MP ਰਾਘਵ ਚੱਢਾ ਤੋਂ ਲੈ ਕੇ ਬੱਬੂ ਮਾਨ ਤੇ ਲਾਰੈਂਸ ਬਿਸ਼ਨੋਈ ਦੀ ਵਾਇਰਲ ਤਸਵੀਰ ਤੱਕ, ਪੜ੍ਹੋ Top 5 Fact Checks

ਸਪੋਕਸਮੈਨ ਸਮਾਚਾਰ ਸੇਵਾ

Fact Check

ਇਸ ਹਫਤੇ ਦੇ Top 5 Fact Checks

From Claims On MP Raghav Chadha To Babbu Mann Read Our Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: AAP MP ਰਾਘਵ ਚੱਢਾ ਦੀ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ

ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਤੋਂ MP ਰਾਘਵ ਚੱਢਾ ਦੀ ਇੱਕ ਤਸਵੀਰ ਖੂਬ ਵਾਇਰਲ ਹੋਈ। ਇਸ ਤਸਵੀਰ ਵਿਚ ਉਹ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ 2 ਬੋਰਡ ਫੜ੍ਹੇ ਵੇਖੇ ਜਾ ਸਕਦੇ ਸਨ। ਇੱਕ 'ਤੇ ਲਿਖਿਆ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਦੂਜੇ 'ਤੇ ਲਿਖਿਆ ਸੀ ਕਿ ਦਿੱਲੀ ਅਤੇ ਹਰਿਆਣਾ ਨੂੰ ਪਾਣੀ ਦਾ ਬਰਾਬਰ ਹੱਕ ਦਿੱਤਾ ਜਾਵੇ। ਇਸ ਤਸਵੀਰ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਪੰਜਾਬ ਤੋਂ ਰਾਜ ਸਭਾ ਮੇਂਬਰ ਰਾਘਵ ਚੱਢਾ ਪੰਜਾਬ ਦੇ ਹਿਤਾਂ ਖਿਲਾਫ ਗੱਲ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਸੀ। ਅਸਲ ਤਸਵੀਰ ਵਿਚ ਰਾਘਵ ਚੱਢਾ ਨਵੀਂ MSP ਨੂੰ ਲੈ ਕੇ ਬਣੀ ਕਮੇਟੀ ਖਿਲਾਫ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਬਾਰੇ ਗੱਲ ਕਰ ਰਹੇ ਸਨ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.2- Fact Check: PM ਮੋਦੀ ਨੇ ਸਾਬਕਾ ਰਾਸ਼ਟਰਪਤੀ ਨੂੰ ਕੀਤਾ ਨਜ਼ਰਅੰਦਾਜ਼? ਨਹੀਂ, ਵਾਇਰਲ ਵੀਡੀਓ ਪੂਰਾ ਸੱਚ ਨਹੀਂ

ਦੇਸ਼ ਨੂੰ ਦ੍ਰੋਪਦੀ ਮੁਰਮੁ ਦੇ ਰੂਪ 'ਚ ਨਵਾਂ ਰਾਸ਼ਟਰਪਤੀ ਮਿਲ ਚੁੱਕਿਆ ਹੈ। ਦ੍ਰੋਪਦੀ ਮੁਰਮੁ ਦਾ ਰਾਸ਼ਟਰਪਤੀ ਬਣਨਾ ਨਵੇਂ ਭਾਰਤ ਦੀ ਸਿਰਜਣਾ ਨੂੰ ਪੇਸ਼ ਕਰਦਾ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ PM ਸਾਹਮਣੇ ਅਭਿਵਾਦਨ ਕਰਦੇ ਵੇਖਿਆ ਜਾ ਸਕਦਾ ਸੀ। ਵੀਡੀਓ ਵਿਚ ਗੌਰ ਕਰਨ ਵਾਲੀ ਗੱਲ ਹੈ ਕਿ PM ਵੱਲੋਂ ਉਨ੍ਹਾਂ ਦਾ ਅਭਿਵਾਦਨ ਸਵੀਕਾਰ ਹੁੰਦਾ ਨਹੀਂ ਦਿੱਸ ਰਿਹਾ। ਇਸ ਵੀਡੀਓ ਨੂੰ ਵਾਇਰਲ ਕਰਦਿਆਂ PM ਮੋਦੀ ਦੀ ਛਵੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਕਿ ਰਾਮਨਾਥ ਕੋਵਿੰਦ ਦੇ ਵਿਦਾਈ ਸਮਾਰੋਹ ਦੌਰਾਨ PM ਮੋਦੀ ਨੇ ਸਾਬਕਾ ਰਾਸ਼ਟਰਪਤੀ ਦਾ ਸਨਮਾਨ ਨਾ ਕਰਦਿਆਂ ਉਨ੍ਹਾਂ ਦਾ ਅਭਿਵਾਦਨ ਸਵੀਕਾਰ ਨਹੀਂ ਕੀਤਾ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਇਹ ਵੀਡੀਓ ਇੱਕ ਅਧੂਰਾ ਕਲਿਪ ਸੀ, ਜੇਕਰ ਅਸਲ ਵੀਡੀਓ ਨੂੰ ਵੇਖਿਆ ਜਾਵੇ ਤਾਂ PM ਮੋਦੀ ਸਾਬਕਾ ਰਾਸ਼ਟਰਪਤੀ ਦਾ ਅਭਿਵਾਦਨ ਸਵੀਕਾਰ ਵੀ ਕਰਦੇ ਹਨ ਅਤੇ ਉਨ੍ਹਾਂ ਦਾ ਪੂਰਾ ਸਨਮਾਨ ਕਰਦੇ ਹਨ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.3- Fact Check: ਵਾਇਰਲ ਤਸਵੀਰਾਂ ਵਿਚ ਸਿੱਧੂ ਮੂਸੇਵਾਲਾ ਦੀ ਪਤਨੀ ਨਹੀਂ ਬਲਕਿ ਅਦਾਕਾਰਾ ਜਸਗੁਣ ਕੌਰ ਹੈ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ 2022 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਗਾਇਕ ਦੀ ਹੱਤਿਆ ਨੇ ਸਾਰੀ ਮਿਊਜ਼ਿਕ ਇੰਡਸਟ੍ਰੀ ਨੂੰ ਹਿਲਾ ਕੇ ਰੱਖ ਦਿੱਤਾ। ਨਾ ਸਿਰਫ ਮਿਊਜ਼ਿਕ ਇੰਡਸਟਰੀ ਬਲਕਿ ਅਦਾਕਰ ਜਗਤ ਵੀ ਇਸ ਹੱਤਿਆ ਤੋਂ ਦੁਖੀ ਹੋਏ। ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਕਈ ਫ਼ਿਲਮੀ ਸਿਤਾਰੇ ਅਤੇ ਗਾਇਕ ਸਿੱਧੂ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਅਤੇ ਸ਼ਰਧਾਂਜਲੀ ਭੈਂਟ ਕੀਤੀ। 

ਸੋਸ਼ਲ ਮੀਡੀਆ 'ਤੇ ਇੱਕ ਕੁੜੀ ਦੀ ਤਸਵੀਰ ਸਾਂਝੀ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਕੁੜੀ ਸਿੱਧੂ ਮੂਸੇਵਾਲਾ ਦੀ ਪਤਨੀ ਹੈ। 

ਰੋਜ਼ਾਨਾ ਸਪੋਕਸਮੈਨ ਨੇ ਜਦੋਂ ਤਸਵੀਰਾਂ ਦੀ ਜਾਂਚ ਕੀਤੀ ਤਾਂ ਪਾਇਆ ਕਿ ਤਸਵੀਰ ਵਿਚ ਦਿੱਸ ਰਹੀ ਕੁੜੀ ਅਦਾਕਾਰਾ ਜਸਗੁਣ ਕੌਰ ਹੈ ਨਾ ਕਿ ਸਿੱਧੂ ਮੂਸੇਵਾਲਾ ਦੀ ਪਤਨੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.4- Fact Check: ਅੰਡੇ ਚੋਰੀ ਕਰਦੇ ਪੁਲਿਸ ਮੁਲਾਜ਼ਮ ਦਾ ਵਾਇਰਲ ਇਹ ਵੀਡੀਓ ਪੁਰਾਣਾ ਹੈ, ਕਾਰਵਾਈ ਕਰ ਕੀਤਾ ਗਿਆ ਸੀ ਮੁਅੱਤਲ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਪੁਲਿਸ ਮੁਲਾਜ਼ਮ ਨੂੰ ਅੰਡੇ ਦੀ ਰੇਹੜੀ ਤੋਂ ਅੰਡੇ ਚੋਰੀ ਕਰਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰ ਰਹੇ ਸਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਮਈ 2021 ਦਾ ਸੀ। ਦੱਸ ਦਈਏ ਕਿ ਕਾਰਵਾਈ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

No.5-  Fact Check: ਲਾਰੈਂਸ ਬਿਸ਼ਨੋਈ ਨਾਲ ਬੱਬੂ ਮਾਨ ਦੀ ਤਸਵੀਰ? ਨਹੀਂ, ਤਸਵੀਰ ਵਿਚ ਬੱਬੂ ਮਾਨ ਨਾਲ ਗਾਇਕ ਵੀਰ ਸਾਹੂ ਹੈ

ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋਈ। ਇਸ ਤਸਵੀਰ ਵਿਚ ਪੰਜਾਬੀ ਗਾਇਕ ਬੱਬੂ ਮਾਨ ਨੂੰ ਇੱਕ ਵਿਅਕਤੀ ਨਾਲ ਖੜੇ ਵੇਖਿਆ ਜਾ ਸਕਦਾ ਸੀ। ਹੁਣ ਯੂਜ਼ਰਸ ਦਾਅਵਾ ਕਰ ਰਹੇ ਸਨ ਕਿ ਗਾਇਕ ਨਾਲ ਤਸਵੀਰ ਵਿਚ ਨਾਮਵਰ ਗੈਂਗਸਟਰ ਲਾਰੈਂਸ ਬਿਸ਼ਨੋਈ ਹੈ ਜਿਸਦੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨਾਲ ਤਾਰ ਜੁੜੇ ਹਨ। ਤਸਵੀਰ ਨੂੰ ਸਾਂਝਾ ਕਰਦਿਆਂ ਬੱਬੂ ਮਾਨ 'ਤੇ ਨਿਸ਼ਾਨੇ ਸਾਧੇ ਗਏ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਬੱਬੂ ਮਾਨ ਨਾਲ ਲਾਰੈਂਸ ਬਿਸ਼ਨੋਈ ਨਹੀਂ ਬਲਕਿ ਹਰਿਆਣਵੀ ਗਾਇਕ ਵੀਰ ਸਾਹੂ ਸੀ। ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।