ਨਸ਼ਿਆਂ 'ਚ ਰੁਲਦੀ ਜਵਾਨੀ ਤੋਂ ਲੈ ਕੇ ਹਿਮਾਚਲ 'ਚ ਪੰਜਾਬੀਆਂ ਨਾਲ ਕੁੱਟਮਾਰ ਤੱਕ... Spokesman's Fact Wrap
ਇਸ ਹਫਤੇ ਦਾ Weekly Fact Wrap...
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦਾ "Weekly Fact Wrap"।
1. ਨਸ਼ੇ 'ਚ ਰੁਲਦੀ ਜਵਾਨੀ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਰਾਜਸਥਾਨ ਦਾ ਹੈ, Fact Check ਰਿਪੋਰਟ
ਸੋਸ਼ਲ ਮੀਡੀਆ 'ਤੇ ਪੰਜਾਬ ਕਾਂਗਰਸ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਜਿਸਦੇ ਵਿਚ ਇੱਕ ਵਿਅਕਤੀ ਨੂੰ ਨਸ਼ੇ ਵਿਚ ਝੂਲਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ ਅਤੇ ਪੰਜਾਬ ਵਿਚ ਨਸ਼ਿਆਂ ਦੇ ਮਾੜੇ ਹਲਾਤਾਂ ਨੂੰ ਜ਼ਾਹਿਰ ਕੀਤਾ ਗਿਆ। ਵੀਡੀਓ ਸਾਂਝਾ ਕਰ ਯੂਜ਼ਰਸ ਨੇ ਦਾਅਵਾ ਕਰਨਾ ਸ਼ੁਰੂ ਕਰ ਦਿੱਤਾ ਕਿ ਇਹ ਵੀਡੀਓ ਪੰਜਾਬ ਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਅਧੀਨ ਆਉਂਦੇ ਸਾਦੁਲ ਸ਼ਹਿਰ ਕਸਬੇ ਦਾ ਸੀ। ਇਸ ਵੀਡੀਓ ਨੂੰ ਬਣਾਉਣ ਵਾਲੇ ਪੱਤਰਕਾਰ ਨੇ ਸਾਡੇ ਨਾਲ ਗੱਲ ਕਰਦਿਆਂ ਆਪ ਵੀਡੀਓ ਦੀ ਪੁਸ਼ਟੀ ਕੀਤੀ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
2. Fact Check: ਸੁਪ੍ਰਿਯਾ ਸ਼੍ਰੀਨਾਤੇ ਨੇ 2012 'ਚ ਨਹੀਂ ਕੀਤਾ ਸੀ ਸੋਨੀਆ ਗਾਂਧੀ 'ਤੇ ਹਮਲਾ, ਵਾਇਰਲ ਹੋ ਰਿਹਾ Tweet ਦਾ ਸਕ੍ਰੀਨਸ਼ੋਟ ਫਰਜ਼ੀ ਹੈ
ਸੋਸ਼ਲ ਮੀਡੀਆ 'ਤੇ ਇੱਕ ਟਵੀਟ ਦਾ ਸਕ੍ਰੀਨਸ਼ੋਟ ਬਹੁਤ ਤੇਜ਼ੀ ਨਾਲ ਵਾਇਰਲ ਹੋਇਆ। ਇਸ ਟਵੀਟ ਵਿਚ ਮੌਜੂਦਾ ਕਾਂਗਰਸ ਦੀ IT Cell ਹੈਡ ਤੇ ਬੁਲਾਰੇ ਸੁਪ੍ਰਿਯਾ ਸ਼੍ਰੀਨਾਤੇ ਨੂੰ ਕਾਂਗਰਸ ਆਗੂ ਸੋਨੀਆ ਗਾਂਧੀ 'ਤੇ ਹਮਲਾ ਕਰਦੇ ਵੇਖਿਆ ਜਾ ਸਕਦਾ ਸੀ। ਇਸ ਟਵੀਟ ਵਿਚ ਮਿਤੀ 24 ਅਪ੍ਰੈਲ 2012 ਲਿਖੀ ਹੋਈ ਸੀ ਅਤੇ ਇਸਦੇ ਵਿਚ ਸੁਪ੍ਰਿਯਾ ਨੂੰ ਸੋਨੀਆ ਗਾਂਧੀ ਨੂੰ ਡਾਂਸਰ ਕਹਿਕੇ ਅਪਮਾਨਿਤ ਕਰਦੇ ਵੇਖਿਆ ਜਾ ਸਕਦਾ ਸੀ। ਇਸ ਟਵੀਟ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਸੁਪ੍ਰਿਯਾ ਸ਼੍ਰੀਨਾਤੇ ਨੇ ਇੱਕ ਸਮੇਂ ਸੋਨੀਆ ਗਾਂਧੀ 'ਤੇ ਅਜਿਹਾ ਹਮਲਾ ਕੀਤਾ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਸੀ। ਵਾਇਰਲ ਹੋ ਰਿਹਾ ਟਵੀਟ ਫਰਜ਼ੀ ਸੀ ਅਤੇ ਸੁਪ੍ਰਿਯਾ ਨੇ ਆਪ ਵਾਇਰਲ ਦਾਅਵੇ ਦਾ ਖੰਡਨ ਕੀਤਾ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
3. ਪਾਕਿਸਤਾਨ ਵਿਚ ਸਿੱਖ ਆਗੂ ਦੇ ਪਰਿਵਾਰ ਨਾਲ ਹੋਈ ਕੁੱਟਮਾਰ ਦਾ ਇਹ ਮਾਮਲਾ ਅਪ੍ਰੈਲ 2022 ਦਾ ਹੈ, Fact Check ਰਿਪੋਰਟ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸਦੇ ਵਿਚ ਜ਼ਖਮੀ ਸਿੱਖ ਹਸਪਤਾਲ ਵਿਚ ਆਪਣੇ ਹੋਰ ਜ਼ਖਮੀ ਪਰਿਵਾਰਿਕ ਸਦਸ ਨੂੰ ਦਿਖਾ ਰਿਹਾ ਸੀ ਤੇ ਕੁੱਟਮਾਰ ਕਰਨ ਦੇ ਆਰੋਪ ਗੁੰਡਿਆਂ 'ਤੇ ਲਾ ਰਿਹਾ ਸੀ। ਦਾਅਵਾ ਕੀਤਾ ਗਿਆ ਕਿ ਵਾਇਰਲ ਹੋ ਰਿਹਾ ਵੀਡੀਓ ਪਾਕਿਸਤਾਨ ਤੋਂ ਸਾਹਮਣੇ ਆਇਆ ਸੀ ਜਿਥੇ ਸਿੱਖ ਨੇਤਾ ਦੇ ਪਰਿਵਾਰ ਦੇ ਲੋਕਾਂ ਨੂੰ ਵਿਸ਼ੇਸ਼ ਸਮੁਦਾਏ ਦੇ ਲੋਕਾਂ ਵੱਲੋਂ ਘਰ 'ਚ ਵੜ ਕੇ ਕੁੱਟਿਆ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਿਹਾ ਮਾਮਲਾ ਹਾਲੀਆ ਨਹੀਂ ਬਲਕਿ ਪੁਰਾਣਾ ਸੀ। ਇਹ ਮਾਮਲਾ 2022 ਦਾ ਸੀ ਜਦੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹਮਲਾ ਹੋਇਆ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
4. ਸਹੀ ਸਲਾਮਤ ਹਨ ਪੰਜਾਬੀ ਅਦਾਕਾਰ ਬਿੰਨੂ ਢਿੱਲੋਂ, ਮੌਤ ਦਾ ਵਾਇਰਲ ਦਾਅਵਾ ਫਰਜ਼ੀ ਹੈ- Fact Check ਰਿਪੋਰਟ
ਸੋਸ਼ਲ ਮੀਡਿਆ ‘ਤੇ ਪੰਜਾਬੀ ਮੀਡਿਆ ਅਦਾਰੇ ਪ੍ਰੋ ਪੰਜਾਬ ਟੀਵੀ ਦੇ ਹਵਾਲੀਓਂ ਇੱਕ ਗ੍ਰਾਫਿਕ ਸਾਂਝਾ ਕਰ ਦਾਅਵਾ ਕੀਤਾ ਗਿਆ ਕਿ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਸੀ। ਅਦਾਕਾਰ ਬਿੰਨੂ ਢਿੱਲੋਂ ਸਹੀ ਸਲਾਮਤ ਹਨ ਅਤੇ ਉਨ੍ਹਾਂ ਦੀ ਮੌਤ ਦਾ ਦਾਅਵਾ ਕਰਦਾ ਵਾਇਰਲ ਗ੍ਰਾਫਿਕ ਫਰਜ਼ੀ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
5. ਹਿਮਾਚਲ ਨਹੀਂ ਉੱਤਰਾਖੰਡ ਦਾ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
ਹਿਮਾਚਲ ਦੇ ਮੰਡੀ ਤੋਂ ਭਾਜਪਾ MP ਤੇ ਅਦਾਕਾਰਾ ਕੰਗਨਾ ਰਣੌਤ ਥੱਪੜ ਹਿਮਾਚਲ ਤੋਂ ਬਾਅਦ ਪੰਜਾਬ ਅਤੇ ਹਿਮਾਚਲ ਦੇ ਲੋਕਾਂ ਵਿਚਕਾਰ ਤਲਖ਼ੀਆਂ ਵੇਖਣ ਨੂੰ ਸੋਸ਼ਲ ਮੀਡੀਆ 'ਤੇ ਮਿਲ ਰਹੀਆਂ ਹਨ ਅਤੇ ਬੀਤੇ ਕੁਝ ਦਿਨਾਂ ਵੱਖੋ-ਵੱਖ ਥਾਂ 'ਤੇ ਕੁੱਟਮਾਰ ਦੀਆਂ ਘਟਨਾਵਾਂ ਵੀ ਵੇਖਣ ਨੂੰ ਸਾਹਮਣੇ ਆਈਆਂ। ਇਸੇ ਵਿਚਕਾਰ ਇੱਕ ਹੋਰ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਹਿਮਾਚਲ ਵਿਖੇ ਪੰਜਾਬੀ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਸੀ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਿਮਾਚਲ ਦਾ ਨਹੀਂ ਬਲਕਿ ਉੱਤਰਾਖੰਡ ਦੇ Kempty Fall ਇਲਾਕੇ ਦਾ ਸੀ ਜਿਥੇ ਬਹਿਸਬਾਜ਼ੀ ਤੋਂ ਬਾਅਦ ਮਾਮਲੇ ਨੇ ਝਗੜੇ ਦਾ ਰੂਪ ਧਾਰ ਲਿਆ ਸੀ। ਇਸ ਮਾਮਲੇ ਵਿਚ ਕੋਈ ਵੀ ਫਿਰਕੂ ਕੌਣ ਨਹੀਂ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਿਹਾ ਸਾਡਾ ਇਸ ਹਫਤੇ ਦਾ Spokesman Fact Wrap... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ