Fact Check: Ski Lift ਹਾਦਸੇ ਦਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਮਾਰਚ 2018 ਦਾ ਹੈ

ਸਪੋਕਸਮੈਨ ਸਮਾਚਾਰ ਸੇਵਾ

ਸਪੋਕਸਮੈਨ ਨੇ ਇਸ ਵੀਡੀਓ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Fact Check Old video of Ski Lift Failure shared as recent

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਪੰਜਾਬੀ ਮੀਡੀਆ ਅਦਾਰੇ ਨੇ ਬਰਫ਼ ਦੇ ਝੂਲੇ ਨਾਲ ਸਬੰਧਿਤ ਹਾਦਸੇ ਦਾ ਵੀਡੀਓ ਹਾਲੀਆ ਦੱਸਕੇ ਨਿਊਜ਼ ਸ਼ੇਅਰ ਕੀਤੀ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਬਰਫੀਲੇ ਇਲਾਕੇ ਵਿਚ ਘੁੰਮਣ ਜਾ ਰਹੇ ਸੈਲਾਨੀਆਂ ਨੂੰ ਸਾਵਧਾਨੀ ਬਰਤਨ ਦੀ ਅਪੀਲ ਕੀਤੀ।

ਰੋਜ਼ਾਨਾ ਸਪੋਕਸਮੈਨ ਨੇ ਇਸ ਵੀਡੀਓ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ ਮਾਰਚ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਪੰਜਾਬੀ ਮੀਡੀਆ ਅਦਾਰੇ ਨੇ 25 ਨਵੰਬਰ 2022 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਬਰਫ ਦਾ ਮਜ਼ਾ ਲੈਣ ਗਏ ਸੈਲਾਨੀਆਂ ਨਾਲ ਹੋਈ ਅਣਹੋਣੀ,ਕੇਬਲ ਕਾਰ ਦੇ ਝੂਟੇ ਹੋ ਗੇ ਪੁੱਠੇ,ਛਾਲਾਂ ਮਾਰ ਬਚਾਈਆਂ ਜਾਨਾਂ,ਵੇਖੋ Live"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ

ਸਾਨੂੰ ਇਹ ਵੀਡੀਓ CBS Pittsburgh ਦੇ ਅਧਿਕਾਰਿਕ ਯੂਟਿਊਬ ਚੈਨਲ ਦੁਆਰਾ 17 ਮਾਰਚ 2018 ਨੂੰ ਸ਼ੇਅਰ ਕੀਤਾ ਮਿਲਿਆ। ਚੈਨਲ ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ, "Georgia Ski Lift Failure Sends People Flying Into Air, At Least 10 Injured"

ਜਾਣਕਾਰੀ ਅਨੁਸਾਰ ਮਾਮਲਾ ਯੂਰੋਪ ਦੇ ਜੋਰਜਿਆ ਦਾ ਹੈ ਜਿਥੇ Ski Lift ਕੇਬਲ ਫੇਲ ਹੋ ਜਾਣ ਕਰਕੇ ਇਸ ਹਾਦਸਾ ਵਾਪਰ ਜਾਂਦਾ ਹੈ।

ਇਸ ਮਾਮਲੇ ਨੂੰ ਲੈ ਕੇ ABC ਨਿਊਜ਼ ਦੀ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਇਸ ਵੀਡੀਓ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ ਮਾਰਚ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Recent video of Ski Lift failure
Claimed By- Jagbani TV
Fact Check- Misleading