Fact Check: ਅਨਾਜ ਦੀਆਂ ਬੋਰੀਆਂ ‘ਤੇ ਜੀਓ ਦੀ ਬ੍ਰਾਂਡਿੰਗ ਵਾਲੀਆਂ ਫੋਟੋਆਂ ਸਬੰਧੀ ਦਾਅਵਾ ਫਰਜ਼ੀ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਜ਼ਰੀਏ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਇਸ ਬ੍ਰਾਂਡਿੰਗ ਦਾ ਜੀਓ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ): ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਾਰਪੋਰੇਟ ਘਰਾਣਿਆਂ ਦਾ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵਾਇਰਲ ਪੋਸਟ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਕਣਕ ਤੇ ਦਾਲਾਂ ਵੇਚ ਰਹੀ ਹੈ।
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਜ਼ਰੀਏ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਇਸ ਬ੍ਰਾਂਡਿੰਗ ਦਾ ਜੀਓ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਵਾਇਰਲ ਪੋਸਟ ਦਾ ਦਾਅਵਾ
ਫੇਸਬੁੱਕ ਯੂਜ਼ਰ Gedi route Punjabi ਨੇ 24 ਦਸੰਬਰ ਨੂੰ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਇਹਨਾਂ ਤਸਵੀਰਾਂ ਦੇ ਨਾਲ ਕੈਪਸ਼ਨ ਦਿੱਤਾ ਗਿਆ, ‘कानून बाद में बने है और थैले पहले ये तस्वीर बहुत कुछ कह रही है ।।। अब तो समझ जाओ #kisaan_ekta_zindabad’
ਵਾਇਰਲ ਤਸਵੀਰਾਂ ਵਿਚ ਕਣਕ ਤੇ ਦਾਲਾਂ ਦੀਆਂ ਬੋਰੀਆਂ ਦੇਖੀਆਂ ਜਾ ਸਕਦੀਆਂ ਹਨ, ਜਿਨ੍ਹਾਂ ‘ਤੇ ਲਿਖਿਆ ਹੈ JIO AGRI PRODUCTS SORTEX CLEAN Grains & Pulses। ਇਸ ਤੋਂ ਇਲਾਵਾ ਜੀਓ ਦੀ ਬਰਾਂਡਿੰਗ ਵਾਲੀਆਂ ਹੋਰ ਵੀ ਤਸਵੀਰਾਂ ਵਾਇਰਲ ਕੀਤੀਆਂ ਜਾ ਰਹੀਆਂ ਹਨ।
ਰੋਜ਼ਾਨਾ ਸਪੋਕਸਮੈਨ ਦੀ ਪੜਤਾਲ
ਵਾਇਰਲ ਤਸਵੀਰਾਂ ਦੀ ਪੜਤਾਲ ਦੌਰਾਨ ਸਭ ਤੋਂ ਪਹਿਲਾਂ ਰਿਲਾਇੰਸ ਫਰੈਸ਼ ਵੈੱਬਸਾਈਟ ‘ਤੇ ਦੇਖਿਆ। ਇੱਥੇ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। Jio Wheat and Pulses ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ ਤਾਂ ਕਈ ਮੀਡੀਆ ਰਿਪੋਰਟਸ ਜ਼ਰੀਏ ਜਾਣਕਾਰੀ ਮਿਲੀ ਕਿ ਵਾਇਰਲ ਫੋਟੋ ਜ਼ਰੀਏ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ।
ਵਾਇਰਲ ਪੋਸਟ ਸਬੰਧੀ ਹੋਰ ਜਾਣਕਾਰੀ ਲਈ ਅਸੀਂ ਰਿਲਾਇੰਸ ਇੰਡਸਟਰੀਜ਼ ਲਿਮਟਡ ਦੇ ਇਕ ਅਧਿਕਾਰੀ ਨਾਲ ਸੰਪਰਕ ਕੀਤਾ। ਉਹਨਾਂ ਦੱਸਿਆ ਕਿ ਇਹ ਬ੍ਰਾਂਡਿੰਗ ਜਾਅਲੀ ਹੈ।
ਨਤੀਜਾ- ਪੜਤਾਲ ਵਿਚ ਸਾਹਮਣੇ ਆਇਆ ਕਿ ਵਾਇਰਲ ਤਸਵੀਰਾਂ ਦਾ ਜੀਓ ਨਾਲ ਕੋਈ ਸਬੰਧ ਨਹੀਂ ਹੈ।
Claim – ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਜੀਓ ਨੇ ਤਿਆਰ ਕੀਤੀਆਂ ਕਣਕ ਤੇ ਦਾਲਾਂ ਦੀਆਂ ਬੋਰੀਆਂ
Claimed By - Gedi route Punjabi
Fact Check – ਫਰਜ਼ੀ