ਮੋਦੀ ਕੈਬਨਿਟ ਵੱਲੋਂ 2 ਆਰਡੀਨੈਂਸਾਂ ਨੂੰ ਮਨਜ਼ੂਰੀ, ਕਿਸਾਨਾਂ ਲਈ ਹੋਵੇਗਾ 'ਇਕ ਦੇਸ਼ ਇਕ ਬਜ਼ਾਰ' 

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਕੇਂਦਰੀ ਕੈਬਨਿਟ ਦੀ ਅਹਿਮ ਬੈਠਕ

Narendra Modi

ਨਵੀਂ ਦਿੱਲੀ: ਕੋਰੋਨਾ ਵਾਇਰਸ ਦੌਰਾਨ ਅੱਜ ਇਕ ਵਾਰ ਫਿਰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਇਹ ਬੈਠਕ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਿਵਾਸ ਵਿਖੇ ਹੋਈ। ਸਵੇਰੇ 11 ਵਜੇ ਸ਼ੁਰੂ ਹੋਈ ਇਹ ਬੈਠਕ ਦੋ ਘੰਟੇ ਚੱਲੀ, ਜਿਸ ਵਿਚ ਸੀਨੀਅਰ ਮੰਤਰੀਆਂ ਨੇ ਹਿੱਸਾ ਲਿਆ।

ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਦੋ ਆਰਡੀਨੈਂਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿਚੋਂ ਜ਼ਰੂਰੀ ਕਮੋਡਿਟੀਜ਼ ਐਕਟ, APAC ਐਕਟ ਦੀਆਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਕਿਸਾਨ ਸਿੱਧੇ ਅਪਣੀ ਫਸਲ ਵੇਚ ਸਕਣਗੇ, ਹੁਣ ਦੇਸ਼ ਦੇ ਕਿਸਾਨਾਂ ਲਈ ਇਕ ਦੇਸ਼ ਇਕ ਬਜ਼ਾਰ' ਹੋਵੇਗਾ।

ਇਹਨਾਂ ਫੈਸਲਿਆਂ ਸਬੰਧੀ ਪ੍ਰੈਸ ਕਾਨਫਰੰਸ ਜ਼ਰੀਏ ਵਿਸਥਾਰ ਵਿਚ ਜਾਣਕਾਰੀ ਦਿੱਤੀ ਜਾਵੇਗੀ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਨੂੰ ਹਾਲ ਹੀ ਵਿਚ ਇਕ ਸਾਲ ਪੂਰਾ ਹੋਇਆ ਹੈ। ਅਜਿਹੀ ਸਥਿਤੀ ਵਿਚ ਸੋਮਵਾਰ ਨੂੰ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਐਮਐਸਐਮਈ ਸੈਕਟਰ ਅਤੇ ਕਿਸਾਨਾਂ ਦੇ ਸੰਬੰਧ ਵਿਚ ਕੁਝ ਵੱਡੇ ਫੈਸਲੇ ਲਏ ਗਏ। 

ਇਸ ਦੌਰਾਨ ਕੇਂਦਰ ਸਰਕਾਰ ਨੇ ਐਮਐਸਐਮਈ ਸੈਕਟਰ ਦੀ ਪਰਿਭਾਸ਼ਾ ਨੂੰ ਬਦਲਿਆ। ਇਸ ਦੇ ਨਾਲ ਹੀ ਹੁਣ ਦੇਸ਼ ਦੇ ਕਿਸਾਨ ਕਿਸੇ ਵੀ ਮੰਡੀ ਅਤੇ ਕਿਵੇ ਵੀ ਸੂਬੇ ਵਿਚ ਅਪਣੀ ਫਸਲ ਵੇਚ ਸਕਣਗੇ।

ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਆਈਆਈ ਪ੍ਰੋਗਰਾਮ ਵਿਚ ਕਿਹਾ ਸੀ ਕਿ ਦੇਸ਼ ਹੁਣ ਲੌਕਡਾਊਨ ਨੂੰ ਭੁੱਲ ਕੇ ਅਨਲੌਕ ਵੱਲ ਵਧ ਗਿਆ ਹੈ। ਪ੍ਰਧਾਨ ਮੰਤਰੀ ਨੇ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਇਕ ਵਾਰ ਫਿਰ ਦੇਸ਼ ਦੀ ਅਰਥਵਿਵਸਥਾ ਨੂੰ ਰਫ਼ਤਾਰ ਦਿੱਤੀ ਜਾਵੇਗੀ।