Fact Check: ਅਰਵਿੰਦ ਕੇਜਰੀਵਾਲ ਦੇ ਨਾਂਅ ਤੋਂ ਭਗਵੰਤ ਮਾਨ ਨੂੰ ਲੈ ਕੇ ਫਰਜ਼ੀ ਬਿਆਨ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਨਿਊਜ਼ ਪੇਪਰ ਦੀ ਕਟਿੰਗ ਐਡੀਟਿੰਗ ਟੂਲਜ਼ ਦੀ ਮਦਦ ਨਾਲ ਬਣਾਈ ਗਈ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਨਿਊਜ਼ਪੇਪਰ ਦੀ ਕਟਿੰਗ ਵਾਇਰਲ ਹੋ ਰਹੀ ਹੈ। ਇਸ ਕਟਿੰਗ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਗਵੰਤ ਮਾਨ ਨੂੰ ਲੈ ਕੇ ਬਿਆਨ ਦਰਸਾਇਆ ਗਿਆ ਹੈ। ਬਿਆਨ ਅਨੁਸਾਰ ਅਗਾਮੀ ਪੰਜਾਬ ਵਿਧਾਨਸਭਾ ਚੋਣਾਂ ਲਈ ਆਪ ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਚੇਹਰਾ ਨਹੀਂ ਬਣਨਗੇ ਕਿਓਂਕਿ ਉਨ੍ਹਾਂ ਕੋਲ ਤਜ਼ੁਰਬੇ ਦੀ ਕਮੀ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਨਿਊਜ਼ ਪੇਪਰ ਦੀ ਕਟਿੰਗ ਐਡੀਟਿੰਗ ਟੂਲਜ਼ ਦੀ ਮਦਦ ਨਾਲ ਬਣਾਈ ਗਈ ਹੈ। ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ "Gurpreet Singh Aujla" ਨੇ ਵਾਇਰਲ ਕਲਿਪ ਸ਼ੇਅਰ ਕਰਦਿਆਂ ਲਿਖਿਆ, "ਲੈ ਲਵੋ ਛੁਣਛਣਾ .. ਭਗਵੰਤ ਮਾਨ ਫੈਨ ਕਲੱਬ ਵਾਲਿਓ ਫੈਨੋ ਪੁੱਛੋ ਅਪਣੇ ਆਕਾ ਕੇਜਰੀਵਾਲ ਤੋ ਦੋ ਵਾਰ ਸਾਂਸਦ ਬਣਨ ਵਾਲੇ ਭਗਵੰਤ ਮਾਨ ਕੋਲ ਮੁੱਖ ਮੰਤਰੀ ਬਣਨ ਦਾ ਤਜਰਬਾ ਨੀ ਫਿਰ ਕਿਸ ਕੋਲ ਹੈ?"
ਇਸ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਕਲਿਪ ਨੂੰ ਧਿਆਨ ਨਾਲ ਵੇਖਿਆ। ਇਸ ਕਲਿਪ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਸਾਫ ਪਤਾ ਚਲਦਾ ਹੈ ਕਿ ਸਿਰਲੇਖ ਦੇ ਅੱਖਰਾਂ ਤੋਂ ਇਲਾਵਾ ਪੂਰੀ ਖਬਰ ਦੇ ਅੱਖਰ ਧੁੰਧਲੇ ਹਨ। ਨਾਲ ਹੀ ਸਿਰਲੇਖ ਦਾ ਫੌਂਟ ਵੀ ਅਖਬਾਰਾਂ ਦੇ ਫੋਂਟ ਦਾ ਨਹੀਂ ਹੈ। ਇਸ ਕਲਿਪ ਵਿਚ ਨਿਊਜ਼ ਏਜੰਸੀ ਦਾ ਨਾਂਅ ਵੀ ਨਹੀਂ ਲਿਖਿਆ ਗਿਆ ਹੈ ਜਿਸਤੋ ਸਾਫ ਹੁੰਦਾ ਹੈ ਕਿ ਇਹ ਕਲਿਪ ਸਹੀ ਨਹੀਂ ਹੈ।
ਅੱਗੇ ਵਧਦੇ ਹੋਏ ਅਸੀਂ ਬਿਆਨ ਨੂੰ ਅਧਾਰ ਬਣਾ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਹਾਲਾਂਕਿ, ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੇ ਬਿਆਨ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਪੜਤਾਲ ਦੀ ਅਖੀਰਲੇ ਪੜਾਅ ਵਿਚ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਪੰਜਾਬ ਦੇ ਆਪ ਮੀਡੀਆ ਇੰਚਾਰਜ ਦਿਗਵਿਜੈ ਧੰਜੂ ਨਾਲ ਸੰਪਰਕ ਕੀਤਾ। ਦਿਗਵਿਜੈ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, "ਅਜਿਹਾ ਕੋਈ ਵੀ ਬਿਆਨ ਅਰਵਿੰਦ ਕੇਜਰੀਵਾਲ ਵੱਲੋਂ ਨਹੀਂ ਦਿੱਤਾ ਗਿਆ ਹੈ। ਇਹ ਫਰਜ਼ੀ ਖਬਰ ਹੈ।"
ਦੱਸ ਦਈਏ ਕਿ ਕੁਝ ਦਿਨਾਂ ਪਹਿਲਾਂ ਭਗਵੰਤ ਮਾਨ ਨੂੰ ਲੈ ਕੇ ਕੁੰਵਰ ਵਿਜੈ ਪ੍ਰਤਾਪ ਦੇ ਨਾਂਅ ਤੋਂ ਫਰਜ਼ੀ ਬਿਆਨ ਵਾਇਰਲ ਹੋਇਆ ਸੀ। ਉਹ ਬਿਆਨ ਵੀ ਕਟਿੰਗ ਦੇ ਰੂਪ ਵਿਚ ਸਾਹਮਣੇ ਆਇਆ ਸੀ। ਰੋਜ਼ਾਨਾ ਸਪੋਕਸਮੈਨ ਨੇ ਉਸ ਕਟਿੰਗ ਦੀ ਵੀ ਪੜਤਾਲ ਕੀਤੀ ਸੀ ਜਿਸਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਨਿਊਜ਼ ਪੇਪਰ ਦੀ ਕਟਿੰਗ ਐਡੀਟਿੰਗ ਟੂਲਜ਼ ਦੀ ਮਦਦ ਨਾਲ ਬਣਾਈ ਗਈ ਹੈ। ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
Claim- Arvind Kejriwal statement on Bhagwant Mann
Claimed By - FB User Gurpreet Singh Aujla
Fact Check- Fake