ਤੱਥ ਜਾਂਚ: ਇਹ ਤਸਵੀਰ PM ਮੋਦੀ ਦੇ 26 ਮਾਰਚ ਨੂੰ ਬੰਗਲਾਦੇਸ਼ ਆਉਣ ਖਿਲਾਫ਼ ਹੋਏ ਪ੍ਰਦਰਸ਼ਨ ਦੀ ਨਹੀਂ ਹੈ

ਸਪੋਕਸਮੈਨ ਸਮਾਚਾਰ ਸੇਵਾ

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ 6 ਮਹੀਨੇ ਪੁਰਾਣੀ ਤਸਵੀਰ ਨੂੰ PM ਮੋਦੀ ਦੇ ਬੰਗਲਾਦੇਸ਼ ਦੌਰੇ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

File Photo

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਰਗਰਮ ਹਨ। ਬੰਗਾਲ ਵਿਧਾਨ ਸਭਾ ਚੋਣਾਂ 27 ਮਾਰਚ ਤੋਂ ਲੈ ਕੇ 29 ਅ੍ਰਪੈਲ ਤੱਕ 8 ਪੜਾਅ ਵਿਚ ਹੋਣੀਆਂ ਹਨ। ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਲੋਕਾਂ ਦੇ ਹਜੂਮ ਨੂੰ ਪ੍ਰਦਰਸ਼ਨ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ PM ਮੋਦੀ ਦੇ ਬੰਗਲਾਦੇਸ਼ ਦੌਰੇ ਦੇ ਖਿਲਾਫ਼ ਹੋਏ ਪ੍ਰਦਰਸ਼ਨ ਦੀ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ 6 ਮਹੀਨੇ ਪੁਰਾਣੀ ਤਸਵੀਰ ਨੂੰ PM ਮੋਦੀ ਦੇ ਬੰਗਲਾਦੇਸ਼ ਦੌਰੇ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਵਿਚ ਇਹ ਪ੍ਰਦਰਸ਼ਨ ਬੰਗਲਾਦੇਸ਼ ਵਿਚ ਫਰਾਂਸ ਦੇ ਰਾਸ਼ਟਰਪਤੀ ਖਿਲਾਫ਼ ਕੱਢਿਆ ਗਿਆ ਸੀ। ਹੁਣ ਓਸੇ ਪ੍ਰਦਰਸ਼ਨ ਦੀ ਤਸਵੀਰ ਨੂੰ ਗਲਤ ਦਾਅਵੇ ਨਾਲ ਜੋੜ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ Arjun Rajawat ਨੇ ਇਸ ਤਸਵੀਰ ਨੂੰ ਅਪਲੋਡ ਕਰਦਿਆਂ ਲਿਖਿਆ, "#NarendraModi is not welcome even in #Dhaka, despite tonnes of favours #Modi bestowed upon #Haseena Wajid, #Bangladesh is out on street protesting against upcoming state visit of PM MODI; this man has brought shame to India internationally"

ਇਸ ਪੋਸਟ ਦਾ ਆਰਕਾਇਵਡ ਲਿੰਕ 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਸਾਫ਼ ਹੋਇਆ ਕਿ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। 

ਸਾਨੂੰ ਇਹ ਤਸਵੀਰ 27 ਅਕਤੂਬਰ 2020 ਨੂੰ ਪ੍ਰਕਾਸ਼ਿਤ irishtimes.com ਦੀ ਫੋਟੋ ਗੈਲਰੀ ਖ਼ਬਰ ਵਿਚ ਅਪਲੋਡ ਮਿਲੀ। ਇਸ ਤਸਵੀਰ ਨੂੰ ਅਪਲੋਡ ਕਰਦਿਆਂ ਕੈਪਸ਼ਨ ਲਿਖਿਆ ਗਿਆ, "DHAKA RALLY: Demonstrators march towards the French embassy in Dhaka, Bangladesh, in protest over comments by French president Emmanuel Macron. Photograph: Monirul Alam/EPA"

ਕੈਪਸ਼ਨ ਅਨੁਸਾਰ, ਇਹ ਤਸਵੀਰ ਬੰਗਲਾਦੇਸ਼ ਦੇ ਢਾਕਾ ਦੀ ਹੈ ਜਿਥੇ ਫ਼੍ਰੈਂਚ ਐਮਬੈਸੀ ਬਾਹਰ ਲੋਕਾਂ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ।

ਪੜਤਾਲ ਤੋਂ ਸਾਫ਼ ਹੋਇਆ ਕਿ ਵਾਇਰਲ ਤਸਵੀਰ ਦਾ PM ਮੋਦੀ ਦੇ ਬੰਗਲਾਦੇਸ਼ ਦੌਰੇ ਨਾਲ ਕੋਈ ਸਬੰਧ ਨਹੀਂ ਹੈ। PM ਮੋਦੀ ਨੇ 26 ਮਾਰਚ ਨੂੰ ਬੰਗਲਾਦੇਸ਼ ਦਾ ਦੌਰਾ ਕਰਨਾ ਹੈ। ਪੀਐੱਮ ਮੋਦੀ ਦੇ ਦੌਰੇ ਨੂੰ ਲੈ ਕੇ India Today ਦੀ ਖ਼ਬਰ ਹੇਠਾਂ ਕਲਿੱਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ 6 ਮਹੀਨੇ ਪੁਰਾਣੀ ਤਸਵੀਰ ਨੂੰ PM ਮੋਦੀ ਦੇ ਬੰਗਲਾਦੇਸ਼ ਦੌਰੇ ਨਾਲ ਜੋੜ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਵਿਚ ਇਹ ਪ੍ਰਦਰਸ਼ਨ ਬੰਗਲਾਦੇਸ਼ ਵਿਚ ਫਰਾਂਸ ਦੇ ਰਾਸ਼ਟਰਪਤੀ ਖਿਲਾਫ਼ ਕੱਢਿਆ ਗਿਆ ਸੀ। ਹੁਣ ਓਸੇ ਪ੍ਰਦਰਸ਼ਨ ਦੀ ਤਸਵੀਰ ਨੂੰ ਗਲਤ ਦਾਅਵੇ ਨਾਲ ਜੋੜ ਵਾਇਰਲ ਕੀਤਾ ਜਾ ਰਿਹਾ ਹੈ।

Claim: ਤਸਵੀਰ PM ਮੋਦੀ ਦੇ ਬੰਗਲਾਦੇਸ਼ ਦੌਰੇ ਦੇ ਖਿਲਾਫ਼ ਹੋਏ ਪ੍ਰਦਰਸ਼ਨ ਦੀ ਹੈ।
Claimed By: ਟਵਿੱਟਰ ਯੂਜ਼ਰ Arjun Rajawat
Fact Check: ਫਰਜ਼ੀ