ਕਿਸਾਨਾਂ ਨੂੰ ਦਿੱਤੀ ਖੇਤੀਬਾੜੀ ਤੇ ਨਵੀਨਤਮ ਸਹਾਇਕ ਕਿੱਤਿਆਂ ਦੀ ਜਾਣਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਨ੍ਹਾਂ ਕੈਂਪਾ 'ਚ ਕੁਲ 721 ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਸਬੰਧੀ ਮਾਹਿਰਾਂ ਵੱਲੋਂ ਨਵੀਨਤਮ ਜਾਣਕਾਰੀ ਪ੍ਰਾਪਤ ਕੀਤੀ।

camp

ਪਟਿਆਲਾ, 3 ਮਈ (ਬਲਵਿੰਦਰ ਸਿੰਘ ਭੁੱਲਰ) : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੇ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਗ੍ਰਾਮ ਸਵਰਾਜ ਅਭਿਆਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਸਬੰਧੀ 6 ਕਿਸਾਨ ਕਲਿਆਣ ਕੈਂਪ ਲਾਏ ਗਏ। ਇਨ੍ਹਾਂ ਕੈਂਪਾ 'ਚ ਕੁਲ 721 ਕਿਸਾਨਾਂ ਨੇ ਭਾਗ ਲਿਆ ਅਤੇ ਖੇਤੀਬਾੜੀ ਅਤੇ ਸਹਾਇਕ ਕਿੱਤਿਆਂ ਸਬੰਧੀ ਮਾਹਿਰਾਂ ਵੱਲੋਂ ਨਵੀਨਤਮ ਜਾਣਕਾਰੀ ਪ੍ਰਾਪਤ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਕਸਿਆਣਾ ਵਿਖੇ, ਬਾਗਬਾਨੀ ਵਿਭਾਗ ਵੱਲੋਂ ਪਿੰਡ ਖੁੱਡਾ, ਡੇਅਰੀ ਵਿਭਾਗ ਵੱਲੋਂ ਡੇਅਰੀ ਫਾਰਮ ਸਮਾਣਾ, ਵਣ ਮੰਡਲ ਵਿਭਾਗ ਵੱਲੋਂ ਪਾਤੜਾਂ, ਮੱਛੀ ਪਾਲਣ ਵਿਭਾਗ ਵੱਲੋਂ ਬੀ.ਡੀ.ਓ ਦਫਤਰ ਨਾਭਾ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਰਾਜਪੁਰਾ ਵਿਖੇ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਧੰਦਿਆਂ ਦੇ ਅਗਾਂਹਵਧੂ ਕਿਸਾਨਾਂ ਅਤੇ ਸਾਇੰਸਦਾਨਾਂ ਦੀ ਫਾਰਮਰ ਸਾਇੰਸਦਾਨ ਗੋਸ਼ਟੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਘਨੌਰ ਦੇ ਪਿੰਡ ਹਰਪਾਲਪੁਰ ਵਿਖੇ ਭੂਮੀ ਰੱਖਿਆ ਤੇ ਜਲ ਸੰਭਾਲ ਵਿਭਾਗ ਵੱਲੋਂ 4 ਮਈ ਨੂੰ ਇੱਕ ਕੈਂਪ ਲਾਇਆ ਜਾਵੇਗਾ, ਜਿਸ 'ਚ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਸ਼ਿਰਕਤ ਕਰਨਗੇ।
ਵੱਖ-ਵੱਖ ਵਿਭਾਗਾਂ ਵੱਲੋਂ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਤੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਨ੍ਹਾਂ ਕੈਂਪਾ 'ਚ ਪਟਿਆਲਾ ਦੇ ਵਧੀਕ ਡਿਪਟੀ ਕਮਿਸਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ. ਚਰਨਜੋਤ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਬਾਗਬਾਨੀ ਸਵਰਨ ਸਿੰਘ ਮਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਐਚ.ਐਮ. ਵਾਲੀਆ, ਡਿਪਟੀ ਡਾਇਰੈਕਟਰ ਡੇਅਰੀ ਡਾ. ਅਸ਼ੋਕ ਰੌਣੀ, ਡਿਪਟੀ ਡਾਇਰੈਕਟਰ ਮੱਛੀ ਪਾਲਣ ਡਾ. ਅਮਰਜੀਤ ਸਿੰਘ ਬੱਲ, ਵਣ ਮੰਡਲ ਵਿਭਾਗ ਦੇ ਅਧਿਕਾਰੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਸਾਇੰਸਦਾਨਾਂ ਨੇ ਭਾਗ ਲਿਆ ।