ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਨਹੀਂ 2022 ਦਾ ਹੈ, Fact Check ਰਿਪੋਰਟ

ਸਪੋਕਸਮੈਨ Fact Check

Fact Check

ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ 2024 ਲੋਕਸਭਾ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

Fact Check Old video of Punjab CM Bhagwant Mann Facing Protest SHared As Recent Linked With Elections 2024

Claim

ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੁਝ ਲੋਕਾਂ ਦੀ ਭੀੜ ਵੱਲੋਂ ਵਿਰੋਧ ਕਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ ਅਤੇ ਇਸਨੂੰ ਹਾਲੀਆ 2024 ਲੋਕਸਭਾ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਵੀਡੀਓ ਨੂੰ ਫੇਸਬੁੱਕ ਯੂਜ਼ਰ "ਟਿੰਕਾ ਜਰਗਾੜੀ" ਨੇ 24 ਅਪ੍ਰੈਲ 2024 ਨੂੰ ਸਾਂਝਾ ਕੀਤਾ ਸੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ 2024 ਲੋਕਸਭਾ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਰਾਹੀਂ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ।

"ਵਾਇਰਲ ਵੀਡੀਓ 2022 ਦਾ ਹੈ"

ਸਾਨੂੰ ਇਹ ਸਮਾਨ ਵੀਡੀਓ 'Punjabi Hub Tv'ਨਾਂਅ ਦੇ ਫੇਸਬੁੱਕ ਪੇਜ ਦੁਆਰਾ 16 ਜੂਨ 2022 ਦਾ ਸਾਂਝਾ ਕੀਤਾ ਮਿਲਿਆ। ਵੀਡੀਓ ਰਿਪੋਰਟ ਮੁਤਾਬਕ ਇਹ ਵੀਡੀਓ ਸੰਗਰੂਰ 'ਚ ਸਾਲ 2022 ਵਿਚ ਹੋਈਆਂ ਜਿਮਨੀ ਚੋਣਾਂ ਨਾਲ ਸਬੰਧਿਤ ਹੈ।

ਇਸੇ ਤਰ੍ਹਾਂ ਸਾਨੂੰ ਇਹ ਵੀਡੀਓ ਫੇਸਬੁੱਕ ਪੇਜ 'ਬਰਨਾਲਾ ਹੈਡਲਾਈਨ' ਦੁਆਰਾ ਵੀ 16 ਜੂਨ 2022 ਦਾ ਸਾਂਝਾ ਕੀਤਾ ਮਿਲਿਆ। 

ਮਤਲਬ ਸਾਫ ਸੀ ਕਿ ਹੁਣ ਪੁਰਾਣੇ ਵੀਡੀਓ ਨੂੰ ਹਾਲੀਆ 2024 ਲੋਕਸਭਾ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ 2024 ਲੋਕਸਭਾ ਚੋਣਾਂ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

Result- Misleading

Our Sources

Meta Post Of Punjabi Hub Tv Shared On16 June 2022
Meta Post Of Barnala Headline Shared On16 June 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ