Fact Check: ਭਗਤ ਸਿੰਘ ਦੇ ਅੰਤਮ ਸਸਕਾਰ ਦੀ ਨਹੀਂ, 1978 'ਚ ਸਿੰਘਾਂ ਦੇ ਹੋਏ ਸਸਕਾਰ ਦੀ ਹੈ ਤਸਵੀਰ
ਇਹ ਤਸਵੀਰ ਸ਼ਹੀਦ ਭਗਤ ਸਿੰਘ ਦੇ ਅੰਤਿਮ ਸਸਕਾਰ ਦੀ ਨਹੀਂ ਹੈ। ਇਹ 1978 ਵਿਚ ਸ਼ਹੀਦ ਹੋਏ ਸਿੰਘਾਂ ਦੇ ਅੰਤਮ ਸਸਕਾਰ ਦੀ ਤਸਵੀਰ ਹੈ।
RSFC (Team Mohali)- 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੀ ਅਤੇ ਇਸ ਮੌਕੇ ਦੇਸ਼ ਭਰ ਵਿਚ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਹੁਣ ਇਸੇ ਸ਼ਹੀਦੀ ਨੂੰ ਲੈ ਕੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸ਼ਹੀਦ ਭਗਤ ਸਿੰਘ ਦੇ ਅੰਤਮ ਸਸਕਾਰ ਦੀ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ। ਇਹ ਤਸਵੀਰ ਸ਼ਹੀਦ ਭਗਤ ਸਿੰਘ ਦੇ ਅੰਤਿਮ ਸਸਕਾਰ ਦੀ ਨਹੀਂ ਹੈ। ਇਹ 1978 ਵਿਚ ਸ਼ਹੀਦ ਹੋਏ ਸਿੰਘਾਂ ਦੇ ਅੰਤਮ ਸਸਕਾਰ ਦੀ ਤਸਵੀਰ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ "Oh My God" ਨੇ 23 ਮਾਰਚ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "Eh photo bhagat singh rajguru sukhdev de antim sanskar di hai ji waheguru ji khalsa waheguru ji ki fateh"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਸਾਨੂੰ ਇਹ ਤਸਵੀਰ ਕਈ ਵੈੱਬਸਾਈਟ 'ਤੇ ਵੱਖਰੇ ਦਾਅਵੇ ਨਾਲ ਪ੍ਰਕਾਸ਼ਿਤ ਮਿਲੀ। babushahi.com, discoversikhism.com ਅਤੇ panthic.org ਨੇ ਆਪਣੀ ਖ਼ਬਰ ਵਿਚ ਇਸ ਤਸਵੀਰ ਨੂੰ ਪ੍ਰਕਾਸ਼ਿਤ ਕੀਤਾ ਸੀ ਅਤੇ ਤਸਵੀਰ ਨੂੰ ਸ਼ੇਅਰ ਕਰਦਿਆਂ ਦੱਸਿਆ ਗਿਆ ਕਿ ਇਹ ਤਸਵੀਰ 1978 ਵਿਚ ਵੈਸਾਖੀ ਵਾਲੇ ਦਿਨ ਹੋਏ 13 ਸਿੰਘਾਂ ਦੇ ਅੰਤਮ ਸੰਸਕਾਰ ਦੀ ਹੈ।
"1978 ਵਿਚ ਕੁਝ ਸਿੰਘਾਂ ਦੁਆਰਾ ਸ਼ਾਂਤਮਾਈ ਤਰੀਕੇ ਨਾਲ ਇਕ ਸਮੂਹ ਦੇ ਸਮਾਗਮ ਦਾ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਕਰਕੇ ਉਸ ਸਮੂਹ ਵੱਲੋਂ ਇਨ੍ਹਾਂ ਸਿੰਘਾਂ 'ਤੇ ਗੋਲੀਬਾਰੀ ਕੀਤੀ ਗਈ ਅਤੇ 13 ਸਿੰਘ ਸ਼ਹੀਦ ਹੋ ਗਏ ਸਨ।"
babushahi.com, discoversikhism.com ਅਤੇ panthic.org ਦੀ ਖ਼ਬਰਾਂ ਇੱਥੇ ਕਲਿੱਕ ਕਰ ਕੇ ਪੜ੍ਹੀ ਜਾ ਸਕਦੀਆਂ ਹਨ।
ਇਹ ਤਸਵੀਰ ਪਿਛਲੇ ਸਾਲ ਵੀ ਇਸੇ ਦਾਅਵੇ ਨਾਲ ਵਾਇਰਲ ਹੋਈ ਸੀ ਅਤੇ ਅਸੀਂ ਮਾਮਲੇ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਪ੍ਰੋਫੈਸਰ ਜਗਮੋਹਨ ਸਿੰਘ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਲੈ ਕੇ ਕਿਹਾ ਸੀ, "ਇਹ ਤਸਵੀਰ ਭਗਤ ਸਿੰਘ ਦੇ ਅੰਤਮ ਸੰਸਕਾਰ ਦੀ ਨਹੀਂ ਹੈ। ਇਸ ਤਸਵੀਰ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।"
ਸਾਡੀ ਪਿਛਲੀ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ। ਇਹ ਤਸਵੀਰ ਸ਼ਹੀਦ ਭਗਤ ਸਿੰਘ ਦੇ ਅੰਤਿਮ ਸਸਕਾਰ ਦੀ ਨਹੀਂ ਹੈ। ਇਹ 1978 ਵਿਚ ਸ਼ਹੀਦ ਹੋਏ ਸਿੰਘਾਂ ਦੇ ਅੰਤਮ ਸਸਕਾਰ ਦੀ ਤਸਵੀਰ ਹੈ।
Claim: Image of Bhagat Singh's last rites
Claimed By: FB Page Oh My God
FactCheck: Fake