Punjab News: ਪੰਜਾਬ ਵਿਚ ਨਕਲੀ ਕੀਟਨਾਸ਼ਕ ਵੇਚਣ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ; ਅੱਜ ਹੋਵੇਗੀ ਖੇਤੀਬਾੜੀ ਵਿਭਾਗ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਬਣਾਈ ਜਾਵੇਗੀ ਖੇਤੀਬਾੜੀ ਵਿਭਾਗ, ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਟਾਸਕ ਫੋਰਸ

Strict action will be taken against fake pesticide sellers in Punjab

Punjab News: ਹੁਣ ਪੰਜਾਬ ਵਿਚ ਨਕਲੀ ਕੀਟਨਾਸ਼ਕ ਵੇਚਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਹੁਣ ਨਕਲੀ ਕੀਟਨਾਸ਼ਕਾਂ 'ਤੇ ਨਜ਼ਰ ਰੱਖਣ ਲਈ ਖੇਤੀਬਾੜੀ ਵਿਭਾਗ, ਪ੍ਰਸ਼ਾਸਨ ਅਤੇ ਪੁਲਿਸ ਦੀ ਸਾਂਝੀ ਸਟੇਟ ਟਾਸਕ ਫੋਰਸ ਬਣਾਈ ਜਾਵੇਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਅੱਜ ਖੇਤੀਬਾੜੀ ਵਿਭਾਗ ਦੀ ਮੀਟਿੰਗ ਵੀ ਬੁਲਾਈ ਹੈ।

ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ 5 ਸਾਲਾਂ ਦੌਰਾਨ ਨਕਲੀ ਕੀਟਨਾਸ਼ਕਾਂ ਕਾਰਨ ਕਪਾਹ, ਝੋਨਾ, ਕਣਕ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਨਕਲੀ ਬੀਜਾਂ ਤੇ ਨਕਲੀ ਕੀਟਨਾਸ਼ਕਾਂ ਨੇ ਕਿਸਾਨਾਂ ਦੀ ਲੁੱਟ ਕੀਤੀ ਹੈ। ਪੰਜਾਬ ਵਿਚ ਨਕਲੀ ਕੀਟਨਾਸ਼ਕਾਂ ਕਾਰਨ ਕਰੋੜਾਂ ਰੁਪਏ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ। ਅੰਕੜਿਆਂ ਅਨੁਸਾਰ ਪਿਛਲੇ 5 ਸਾਲਾਂ (2017-18 ਤੋਂ 2021-22 ਤਕ) ਵਿਚ 270 ਕੀਟਨਾਸ਼ਕਾਂ ਦੇ ਨਮੂਨੇ ਫੇਲ੍ਹ ਹੋਏ ਹਨ।

ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਕਮੇਟੀ ਨੇ ਮਾਰਚ 2022 (2022-23) ਦੀ ਅਪਣੀ ਰੀਪੋਰਟ ਵਿਚ ਖੁਲਾਸਾ ਕੀਤਾ ਹੈ ਕਿ ਸੂਬੇ ਵਿਚ ਕੁੱਝ ਅਜਿਹੇ ਕੀਟਨਾਸ਼ਕ ਹਨ ਜੋ ਦੇਸ਼ ਦੇ ਦੂਜੇ ਸੂਬਿਆਂ ਵਿਚ ਪਾਬੰਦੀਸ਼ੁਦਾ ਹਨ, ਪਰ ਪੰਜਾਬ ਵਿਚ ਇਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫਸਲਾਂ 'ਤੇ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਕਾਰਨ ਵਿਦੇਸ਼ਾਂ ਵਿਚ ਭੇਜੀਆਂ ਫਸਲਾਂ ਨੂੰ ਟੈਸਟਿੰਗ ਦੌਰਾਨ ਰੱਦ ਕਰ ਦਿਤਾ ਜਾਂਦਾ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਕਈ ਵਾਰ ਕਿਸਾਨਾਂ ਨੂੰ ਗੁੰਮਰਾਹ ਕਰਕੇ ਅਜਿਹੀਆਂ ਦਵਾਈਆਂ ਵੇਚ ਦਿਤੀਆਂ ਜਾਂਦੀਆਂ ਹਨ ਜਿਨ੍ਹਾਂ ਦੀ ਲੋੜ ਨਹੀਂ ਹੁੰਦੀ। ਇਸ ਕਾਰਨ ਕਿਸਾਨਾਂ ਦੀ ਫਸਲ ਖਰਾਬ ਹੋ ਜਾਂਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਜਿਹੇ ਲੋਕਾਂ ਨੇ ਅਪਣੀ ਕਮਾਈ ਦੇ ਲਾਲਚ ਵਿਚ ਆ ਕੇ ਪੰਜਾਬ ਦੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਕੀਤਾ ਹੈ। ਇਨ੍ਹਾਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਤਿੰਨ ਮੁੱਖ ਫ਼ਸਲਾਂ ਕਪਾਹ, ਝੋਨਾ ਅਤੇ ਸਬਜ਼ੀਆਂ 'ਤੇ ਵਰਤੀਆਂ ਜਾਂਦੀਆਂ ਨਕਲੀ ਕੀਟਨਾਸ਼ਕਾਂ ਤੋਂ ਮੋਟੀ ਕਮਾਈ ਕੀਤੀ ਜਾ ਰਹੀ ਹੈ। ਬਾਹਰਲੇ ਸੂਬਿਆਂ ਤੋਂ ਨਕਲੀ ਕਪਾਹ ਦੇ ਬੀਜ ਵੇਚੇ ਜਾ ਰਹੇ ਹਨ, ਜਿਸ ਕਾਰਨ ਗੁਲਾਬੀ ਸੁੰਡੀ ਦਾ ਹਮਲਾ ਵੱਧ ਗਿਆ।

ਕਿਸਾਨਾਂ ਨੇ ਬਚਾਅ ਲਈ ਅੰਨ੍ਹੇਵਾਹ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ, ਜਿਸ ਵਿਚ ਜ਼ਿਆਦਾਤਰ ਕੀਟਨਾਸ਼ਕ ਨਕਲੀ ਸਨ। ਇਸ ਕਾਰਨ 2.5 ਲੱਖ ਹੈਕਟੇਅਰ ਫਸਲ ਬਰਬਾਦ ਹੋ ਗਈ। ਹਰੇ ਛੋਲਿਆਂ ਨੂੰ ਪੱਕਣ ਅਤੇ ਝੋਨੇ ਅਤੇ ਸਬਜ਼ੀਆਂ ਨੂੰ ਝੁਲਸਣ ਤੋਂ ਬਚਾਉਣ ਲਈ ਵੀ ਬਹੁਤ ਸਾਰੇ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

 (For more Punjabi news apart from Strict action will be taken against fake pesticide sellers in Punjab, stay tuned to Rozana Spokesman)