ਫੈਕਟ ਚੈਕ :ਜਾਨ ਤਲੀ ਤੇ ਰੱਖ ਕੇ ਕੰਮ ਕਰਨ ਵਾਲੇ ਕੋਰੋਨਾ ਯੋਧਿਆਂ ਤੇ ਹਮਲਾ
ਮੱਧ ਪ੍ਰਦੇਸ਼ ਦੇ ਦੇਵਾਸ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਸਵੱਛਤਾ ਕਰਮਚਾਰੀਆਂ ਤੇ ਸਥਾਨਕ ਲੋਕਾਂ ਦੀ ਭੀੜ ਨੇ ਹਮਲਾ ਕਰ ਦਿੱਤਾ।
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਦੇਵਾਸ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਸਵੱਛਤਾ ਕਰਮਚਾਰੀਆਂ ਤੇ ਸਥਾਨਕ ਲੋਕਾਂ ਦੀ ਭੀੜ ਨੇ ਹਮਲਾ ਕਰ ਦਿੱਤਾ। ਇਹ ਹਮਲਾ ਉਦੋਂ ਹੋਇਆ ਜਦੋਂ ਸਫਾਈ ਕਰਮਚਾਰੀ ਸੜਕਾਂ ਤੇ ਸਫਾਈ ਕਰ ਰਹੇ ਸਨ। ਉਹਨਾਂ ਦੇ ਹੱਥ ਤੇ ਸੱਟ ਲੱਗਣ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਦੱਸ ਦੇਈਏ ਕਿ ਰਾਜ ਵਿੱਚ ਇਹ ਘਟਨਾ ਲੋਕਾਂ ਦੇ ਸੈਂਪਲ ਲੈਣ ਤੋਂ ਬਾਅਦ ਵਾਪਰੀ ਹੈ।ਇਸ ਘਟਨਾ ਦਾ ਇੱਕ ਵੀ ਵੀਡੀਓ ਵੀ ਸਾਹਮਣੇ ਆਇਆ ਹੈ। ਉਸ ਵੀਡੀਓ ਵਿੱਚ ਬਹੁਤ ਸਾਰੇ ਲੋਕਾਂ ਦੇ ਹੱਥਾਂ ਵਿੱਚ ਡੰਡੇ ਵਿਖਾਈ ਦਿੰਦੇ ਹਨ। ਮਹੱਤਵਪੂਰਨ ਗੱਲ ਹੈ ਕਿ ਇਸ ਵੀਡੀਓ ਵਿੱਚ ਸਫਾਈ ਕਰਮਚਾਰੀਆਂ ਤੇ ਹਮਲਾ ਕਰਦੇ ਹੋਏ ਵੇਖਿਆ ਗਿਆ।
ਕੋਰੋਨਾ ਵਾਇਰਸ ਕਰਕੇ ਵਿਸ਼ਵ ਦੇ ਇਕ ਤਿਹਾਈ ਹਿੱਸੇ ਵਿਚ ਲਾਕਡਾਊਨ ਚਲ ਰਿਹਾ ਹੈ ਉਥੇ ਹੀ ਸੰਕਰਮਿਤ ਲੋਕਾਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ।
ਮਹੱਤਵਪੂਰਣ ਗੱਲ ਇਹ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲਿਆਂ ਵਿਚ ਕਮੀ ਆ ਰਹੀ ਹੈ।
ਜੋ ਇਸ ਸੰਕਟ ਦੀ ਘੜੀ ਵਿਚ ਰਾਹਤ ਨਾਲੋਂ ਘਟ ਨਹੀਂ ਹੈ। ਪਿਛਲੇ 12 ਘੰਟਿਆਂ ਵਿੱਚ, ਕੋਰੋਨਾ ਵਾਇਰਸ ਦੇ 543 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਸ਼ੁੱਕਰਵਾਰ (628 ਕੇਸਾਂ) ਨਾਲੋਂ ਘੱਟ ਹਨ।
ਦੂਜੇ ਪਾਸੇ, ਪਿਛਲੇ 12 ਘੰਟਿਆਂ ਵਿੱਚ ਇੱਥੇ 28 ਮੌਤਾਂ ਹੋ ਚੁੱਕੀਆਂ ਹਨ, ਪਰ ਇਹ ਅੰਕੜਾ ਕੱਲ੍ਹ (17 ਮੌਤਾਂ) ਤੋਂ ਥੋੜਾ ਜਿਹਾ ਵੱਧ ਹੈ। ਹਾਲਾਂਕਿ, ਕੋਰੋਨਾ ਵਾਇਰਸ ਦੇ ਫੈਲਣ ਵਿੱਚ ਗਿਰਾਵਟ ਦੇ ਰੁਝਾਨ ਵੇਖਣ ਨੂੰ ਮਿਲ ਰਹੇ ਹਨ।
ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 14378 ਹੋ ਗਈ ਹੈ। ਇਸ ਦੇ ਨਾਲ ਹੀ ਇਸ ਖਤਰਨਾਕ ਕੋਵਿਡ -19 ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 480 ਤੱਕ ਪਹੁੰਚ ਗਈ ਹੈ।
ਕੋਰੋਨਾ ਵਾਇਰਸ ਦੇ ਕੁਲ 14378 ਮਾਮਲਿਆਂ ਵਿਚੋਂ 11906 ਐਕਟਿਵ ਕੇਸ ਹਨ। ਇਸ ਤੋਂ ਇਲਾਵਾ,1991 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।