ਲੁਧਿਆਣਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ, ਮੱਕੀ ਅਤੇ ਮੂੰਗੀ ਦੀ MSP ਸਬੰਧੀ ਹੋ ਰਹੀ ਵਿਚਾਰ-ਚਰਚਾ 

ਸਪੋਕਸਮੈਨ ਸਮਾਚਾਰ ਸੇਵਾ

ਖੇਤੀਬਾੜੀ, ਕਿਸਾਨੀ ਮੁੱਦੇ

ਕਿਹਾ, ਪੰਜਾਬ ਸਰਕਾਰ ਅਪਣੇ ਵਾਅਦਿਆਂ ਤੋਂ ਭੱਜ ਰਹੀ 

farmers leaders during a meetup

ਲੁਧਿਆਣਾ : 33 ਕਿਸਾਨ ਜਥੇਬੰਦੀਆਂ ਦੀ ਅੱਜ ਲੁਧਿਆਣਾ ਦੇ ਵਿਚ ਅਹਿਮ ਬੈਠਕ ਹੋ ਰਹੀ ਹੈ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫ਼ਤਰ ਵਿਖੇ ਇਹ ਬੈਠਕ ਰੱਖੀ ਗਈ ਹੈ ਜਿਸ ਵਿਚ ਪੰਜਾਬ ਦੀ ਕਿਰਸਾਨੀ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

ਖ਼ਾਸ ਕਰ ਕੇ ਦੁਆਬੇ ਇਲਾਕੇ ਵਿਚ ਮੰਡੀਆਂ ਦੇ ਅੰਦਰ ਰੁਲ ਰਹੀ ਮੱਕੀ ਦੀ ਫ਼ਸਲ ਸਬੰਧੀ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਾਸਮਤੀ ਲਗਾਉਣ ਨੂੰ ਲੈ ਕੇ ਇਸ ਸਬੰਧੀ ਕਿਸਾਨ ਜਥੇਬੰਦੀਆਂ ਵਿਚਾਰ ਵਟਾਂਦਰਾ ਕਰ ਰਹੀਆਂ ਹਨ। ਇੰਨਾ ਹੀ ਨਹੀਂ ਮੁੰਗੀ ਦੀ ਫ਼ਸਲ ਜਿਸ 'ਤੇ ਪੰਜਾਬ ਸਰਕਾਰ ਨੇ ਐਮ.ਐਸ.ਪੀ. ਦੇਣ ਦਾ ਵਾਅਦਾ ਕੀਤਾ ਸੀ ਅਤੇ ਬੋਨਸ ਦੇਣ ਦੀ ਗੱਲ ਕੀਤੀ ਸੀ ਉਸ ਨੂੰ ਲੈ ਕੇ ਵੀ ਵਿਚਾਰ ਚਰਚਾ ਹੋ ਰਹੀ ਹੈ। 

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ ਜ਼ਮੀਨਾਂ ਦੇ ਕਬਜ਼ੇ ਛੁਡਵਾ ਰਹੀ ਹੈ ਪਰ ਕਈ ਕਿਸਾਨ ਪਿਛਲੇ ਕਈ ਕਈ ਦਹਾਕਿਆਂ ਤੋਂ ਇਨ੍ਹਾਂ ਜ਼ਮੀਨਾਂ 'ਤੇ ਖੇਤੀ ਕਰ ਰਹੇ ਹਨ। ਸਰਕਾਰ ਸਰਪੰਚਾਂ 'ਤੇ ਦਬਾਅ ਬਣਾ ਕੇ ਉਨ੍ਹਾਂ ਤੋਂ ਅਪਣੇ ਆਪ ਹੀ ਇਹ ਜ਼ਮੀਨਾਂ ਸਰਕਾਰ ਨੂੰ ਦੇਣ ਦੇ ਮਤੇ ਪਾਸ ਕਰਵਾ ਰਹੀ ਹੈ। ਇਸ ਮੁੱਦੇ 'ਤੇ ਵੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ। 

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਮੂੰਗੀ 'ਤੇ ਪ੍ਰਤੀ ਕੁਇੰਟਲ 1000 ਰੁਪਏ ਬੋਨਸ ਦਿਤਾ ਜਾਵੇਗਾ ਜਿਸ ਕਰ ਕੇ ਵੱਧ ਚੜ੍ਹ ਕੇ ਕਿਸਾਨਾਂ ਦੀ ਮੂੰਗੀ ਦੀ ਫ਼ਸਲਲਗਾਈ ਪਰ ਸਰਕਾਰ ਅਪਣੇ ਵਾਅਦੇ ਤੋਂ ਮੁਕਰ ਗਈ ਹੈ। ਇਸ ਤੋਂ ਇਲਾਵਾ kisan ਆਗੂਆਂ ਦਾ ਕਹਿਣਾ ਹੈ ਕਿ ਪੰਚਾਇਤੀ ਜ਼ਮੀਨਾਂ ਦਾ ਮੁੱਦਾ ਵੱਡਾ ਹੈ ਜਿਸ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵੱਡੇ ਫ਼ੈਸਲੇ ਕਰਨਗੀਆਂ ਅਤੇ ਆਉਣ ਵਾਲੇ ਸਮੇਂ ਵਿਚ ਲੋੜ ਪੈਣ 'ਤੇ ਸਰਕਾਰ ਨੂੰ ਘੇਰਿਆ ਵੀ ਜਾਵੇਗਾ।