ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਪੰਜਾਬ ਸਰਕਾਰ ਵਲੋ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਤੱਕ ਮਿਆਰੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਖੇਤੀਬਾੜੀ

Team

ਗੁਰਦਾਸਪੁਰ, 3 ਜੁਲਾਈ  (ਹਰਜੀਤ ਸਿੰਘ ਆਲਮ)—ਪੰਜਾਬ ਸਰਕਾਰ ਵਲੋ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਤੱਕ ਮਿਆਰੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਜ਼ਿਲ੍ਹੇ 'ਚ ਖੇਤੀਬਾੜੀ ਅਫਸਰ ਗੁਰਦਾਸਪੁਰ ਰਮੇਸ਼ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਏ. ਡੀ. ਓ ਗੁਰਦਾਸਪੁਰ ਰਣਧੀਰ ਠਾਕੁਰ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਵਿਖੇ ਪਹੁੰਚ ਕੇ ਚੈਕਿੰਗ ਕੀਤੀ।

ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਕੋਲੋਂ ਵੀ ਬਿੱਲਾਂ ਸਬੰਧੀ ਪੁੱਛ ਪੜਤਾਲ ਕੀਤੀ ਗਈ ਕਿ ਕੋਈ ਵੀ ਕੀਟਾਨਾਸ਼ਕ ਜਾਂ ਖਾਦ ਬਿਨਾਂ ਬਿੱਲ ਤੋਂ ਬਿਨਾਂ ਤਾਂ ਨਹੀਂ ਵੇਚੀ ਗਈ। ਇਸ ਮੌਕੇ ਏ. ਡੀ. ਓ. ਗੁਰਦਾਸਪੁਰ ਰਣਧੀਰ ਠਾਕੁਰ ਅਤੇ ਏ. ਡੀ. ਚ. ਮਿੱਤਰਮਾਨ ਸਿੰਘ ਨੇ ਦੱਸਿਆ ਕਿ ਜਿਹੜਾ ਦੁਕਾਨਦਾਰ ਕਿਸਾਨਾਂ ਨੂੰ ਪੱਕਾ ਬਿੱਲ ਨਹੀ ਦੇਵੇਗਾ ਉਸ ਖਿਲਾਫ ਵਿਭਾਗ ਵੱਲੋਂ ਸਖਤ ਕਰਵਾਈ ਕੀਤੀ ਜਾਵੇਗੀ। ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਚੀਜ਼ ਖਰੀਦਣ ਮੌਕੇ ਦੁਕਾਨਦਾਰ ਕੋਲੋਂ ਪੱਕਾ ਬਿੱਲ ਜ਼ਰੂਰ ਲਉ ਅਤੇ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੇ ਇਨਕਾਰ ਕਰਦਾ ਹੈ ਤਾਂ ਉਸ ਸਬੰਧੀ ਵਿਭਾਗ ਨੂੰ ਤਰੁੰਤ ਜਾਣੂ ਕਰਵਾਇਆ ਜਾਵੇ ਤਾਂ ਕਿ ਉਸ ਵਿਰੁੱਧ ਬਣਦੀ ਕਾਨੂੰਨ ਕਰਵਾਈ ਕੀਤੀ ਜਾਵੇ।