Fact Check: ਪੰਜਾਬ ਨੂੰ 24 ਘੰਟੇ ਬਿਜਲੀ ਦੇਣ ਸਬੰਧੀ ਅਰਵਿੰਦ ਕੇਜਰੀਵਾਲ ਦਾ ਇਹ ਵੀਡੀਓ ਜੂਨ 2021 ਦਾ ਹੈ

ਸਪੋਕਸਮੈਨ ਸਮਾਚਾਰ ਸੇਵਾ

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ ਜਦੋਂ ਕੇਜਰੀਵਾਲ ਨੇ ਪੰਜਾਬ ਵਿਚ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ।

Fact Check Old video of Kejriwal promising for 300 Units Free Power In Punjab Shared with Misleading Claim

RSFC (Team Mohali)- ਸੋਸ਼ਲ ਮੀਡੀਆ 'ਤੇ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਉਨ੍ਹਾਂ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ ਕਿ ਪੰਜਾਬ ਵਿਚ 24 ਘੰਟੇ ਬਿਜਲੀ ਦੇਣ ਵਿਚ 3-4 ਸਾਲ ਦਾ ਸਮੇਂ ਲੱਗੇਗਾ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਆਪ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ। 

ਵਾਇਰਲ ਪੋਸਟ

ਫੇਸਬੁੱਕ ਪੇਜ We Support Sukhbir Singh Badal ਨੇ 28 ਅਪ੍ਰੈਲ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਲਓ ਕਰਲੋ ਗੱਲ ਬਦਲਾਵ ਤੇ ਆਪ ਬਦਲ ਗਿਆ, ਕਹਿੰਦਾ 4 ਸਾਲ ਪੱਖੀਆਂ ਝੱਲੋ ਬਾਕੀ ਫੇਰ ਸੋਚਾਂਗੇ...!!!"

ਇਸ ਵੀਡੀਓ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਇਹ ਵੀਡੀਓ ਜੂਨ 2021 ਦਾ ਹੈ

ਸਰਚ ਦੌਰਾਨ ਸਾਨੂੰ ਮਾਮਲੇ ਦੀ ਅਸਲ ਪ੍ਰੈਸ ਕਾਨਫਰੰਸ The Tribune ਦੁਆਰਾ 29 ਜੂਨ 2021 ਨੂੰ Youtube 'ਤੇ ਸ਼ੇਅਰ ਕੀਤੀ ਮਿਲੀ। ਕਾਨਫਰੰਸ ਸ਼ੇਅਰ ਕਰਦਿਆਂ ਉਨ੍ਹਾਂ ਵੱਲੋਂ ਸਿਰਲੇਖ ਦਿੱਤਾ ਗਿਆ, "Kejriwal promises 300 units of free electricity per month for each household in Punjab"

ਦੱਸ ਦਈਏ ਕਿ ਇਹ ਕਾਨਫਰੰਸ ਉਸ ਸਮੇਂ ਦੀ ਹੈ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਰੰਟੀ ਦਿੱਤੀ ਸੀ। ਇਸੇ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ 24 ਘੰਟੇ ਬਿਜਲੀ ਦੇਣ 'ਚ 3 ਤੋਂ 4 ਸਾਲ ਤਕ ਦਾ ਸਮੇਂ ਲੱਗੇਗਾ।

ਇਸ ਵਾਇਰਲ ਭਾਗ ਨੂੰ ਵੀਡੀਓ 'ਚ 13 ਮਿੰਟ ਤੋਂ ਬਾਅਦ ਸੁਣਿਆ ਜਾ ਸਕਦਾ ਹੈ। ਇਹ ਵੀਡੀਓ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਮਾਮਲੇ ਨੂੰ ਲੈ ਕੇ ਹੋਰ ਖਬਰਾਂ ਇਥੇ ਅਤੇ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਜੂਨ 2021 ਦਾ ਹੈ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ।

Claim- Arvind Kejriwal took U-Turn Regarding 24 Hours Power In Punjab
Claimed By- FB Page We Support Sukhbir Singh Badal
Fact Check- Misleading