ਪਾਕਿਸਤਾਨ ਵਿਚ ਸਿੱਖ ਆਗੂ ਦੇ ਪਰਿਵਾਰ ਨਾਲ ਹੋਈ ਕੁੱਟਮਾਰ ਦਾ ਇਹ ਮਾਮਲਾ ਅਪ੍ਰੈਲ 2022 ਦਾ ਹੈ, Fact Check ਰਿਪੋਰਟ

ਸਪੋਕਸਮੈਨ Fact Check

Fact Check

ਇਹ ਮਾਮਲਾ 2022 ਦਾ ਹੈ ਜਦੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਮਲਾ ਹੋਇਆ ਸੀ।

Old video of PSGPC Ex President Mastan Singh Family Beaten Over Land Dispute Viral As Recent

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਜ਼ਖਮੀ ਸਿੱਖ ਹਸਪਤਾਲ ਵਿਚ ਆਪਣੇ ਹੋਰ ਜ਼ਖਮੀ ਪਰਿਵਾਰਿਕ ਸਦਸ ਨੂੰ ਦਿਖਾ ਰਿਹਾ ਹੈ ਤੇ ਕੁੱਟਮਾਰ ਕਰਨ ਦੇ ਆਰੋਪ ਗੁੰਡਿਆਂ 'ਤੇ ਲਾ ਰਿਹਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ ਜਿਥੇ ਸਿੱਖ ਨੇਤਾ ਦੇ ਪਰਿਵਾਰ ਦੇ ਲੋਕਾਂ ਨੂੰ ਵਿਸ਼ੇਸ਼ ਸਮੁਦਾਏ ਦੇ ਲੋਕਾਂ ਵੱਲੋਂ ਘਰ 'ਚ ਵੜ ਕੇ ਕੁੱਟਿਆ ਗਿਆ।

X ਯੂਜ਼ਰ "Faraz Pervaiz" ਨੇ 25 ਜੂਨ 2024 ਨੂੰ ਵਾਇਰਲ ਵੀਡੀਓ ਪੋਸਟ ਕਰਦਿਆਂ ਕੈਪਸ਼ਨ ਲਿਖਿਆ, "Breaking:Sikh Leader's Family Brutally Beaten in Pakistan, Exposing Hypocrisy in Treatment of Sikhs Across Borders. Religious minorities are not safe in Pakistan. #sikh"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਮਾਮਲਾ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਮਾਮਲਾ 2022 ਦਾ ਹੈ ਜਦੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਮਲਾ ਹੋਇਆ ਸੀ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਤੇ ਸਾਂਝਾ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਅਪ੍ਰੈਲ 2022 ਦੇ ਸਾਂਝੇ ਮਿਲੇ। ਪਾਕਿਸਤਾਨੀ ਪਤਰਕਾਰ "Zafar Bashir ظفر بشیر" ਨੇ 22 ਅਪ੍ਰੈਲ 2022 ਨੂੰ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "Family of ex PSGPC President S. Mastan Singh has been attacked by local Muslims at Nankana Sahib, #Pakistan last night. His sons Dilawar Singh & Palla Singh have been brutally beaten. "

ਮਿਲੀ ਜਾਣਕਾਰੀ ਅਨੁਸਾਰ ਮਾਮਲਾ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸਾਹਮਣੇ ਆਇਆ ਜਿੱਥੇ  ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਹਮਲਾ ਹੋਇਆ ਸੀ ਅਤੇ ਉਸਦੇ ਬੇਟੇ ਦਿਲਾਵਰ ਸਿੰਘ ਅਤੇ ਪਾਲਾ ਸਿੰਘ ਗੰਭੀਰ ਜ਼ਖਮੀ ਹੋ ਗਏ ਸਨ।

ਹੁਣ ਅਸੀਂ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਕੀਵਰਡ ਸਰਚ ਕੀਤਾ ਤਾਂ ਸਾਨੂੰ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਦੱਸ ਦਈਏ ਕਿ indianexpress.com ਦੀ 21 ਅਪ੍ਰੈਲ 2022 ਦੀ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਇਸ ਮਾਮਲੇ ਨੂੰ ਜ਼ਮੀਨੀ ਵਿਵਾਦ ਨਾਲ ਜੋੜਿਆ ਗਿਆ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਮਾਮਲਾ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਮਾਮਲਾ 2022 ਦਾ ਹੈ ਜਦੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਮਲਾ ਹੋਇਆ ਸੀ।

Result- Misleading

Our Sources

Tweet Of Pakistani Journalist Zafar Bashir Shared On 22 April 2022

News Report Of Indian Express Published On 21 April 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ