates
Fact Check- Misleading