ਜੋਗਿੰਦਰ ਉਗਰਾਹਾਂ ਦਾ ਐਲਾਨ, ‘ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ’

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਉਹਨਾਂ ਕਿਹਾ ਕਿ ਜਿੰਨਾ ਚਿਰ ਇਨਸਾਫ਼ ਨਹੀਂ ਮਿਲੇਗਾ, ਸ੍ਰੀ ਮੁਕਤਸਰ ਸਾਹਿਬ ਵਿਖੇ ਪੱਕਾ ਮੋਰਚਾ ਜਾਰੀ ਰਹੇਗਾ।

Muktsar Sahib Protest

 

ਸ੍ਰੀ ਮੁਕਤਸਰ ਸਾਹਿਬ: ਲੰਬੀ ਵਿਖੇ ਬੀਤੇ ਦਿਨੀਂ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਡੀਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਸੂਬਾ ਪੱਧਰੀ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਧਰਨੇ ਵਿਚ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਪਹੁੰਚੇ ਹਨ।

Muktsar Sahib Protest

ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਅਪਣੀ ਜ਼ਿੰਮੇਵਾਰੀ ਸਹੀ ਤਰ੍ਹਾਂ ਨਹੀਂ ਨਿਭਾਈ, ਜਿਸ ਕਾਰਨ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਘਟਨਾ ਦੇ ਰੋਸ ਵਜੋਂ ਵੱਡਾ ਇਕੱਠ ਕੀਤਾ ਜਾ ਰਿਹਾ ਹੈ।

Muktsar Sahib Protest

ਉਹਨਾਂ ਕਿਹਾ ਕਿ ਕਿਸਾਨਾਂ 'ਤੇ ਦਰਜ ਪਰਚੇ ਰੱਦ ਕੀਤੇ ਜਾਣ, ਕਿਸਾਨਾਂ ਨੂੰ ਬਿਨ੍ਹਾਂ ਦੇਰੀ ਯੋਗ ਮੁਆਵਜ਼ਾ ਦਿੱਤਾ ਜਾਵੇ, ਸੰਬੰਧਿਤ ਡੀਸੀ ਸ੍ਰੀ ਮੁਕਤਸਰ ਸਾਹਿਬ ਅਤੇ ਐੱਸਡੀਐੱਮ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿੰਨਾ ਚਿਰ ਇਨਸਾਫ਼ ਨਹੀਂ ਮਿਲੇਗਾ, ਸ੍ਰੀ ਮੁਕਤਸਰ ਸਾਹਿਬ ਵਿਖੇ ਪੱਕਾ ਮੋਰਚਾ ਜਾਰੀ ਰਹੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਤਹਿਸੀਲ ਲੰਬੀ ਦੇ ਨਾਇਬ ਤਹਿਸੀਲਦਾਰ ਦਾ ਘਿਰਾਓ ਕੀਤਾ ਸੀ ਜਿਸ ਕਾਰਨ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਸੀ।