ਕਿਸਾਨਾ ਨੂੰ ਕਰਜ਼ ਨਹੀਂ ਫ਼ਸਲਾਂ ਦਾ ਮੁੱਲ ਚਾਹੀਦਾ : ਰਾਕੇਸ਼ ਟਿਕੈਤ 

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਤੋਂ ਕੀਤੀ ਮੰਗ- ''ਤੁਰੰਤ ਹਟਾਈ ਜਾਵੇ ਆਲੂ ਦੇ ਨਿਰਯਾਤ 'ਤੇ ਲੱਗੀ ਪਾਬੰਦੀ''

Rakesh Tikait

ਕਿਹਾ - ਜਦੋਂ ਤੱਕ ਸਰਕਾਰ MSP ਗਰੰਟੀ ਕਾਨੂੰਨ ਨਹੀਂ ਬਣਾਏਗੀ ਉਦੋਂ ਤੱਕ ਕਿਸਾਨਾਂ ਦਾ ਭਲਾ ਨਹੀਂ ਹੋਵੇਗਾ
ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਐਮੇਐੱਸਪੀ ਗਰੰਟੀ ਕਾਨੂੰਨ ਬਣਾਉਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਫ਼ਸਲਾਂ ਦਾ ਘੱਟ ਤੋਂ ਘੱਟ ਸਮਰਥਨ ਮੁੱਲ ਯਾਨੀ ਐਮਐੱਸਪੀ ਗਰੰਟੀ ਕਾਨੂੰਨ ਨਹੀਂ ਬਣਾਏਗੀ ਉਦੋਂ ਤੱਕ ਕਿਸਾਨਾਂ ਦਾ ਭਲਾ ਨਹੀਂ ਹੋ ਸਕਦਾ। 

ਇਹ ਵੀ ਪੜ੍ਹੋ : ਖੇਡਾਂ ਦਾ ਸਮਾਨ ਬਣਾਉਣ ਵਾਲੀ ਗੁਡਵਿਨ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ  ਨੁਕਸਾਨ

ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਲੂ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਨੂੰ ਤੁਰੰਤ ਹਟਾਇਆ ਜਾਵੇ। ਇਸ ਬਾਰੇ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ, ''ਭਾਰਤ ਸਰਕਾਰ ਤੁਰੰਤ ਆਲੂ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਨੂੰ ਹਟਾ ਕੇ ਕਿਸਾਨਾਂ ਨੂੰ ਰਾਹਤ ਦੇਣ ਦਾ ਕੰਮ ਕਰੇ।'' ਉਨ੍ਹਾਂ ਕਿਹਾ ਕਿ ਸਾਨੂੰ ਕਰਜ਼ ਨਹੀਂ ਸਗੋਂ ਫ਼ਸਲਾਂ ਦਾ ਮੁੱਲ ਚਾਹੀਦਾ ਹੈ।