Fact Check: ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਵਿਰੋਧ ਦਾ ਇਹ ਵੀਡੀਓ ਹਾਲੀਆ ਨਹੀਂ ਹੈ

ਸਪੋਕਸਮੈਨ ਸਮਾਚਾਰ ਸੇਵਾ

Fact Check

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Fact Check Old video of protest against BJP Leader smriti irani shared as recent

RSFC (Team Mohali)- ਸੋਸ਼ਲ ਮੀਡੀਆ 'ਤੇ ਮੁੜ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਭਾਜਪਾ ਮੰਤਰੀ ਸਮ੍ਰਿਤੀ ਇਰਾਨੀ ਦਾ ਕੁਝ ਲੋਕਾਂ ਵੱਲੋਂ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Jagtar Singh ਨੇ 26 ਜਨਵਰੀ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਉਤਰ ਪ੍ਰਦੇਸ਼ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਦਾ ਹੋਇਆ ਵਿਰੋਧ।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ 1 ਸਾਲ ਪੁਰਾਣਾ ਹੈ

ਸਾਨੂੰ ਇਹ ਵੀਡੀਓ ਨਵਭਾਰਤ ਟਾਇਮਸ ਦੀ ਇੱਕ ਖਬਰ ਵਿਚ ਅਪਲੋਡ ਮਿਲਿਆ। ਇਹ ਖਬਰ 3 ਅਕਤੂਬਰ 2020 ਵਿਚ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸਦਾ ਸਿਰਲੇਖ ਦਿੱਤਾ ਗਿਆ ਸੀ, "वाराणसी में कांग्रेसियों ने रोका काफिला, स्मृति इरानी बोलीं- पहले मास्क पहनो"

ਖਬਰ ਅਨੁਸਾਰ ਹਾਥਰਸ ਰੇਪ ਕਰਕੇ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਗਿਆ ਸੀ ਅਤੇ "ਸਮ੍ਰਿਤੀ ਗੋ ਬੈਕ" ਦੇ ਨਾਅਰੇ ਵਾਰਾਣਸੀ ਵਿਚ ਲਾਏ ਗਏ ਸਨ।

ਇਸ ਮਾਮਲੇ ਨੂੰ ਲੈ ਕੇ ਦੈਨਿਕ ਜਾਗਰਣ ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਇਹ ਵੀਡੀਓ ਪਿਛਲੇ ਸਾਲ ਅਕਤੂਬਰ ਵਿਚ ਵੀ ਵਾਇਰਲ ਹੋਇਆ ਸੀ ਅਤੇ ਰੋਜ਼ਾਨਾ ਸਪੋਕਸਮੈਨ ਨੇ ਉਸ ਸਮੇਂ ਵੀ ਇਸ ਦਾਅਵੇ ਦੀ ਪੜਤਾਲ ਕੀਤੀ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2020 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Recent Video of People protested against BJP Leader Smriti Irani in Uttar Pradesh
Claimed By- FB User Jagtar Singh
Fact Check- Misleading