Fact Check: ਬਰਫ ਕਾਰਨ ਸੜਕ 'ਤੇ ਫਿਸਲਦੀਆਂ ਗੱਡੀਆਂ ਦਾ ਇਹ ਵੀਡੀਓ ਹਾਲੀਆ ਨਹੀਂ ਇੱਕ ਸਾਲ ਪੁਰਾਣਾ

ਸਪੋਕਸਮੈਨ ਸਮਾਚਾਰ ਸੇਵਾ

Fact Check

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਘੱਟੋਂ-ਘੱਟ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Fact Check Old video of car sliding in snow covered road viral as recent

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਬਰਫ ਨਾਲ ਢਕੀ ਸੜਕ 'ਤੇ ਗੱਡੀਆਂ ਨੂੰ ਫਿਸਲਦੇ ਅਤੇ ਆਪਸ 'ਚ ਟਕਰਾਉਂਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਮਨਾਲੀ ਅਤੇ ਹਿਮਾਚਲ 'ਚ ਲੋਕਾਂ ਨੂੰ ਜਾਣ ਤੋਂ ਪਰਹੇਜ ਲਈ ਕਿਹਾ ਜਾ ਰਿਹਾ ਹੈ। ਇਸ ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਘੱਟੋਂ-ਘੱਟ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ सहारनपुर वाले ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "भूल के भी #मनाली जाने की मत सोचना फिलहाल???????? #सहारनपुर_वाले #manali #himachalpradesh #snow #car #accident"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਲਿੰਕ ਨੂੰ InVID ਟੂਲ 'ਚ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ Yandex ਰਿਵਰਸ ਇਮੇਜ ਸਰਚ ਕੀਤਾ।

ਸਰਚ ਦੇ ਨਤੀਜਿਆਂ ਤੋਂ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਹੈ।

ਸਾਨੂੰ ਇਹ ਵੀਡੀਓ ਪਿਛਲੇ ਸਾਲ ਜਨਵਰੀ ਦੇ ਇੱਕ ਇੰਸਟਾਗ੍ਰਾਮ ਪੋਸਟ 'ਤੇ ਅਪਲੋਡ ਮਿਲਿਆ। ਇੰਸਟਾਗ੍ਰਾਮ ਅਕਾਊਂਟ "being_ladakhi" ਨੇ ਇਸ ਵੀਡੀਓ ਨੂੰ 7 ਜਨਵਰੀ 2021 ਨੂੰ ਸ਼ੇਅਰ ਕੀਤਾ ਸੀ। ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ।

 

ਹੋਰ ਸਰਚ ਕਰਨ 'ਤੇ ਸਾਨੂੰ ਇਹ ਵੀਡੀਓ Youtube 'ਤੇ 6 ਜਨਵਰੀ 2021 ਦਾ ਅਪਲੋਡ ਮਿਲਿਆ। ਇਸ ਵੀਡੀਓ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਅਤੇ ਥਾਂ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਵੀਡੀਓ ਹਾਲੀਆ ਨਹੀਂ ਹੈ ਅਤੇ 1 ਸਾਲ ਤੋਂ ਵੱਧ ਪੁਰਾਣਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਘੱਟੋਂ-ਘੱਟ ਇੱਕ ਸਾਲ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Car sliding in snow covered road is recent and from Manali-Himachal
Claimed By- Facebook Page Saharanpur Wale
Fact Check- Misleading