ਕਰਜ਼ ਮਾਫ਼ੀ ਨੂੰ ਲੈ ਕੇ ਪੰਜਾਬ ‘ਚ ਪੰਜ ਦਿਨਾਂ ਧਰਨੇ ‘ਤੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਰਜ਼ ਮਾਫ਼ੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਿਸਾਨ ਧਰਨੇ ‘ਤੇ ਹਨ। ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸਾਨਾਂ...

Farmers Will Protest On 5-Day In Punjab For Debt Waiver

ਸ਼੍ਰੀ ਮੁਕਤਸਰ ਸਾਹਿਬ : ਕਰਜ਼ ਮਾਫ਼ੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਿਸਾਨ ਧਰਨੇ ‘ਤੇ ਹਨ। ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕੀਤਾ। ਬਠਿੰਡਾ ਵਿਚ ਕਿਸਾਨਾਂ ਵਲੋਂ ਮੰਗਲਵਾਰ ਨੂੰ ਨਵੇਂ ਸਾਲ ਦੀ ਸ਼ੁਰੂਆਤ ਪੰਜ ਦਿਨਾਂ ਧਰਨਾ ਲਗਾ ਕੇ ਸ਼ੁਰੂ ਕੀਤੀ ਗਈ। ਕਰਜ਼ ਮਾਫ਼ੀ ਅਤੇ ਖ਼ੁਦਕੁਸ਼ੀ ਪੀੜਤ ਕਿਸਾਨ ਪਰਵਾਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਅਤੇ ਬੈਂਕ ਕਰਮਚਾਰੀਆਂ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕਾਸ਼ਾਹੀ ਦੇ ਖਿਲਾਫ਼ ਸਹਿਕਾਰੀ ਬੈਂਕਾਂ ਦੇ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਹੈ।

ਉਥੇ ਹੀ ਸੰਗਰੂਰ ਵਿਚ ਵੀ ਕਰਜ਼ ਮਾਫ਼ੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਹੀ ਵਿਚ ਕਿਸਾਨਾਂ ਨੇ ਐਸਬੀਆਈ ਬੈਂਕ ਦੀ ਬ੍ਰਾਂਚ ਦੇ ਸਾਹਮਣੇ ਪੱਕਾ ਮੋਰਚਾ ਸ਼ੁਰੂ ਕਰ ਦਿਤਾ ਹੈ। ਇਸ ਮੌਕੇ ਉਤੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਚੋਣਾਂ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਉਤੇ ਕਿਸਾਨਾਂ ਦਾ ਸਾਰਾ ਕਰਜ਼ ਮਾਫ਼ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਨੂੰ ਸੱਤਾ ਮਿਲੇ ਦੋ ਸਾਲ ਦਾ ਸਮਾਂ ਹੋਣ ਨੂੰ ਹੈ ਪਰ ਅਜੇ ਤੱਕ ਕਿਸਾਨਾਂ ਦਾ ਕਰਜ਼ ਮਾਫ਼ ਨਹੀਂ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਵੀਹ ਮਹੀਨੇ ਦੇ ਕਾਰਜਕਾਲ ਦੇ ਦੌਰਾਨ ਲਗਭੱਗ ਇਕ ਹਜ਼ਾਰ ਕਿਸਾਨ-ਮਜ਼ਦੂਰ ਖ਼ੁਦਕੁਸ਼ੀ ਕਰ ਚੁੱਕੇ ਹਨ, ਇਹਨਾਂ ਵਿਚ ਔਰਤਾਂ ਦੀ ਤਾਦਾਦ ਵੀ ਕਾਫ਼ੀ ਜ਼ਿਆਦਾ ਹੈ। ਉਥੇ ਹੀ ਸ਼੍ਰੀ ਮੁਕਤਸਰ ਸਾਹਿਬ ਵਿਚ ਵੀ ਕਿਸਾਨਾਂ ਨੇ ਸਹਿਕਾਰੀ ਬੈਂਕਾਂ ਦੇ ਸਾਹਮਣੇ ਪੰਜ ਦਿਨਾਂ ਧਰਨਾ ਸ਼ੁਰੂ ਕੀਤਾ ਹੈ।

Related Stories