Fact Check: AAP ਦੀ ਪ੍ਰੈਸ ਕਾਨਫਰੰਸ 'ਚ ਵਿਰੋਧ ਦਾ ਇਹ ਵੀਡੀਓ ਹਾਲ ਦਾ ਨਹੀਂ ਪੁਰਾਣਾ ਹੈ

ਸਪੋਕਸਮੈਨ ਸਮਾਚਾਰ ਸੇਵਾ

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ। 

Fact Check Old Video of Journalist Slogans Against Bhagwant Mann Shared As Recent

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਦੀ ਘਟਨਾ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ Dhongi AAP ਨੇ 24 ਜੂਨ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਚੰਗੀ ਇੱਜਤ ਕਮਾ ਲਈ ਜਾਪਦੀ 3 ਮਹੀਨਿਆਂ ਚ???????????? ਨਗਦੋ ਨਗਦ ਬੇਇੱਜ਼ਤੀ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਇਸੇ ਤਰ੍ਹਾਂ ਇਸ ਵੀਡੀਓ ਨੂੰ ਕਈ ਸਾਰੇ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰ ਰਹੇ ਹਨ ਜਿਨ੍ਹਾਂ ਦੇ ਪੋਸਟ ਇਥੇ ਅਤੇ ਇਥੇ ਕਲਿਕ ਕਰ ਵੇਖੇ ਜਾ ਸਕਦੇ ਹਨ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਕਈ ਪੁਰਾਣੇ ਫੇਸਬੁੱਕ ਪੋਸਟਾਂ 'ਤੇ ਅਪਲੋਡ ਮਿਲਿਆ। ਸਭ ਤੋਂ ਪੁਰਾਣੇ ਪੋਸਟ ਸਾਨੂੰ ਜਨਵਰੀ 2022 ਦੇ ਅਪਲੋਡ ਮਿਲੇ। ਪੰਜਾਬ ਕਾਂਗਰਸ ਦੇ ਅਧਿਕਾਰਿਕ ਫੇਸਬੁੱਕ ਪੇਜ ਨੇ 24 ਜਨਵਰੀ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਜਲੰਧਰ 'ਚ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇ ਲਗਾਏ। ਪੰਜਾਬ ਭਰ ਵਿੱਚ ਪੱਤਰਕਾਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਨ।"

ਇਸ ਖਬਰ ਅਨੁਸਾਰ ਮਾਮਲਾ ਜਲੰਧਰ ਦਾ ਦੱਸਿਆ ਗਿਆ। 

ਅਸੀਂ ਪੜਤਾਲ ਨੂੰ ਲੈ ਕੇ ਅਧਿਕਾਰਿਕ ਪੁਸ਼ਟੀ ਲਈ ਸਾਡੇ ਜਲੰਧਰ ਤੋਂ ਪੱਤਰਕਾਰ ਨਿਸ਼ਾ ਸ਼ਰਮਾ ਨਾਲ ਗੱਲ ਕੀਤੀ। ਨਿਸ਼ਾ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, "ਇਹ ਵੀਡੀਓ ਹਾਲੀਆ ਨਹੀਂ ਬਲਕਿ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਗਿਆ ਸੀ।"

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣੇ ਸਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ। 

Claim- Recent video of journalist protest against CM Bhagwant Mann
Claimed By- FB Page Dhongi AAP
Fact Check- Misleading